Sunday, January 04, 2026
BREAKING NEWS

Chandigarh

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਕਰਨਗੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ

August 14, 2025 07:50 PM
SehajTimes

ਪੁਲਿਸ ਟੀਮਾਂ ਨੇ ਲਗਾਤਾਰ ਦੂਜੇ ਦਿਨ ਵੀ ਸੰਵੇਦਨਸ਼ੀਲ ਥਾਵਾਂ 'ਤੇ ਚਲਾਈ ਤਲਾਸ਼ੀ ਮੁਹਿੰਮ

ਯੁੱਧ ਨਸ਼ਿਆਂ ਵਿਰੁੱਧ ਦੇ 166ਵੇਂ ਦਿਨ ਪੁਲਿਸ ਵੱਲੋਂ 4.8 ਕਿਲੋਗ੍ਰਾਮ ਹੈਰੋਇਨ, 4.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 84 ਨਸ਼ਾ ਤਸਕਰ ਕਾਬੂ

'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਵਿੱਚ ਕੀਤੇ ਵਾਧੇ ਦੇ ਹਿੱਸੇ ਵਜੋਂ, ਹਰੇਕ ਪੁਲਿਸ ਜ਼ਿਲ੍ਹੇ ਵਿੱਚ ਸਪੈਸ਼ਲ ਡੀਜੀਪੀਜ਼, ਏਡੀਜੀਪੀਜ਼ ਅਤੇ ਆਈਜੀਜ਼ ਸਮੇਤ ਸੀਨੀਅਰ ਰੈਂਕ ਦੇ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਉਨ੍ਹਾਂ ਨੂੰ ਸੌਂਪੇ ਗਏ ਜ਼ਿਲ੍ਹਿਆਂ ਵਿੱਚ ਸਾਰੇ ਪੁਲਿਸ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨਗੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਇਹ ਅਧਿਕਾਰੀ ਫੁੱਲ ਡਰੈੱਸ ਰਿਹਰਸਲ ਦੌਰਾਨ ਅਧਿਕਾਰੀਆਂ/ਫੋਰਸ ਨੂੰ ਬਰੀਫ ਕਰਨ ਦੇ ਨਾਲ ਨਾਲ ਜ਼ਿਲ੍ਹਿਆਂ ਵੱਲੋਂ ਕੀਤੇ ਗਏ ਅੱਤਵਾਦ ਵਿਰੋਧੀ ਆਪਰੇਸ਼ਨਾਂ ਦੀ ਸਮੀਖਿਆ ਕਰਨਗੇ, ਜ਼ਿਲ੍ਹੇ ਵਿੱਚ ਹੋਰ ਸਾਰੇ ਸਮਾਗਮਾਂ ਦੀ ਸੁਰੱਖਿਅਤ ਨੂੰ ਯਕੀਨੀ ਬਣਾਉਣਗੇ ਅਤੇ ਸੁਰੱਖਿਆ ਪ੍ਰਬੰਧਾਂ ਲਈ ਲੋੜੀਂਦੇ ਰੋਕਥਾਮ ਉਪਾਵਾਂ ਨੂੰ ਅਮਲ ਵਿੱਚ ਲਿਆਉਣਗੇ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਪਟਿਆਲਾ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ, ਨੇ ਕਿਹਾ ਕਿ ਪੰਜਾਬ ਪੁਲਿਸ ਸੁਤੰਤਰਤਾ ਦਿਵਸ ਦੇ ਸੁਚਾਰੂ ਅਤੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ 'ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪੰਦਰਵਾੜੇ ਲਈ ਚਲਾਏ ਜਾ ਰਹੇ ਵਿਸ਼ੇਸ਼ ਆਪਰੇਸ਼ਨਾਂ ਦੇ ਹਿੱਸੇ ਵਜੋਂ, ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਟੀਮਾਂ ਨੇ ਅੱਜ ਲਗਾਤਾਰ ਦੂਜੇ ਦਿਨ ਸਾਰੀਆਂ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਹੋਟਲ/ਸਰਾਂ, ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਬਾਜ਼ਾਰਾਂ, ਸ਼ਾਪਿੰਗ ਮਾਲਾਂ, ਜਨਤਕ ਪਾਰਕਾਂ ਆਦਿ ਦੀ ਮੁਕੰਮਲ ਜਾਂਚ ਕੀਤੀ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਨੂੰ 166ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 399 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਰਾਜ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 166 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,806 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.8 ਕਿਲੋ ਹੈਰੋਇਨ, 40 ਕਿਲੋ ਭੁੱਕੀ ਅਤੇ 4.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 434 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

‘ਯੁੱਧ ਨਸ਼ਿਆਂ ਵਿਰੁੱਧ’: 308ਵੇਂ ਦਿਨ, ਪੰਜਾਬ ਪੁਲਿਸ ਨੇ 119 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

'ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ