Sunday, October 12, 2025

Chandigarh

'ਆਪ' ਸਰਕਾਰ ਦੀ ਨਾਕਾਮੀ ਦਾ ਭਾਰੀ ਖ਼ਮਿਆਜ਼ਾ ਭੁਗਤ ਰਿਹਾ ਪੰਜਾਬ : ਬਲਬੀਰ ਸਿੰਘ ਸਿੱਧੂ

August 14, 2025 08:00 PM
SehajTimes

'ਆਪ' ਸਰਕਾਰ ਦੀ ਗ਼ੈਰ ਜ਼ਿੰਮੇਵਾਰਾਨਾ ਕਾਰਗੁਜ਼ਾਰੀ ਕਾਰਨ ਪੰਜਾਬ ਹਰ ਮੈਦਾਨ 'ਚ ਪਿੱਛੇ ਵੱਲ ਧੱਕਿਆ ਜਾ ਰਿਹਾ ਹੈ : ਸਿੱਧੂ

 

ਐੱਸ.ਏ.ਐੱਸ ਨਗਰ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ 'ਆਪ' ਸਰਕਾਰ ਦੀਆਂ ਗੰਭੀਰ ਲਾਪਰਵਾਹੀਆਂ ਅਤੇ ਅਣਗੰਭੀਰ ਕਾਰਗੁਜ਼ਾਰੀ ‘ਤੇ ਕੜੀ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟੈਂਡਰ ਜਾਰੀ ਕਰਨ ਵਿੱਚ ਲੰਬੀ ਦੇਰੀ ਦੇ ਕਾਰਨ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਮਨਜ਼ੂਰ ਕੀਤੇ ਗਏ 800 ਕਰੋੜ ਰੁਪਏ ਤੋਂ ਵੱਧ ਦੇ ਸੜਕ ਅਤੇ ਪੁਲ ਪ੍ਰਾਜੈਕਟ ਰੱਦ ਕਰ ਦਿੱਤੇ ਹਨ, ਜੋ ਪੰਜਾਬ ਦੇ ਵਿਕਾਸ ਵਿੱਚ ਵੱਡੀ ਰੁਕਾਵਟ ਹੈ।

ਸਿੱਧੂ ਨੇ ਕਿਹਾ ਕਿ ਇਹ ਪ੍ਰਾਜੈਕਟ 64 ਸੜਕਾਂ ਦੀ ਅੱਪਗ੍ਰੇਡਿੰਗ ਅਤੇ 38 ਨਵੇਂ ਪੁਲਾਂ ਦੀ ਨਿਰਮਾਣਕਾਰੀ ਦੇ ਸਨ, ਜੋ ਲੋਕਾਂ ਦੀ ਜ਼ਿੰਦਗੀ ਵਿੱਚ ਸੁਵਿਧਾ ਲਿਆਉਣ ਵਾਲੇ ਸਨ। ਪਰ 'ਆਪ' ਸਰਕਾਰ ਦੀਆਂ ਲਾਪਰਵਾਹੀਆਂ ਕਾਰਨ ਇਹ ਪ੍ਰਾਜੈਕਟ ਰੱਦ ਹੋ ਗਏ, ਜਿਸ ਨਾਲ ਸਿੱਧਾ ਨੁਕਸਾਨ ਪੰਜਾਬ ਦੇ ਲੋਕਾਂ ਨੂੰ ਹੋ ਰਿਹਾ ਹੈ।

ਇਸ ਤੋਂ ਪਹਿਲਾਂ ਵੀ RDF (Rural Development Fund) ਅਧੀਨ 7000 ਕਰੋੜ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਰੋਕੀਆਂ ਜਾ ਚੁੱਕੀਆਂ ਹਨ। ਇਹ ਸਾਫ਼ ਦਰਸਾਉਂਦਾ ਹੈ ਕਿ ਮੌਜੂਦਾ ਪੰਜਾਬ ਸਰਕਾਰ ਕਿਸ ਤਰ੍ਹਾਂ ਲੋਕ-ਵਿਰੋਧੀ ਅਤੇ ਵਿਕਾਸ-ਵਿਰੋਧੀ ਰਵੱਈਆ ਅਪਣਾ ਰਹੀ ਹੈ।

ਸਿੱਧੂ ਨੇ 'ਆਪ' ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ 'ਆਪ' ਸਰਕਾਰ ਦੀ ਗ਼ੈਰ ਜ਼ਿੰਮੇਵਾਰਾਨਾ ਕਾਰਗੁਜ਼ਾਰੀ ਦੇ ਚਲਦੇ ਪੰਜਾਬ ਹਰ ਮੈਦਾਨ 'ਚ ਪਿੱਛੇ ਵੱਲ ਧੱਕਿਆ ਜਾ ਰਿਹਾ ਹੈ। ਇਹ ਸਾਡੀ ਆਉਣ ਵਾਲੀ ਪੀੜ੍ਹੀ ਦੇ ਭਵਿੱਖ ਨਾਲ ਖੇਡਣ ਵਾਂਗ ਹੈ।

ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਰੋਜ਼ ਨਵਾਂ ਕਰਜ਼ਾ ਲੈ ਰਹੀ ਹੈ। ਜਿਸ ਕਾਰਨ ਪੰਜਾਬ ਸਿਰ ਕਰਜ਼ੇ ਦਾ ਭਾਰੀ ਬੋਝ ਵਧਦਾ ਜਾ ਰਿਹਾ ਹੈ, ਪਰ ਅਸਲ ਵਿਕਾਸ ਕਿੱਥੇ ਹੈ? ਸਾਡੀਆਂ ਰਾਹਤਾਂ ਅਤੇ ਸੁਵਿਧਾਵਾਂ ਦੀ ਗੱਲ ਛੱਡੋ, ਇੱਥੇ ਤਾਂ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਸ਼ੋ-ਮੁਹੱਲਾ ਚੱਲ ਰਿਹਾ ਹੈ। ਜਨਤਾ ਦੇ ਪੈਸੇ ਨੂੰ ਖ਼ਾਲੀ ਵਿਗਿਆਪਨਾਂ ਅਤੇ ਫ਼ਜ਼ੂਲ ਖ਼ਰਚਿਆਂ 'ਚ ਬਰਬਾਦ ਕੀਤਾ ਜਾ ਰਿਹਾ ਹੈ। ਪੰਜਾਬ ਨੂੰ ਸੱਚਮੁੱਚ ਦੇਖਭਾਲ ਅਤੇ ਸੱਚੇ ਵਿਕਾਸ ਦੀ ਲੋੜ ਹੈ, ਨਾ ਕਿ ਸਿਰਫ਼ ਕਾਗ਼ਜ਼ਾਂ 'ਤੇ ਸੁਹਾਣੀਆਂ ਗੱਲਾਂ ਦੀ।

ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਦੇ ਇਹੀ ਹਾਲਾਤ ਰਹੇ ਤਾਂ ਪੰਜਾਬ ਦਾ ਭਵਿੱਖ ਗੰਭੀਰ ਖ਼ਤਰੇ ਵਿੱਚ ਆ ਜਾਵੇਗਾ। ਹੁਣ ਪੰਜਾਬ ਦੇ ਲੋਕ ਇਸ ਸਰਕਾਰ ਦੀ ਨਾਕਾਮੀ ਨੂੰ ਸਮਝ ਕੇ ਅਗਲੀਆਂ ਚੋਣਾਂ ਵਿੱਚ ਵੱਡੇ ਪੱਧਰ ਉੱਤੇ ਬਦਲਾਅ ਲਈ ਆਪਣੀ ਆਵਾਜ਼ ਚੁੱਕਣ।

Have something to say? Post your comment

 

More in Chandigarh

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ