Friday, August 15, 2025
BREAKING NEWS
ਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

Doaba

ਢਾਹਾਂ ਕਲੇਰਾਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਤਾਬਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ  

August 14, 2025 07:33 PM
SehajTimes

ਬੰਗਾ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਧਰਮ ਪ੍ਰਚਾਰ ਕਮੇਟੀ ਸ੍ਰੀ ਅਮ੍ਰਿੰਤਸਰ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਵਿਚ ਭਾਈ ਗਗਨਦੀਪ ਸਿੰਘ ਕੀਰਤਨੀ ਜਥਾ ਧਰਮ ਪ੍ਰਚਾਰ ਕਮੇਟੀ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਸਮਾਗਮ ਦੌਰਾਨ ਕਥਾਵਾਚਕ ਗਿਆਨੀ ਅੰਮ੍ਰਿਤਪਾਲ ਸਿੰਘ ਸਰਲੀ ਧਰਮ ਪ੍ਰਚਾਰ ਕਮੇਟੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਉਹਨਾਂ ਦੇ ਪਰਿਵਾਰ, ਗੁਰ ਇਤਿਹਾਸ ਅਤੇ ਹਿੰਦੂ ਧਰਮ ਦੀ ਰੱਖਿਆ ਲਈ ਕੀਤੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ । ਉਹਨਾਂ ਕਿਹਾ ਕਿ ਗੁਰੂ ਜੀ ਦੀ ਸ਼ਹਾਦਤ ਪੂਰੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ । ਉਹਨਾਂ ਜਾਣਕਾਰੀ ਦਿੰਦੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵੰਬਰ 2025 ਵਿਚ ਹੋ ਰਹੇ ਕੌਮੀ ਸ਼ਹੀਦੀ ਸ਼ਤਾਬਦੀ ਸਮਾਗਮ ਦੇ ਸਬੰਧ ਵਿੱਚ ਸੰਗਤਾਂ ਨੂੰ ਜਾਗਰੁਕ ਕਰਨ ਹਿੱਤ ਧਰਮ ਪ੍ਰਚਾਰ ਦੀ ਲਹਿਰ ਚਲਾਈ ਜਾ ਰਹੀ ਹੈ  ।  ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂ ਧਰਮ ਦੀ ਰੱਖਿਆ ਖਾਤਰ ਆਪਣੇ ਗੁਰਸਿੱਖਾਂ ਨਾਲ ਆਪਣੇ ਸੀਸ ਦਾ ਜੋ ਬਲੀਦਾਨ ਦਿੱਤਾ, ਉਹ ਸਮੁੱਚੀ ਦੁਨੀਆਂ ਲਈ ਸ਼ਹਾਦਤ ਦੀ ਇੱਕ ਨਿਵੇਕਲੀ ਅਤੇ ਅਦੁੱਤੀ ਮਿਸਾਲ ਹੈ । ਉਹਨਾਂ ਨੇ ਧਰਮ ਪ੍ਰਚਾਰ ਕਮੇਟੀ ਅਤੇ ਸਮੂਹ ਸੰਗਤਾਂ ਦਾ ਗੁਰਮਤਿ ਸਮਾਗਮ ਲਈ ਸਹਿਯੋਗ ਦੇਣ ਲਈ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । 
ਢਾਹਾਂ ਕਲੇਰਾਂ ਵਿਖੇ ਹੋਏ ਇਸ ਗੁਰਮਤਿ ਸਮਾਗਮ ਵਿਚ ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਨਰਿੰਦਰ ਸਿੰਘ ਢਾਹਾਂ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਸੀਮਾ ਪੂੰਨੀ, ਰਣਜੀਤ ਸਿੰਘ ਮਾਨ, ਗੁਰਮੁੱਖ ਸਿੰਘ ਮੱਲੂਪੋਤਾ, ਡੋਗਰ ਰਾਮ ਮਜਾਰੀ, ਸੁਖਪ੍ਰੀਤ ਸਿੰਘ ਚਾਹਲ ਵੱਖ ਵੱਖ ਅਦਾਰਿਆਂ ਦਾ ਸਟਾਫ਼, ਵਿਦਿਆਰਥੀ ਅਤੇ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ ।

Have something to say? Post your comment

 

More in Doaba

ਆਜ਼ਾਦੀ ਘੁਲਾਟੀਆਂ ਨੇ ਤਿਰੰਗੇ ਦੇ ਮਾਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ : ਡਾ. ਰਮਨ ਘਈ

ਸਪੈਸ਼ਲ ਬੱਚੇ ਦਿਲ ਦੇ ਪਾਕ-ਸਾਫ, ਹਮੇਸ਼ਾ ਸਭ ਦੀ ਮੰਗਦੇ ਨੇ ਸੁੱਖ : ਪਰਮਜੀਤ ਸੱਚਦੇਵਾ

ਲੈਂਡ ਪੂਲਿੰਗ ਨੀਤੀ ਵਾਪਿਸ ਹੋਣੀ ਕਿਸਾਨ-ਮਜ਼ਦੂਰਾਂ ਦੀ ਜਿੱਤ : ਲਾਲੀ ਬਾਜਵਾ

ਹਰ ਘਰ ਤਿਰੰਗਾ’ ਅਭਿਆਨ ਤਹਿਤ ਪੀਆਈਬੀ ਨੇ ਵਿੱਢੀ ਮੁਹਿੰਮ

ਦੁਸ਼ਮਣ ਦੇਸ਼ ਨੇ ਵੀ ਪੰਜਾਬ ਨੂੰ ਐਨਾ ਨੁਕਸਾਨ ਪਹੁੰਚਾਇਆ ਜਿੰਨਾ ਪਿਛਲੀਆਂ ਸਰਕਾਰਾਂ ਨੇ ਪੰਜਾਬ ਅਤੇ ਪੰਜਾਬੀਆਂ ਨੂੰ ਪਹੁੰਚਾਇਆ ਹੈ : ਤਲਵਾੜ

ਮੇਅਰ ਨੇ ਵਾਰਡ ਨੰਬਰ 19 ਪੁਰਹੀਰਾਂ ‘ਚ ਨਵੇਂ ਲੱਗਣ ਵਾਲੇ ਟਿਊਬਵੈੱਲ ਦੇ ਕਾਰਜ ਦੀ ਕਰਵਾਈ ਸ਼ੁਰੂਆਤ

2 ਦਸੰਬਰ ਨੂੰ ਆਪਣੇ ਚੁੱਲੇ ਸਮੇਟਣ ਦਾ ਹੁਕਮਨਾਮਾ ਜਾਰੀ ਕਰਨ ਵਾਲੇ ਖੁਦ ਆਪਣਾ ਚੁੱਲਾ ਬਣਾ ਕੇ ਬੈਠੇ : ਸਿੰਗੜੀਵਾਲਾ

ਸਭ ਤੋਂ ਵੱਡੀ ਚੁਣੌਤੀ ਸਾਡੀ ਆਜ਼ਾਦੀ ਨੂੰ ਸੁਰੱਖਿਅਤ ਰੱਖਣਾ ਹੈ : ਜੰਡਾ

ਨਿਰੰਕਾਰੀ ਸਤਿਸੰਗ ਭਵਨ ਵਿਖੇ ਜ਼ੋਨਲ ਪੱਧਰ ਦਾ ਅੰਗਰੇਜ਼ੀ ਮਾਧਿਅਮ ਸਮਾਗਮ ਦਾ ਆਯੋਜਨ ਕੀਤਾ ਗਿਆ

ਦਰੱਖਤ ਸਾਡੇ ਲਈ ਵਾਤਾਵਰਣ ਦੇ ਸੰਤੁਲਨ ਨੂੰ ਬਰਕਰਾਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਸੰਤ ਸਤਰੰਜਨ ਸਿੰਘ ਧੁੱਗਿਆ ਵਾਲੇ