Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡੇਂਗੂ ’ਤੇ ਵਾਰ : ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕਾਲੋਨੀਆਂ ਵਿਚ ਚੈਕਿੰਗ

August 14, 2025 07:56 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡੇਂਗੂ-ਵਿਰੋਧੀ ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਜਾ ਕੇ ਚੈਕਿੰਗ ਕੀਤੀ। ਡਾ. ਜੈਨ ਨੇ ਦਸਿਆ ਕਿ ਸਿਹਤ ਟੀਮਾਂ ਨੇ ਵਿਸ਼ੇਸ਼ ਤੌਰ ’ਤੇ ਡੇਂਗੂ ਦੇ ਹਾਟ ਸਪਾਟ ਏਰੀਏ ਅਤੇ ਕਾਲੋਨੀਆਂ ਵਿਚ ਜਾ ਕੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਮੌਕੇ ’ਤੇ ਮੌਜੂਦ ਲੋਕਾਂ ਨੂੰ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ। ਨਿਰੀਖਣ ਟੀਮਾਂ ਵਿਚ ਖ਼ਾਸ ਤੌਰ ’ਤੇ ਜ਼ਿਲ੍ਹੇ ਦੇ ਨਰਸਿੰਗ ਕਾਲਜਾਂ ਦੇ ਵਿਦਿਆਰਥੀ ਅਤੇ ਆਸ਼ਾ ਵਰਕਰ ਸ਼ਾਮਲ ਸਨ।
ਸਿਵਲ ਸਰਜਨ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਜ਼ਿਲ੍ਹੇ ਵਿਚ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉਥੇ ਚਾਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ।
ਡਾ. ਜੈਨ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸਮੇਤ ਸਿਹਤ ਅਧਿਕਾਰੀ ਤੇ ਸਿਹਤ ਵਰਕਰ ਮੌਜੂਦ ਸਨ।
ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ