Friday, August 15, 2025
BREAKING NEWS
ਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

Chandigarh

ਸਾਈਬਰ ਕਰਾਈਮ ਪੁਲਿਸ, ਐਸ.ਏ.ਐਸ. ਨਗਰ ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਛਾਪੇਮਾਰੀ ਕਰਕੇ ਡਿਜੀਟਲ ਅਰੈਸਟ ਠੱਗੀ ਮਾਮਲੇ ਵਿੱਚ ਵੱਡੀ ਕਾਰਵਾਈ

August 14, 2025 09:04 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਅਤੇ ਡੀ.ਆਈ.ਜੀ. ਰੂਪਨਗਰ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਈਬਰ ਆਧਾਰਿਤ ਵਿੱਤੀ ਅਪਰਾਧਾਂ ਦੇ ਖ਼ਿਲਾਫ਼ ਲੜਾਈ ਵਿੱਚ ਇੱਕ ਮਹੱਤਵਪੂਰਣ ਸਫਲਤਾ ਹਾਸਲ ਕਰਦਿਆਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਾਈਬਰ ਕ੍ਰਾਈਮ ਪੁਲਿਸ ਨੇ ਐਸ ਐਸ ਪੀ  ਹਰਮਨਦੀਪ ਹਾਂਸ ਦੀ ਨਿਗਰਾਨੀ ਅਤੇ  ਡੀ.ਐਸ.ਪੀ. ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਹੇਠ ਤਾਮਿਲਨਾਡੂ, ਕਰਨਾਟਕਾ ਅਤੇ ਗੁਜਰਾਤ ਸਮੇਤ ਕਈ ਰਾਜਾਂ ਵਿੱਚ ਸਾਂਝੇ ਤੌਰ ਤੇ ਛਾਪੇਮਾਰੀਆਂ ਕਰਕੇ "ਡਿਜੀਟਲ ਅਰੈਸਟ" ਠੱਗੀ ਵਿੱਚ ਸ਼ਾਮਲ ਦੋ ਗਿਰੋਹਾਂ ਦੇ 10 ਮੈਂਬਰਾਂ ਦੀ ਪਛਾਣ ਕਰਕੇ, 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਯਤਨ ਜਾਰੀ ਹਨ।
   
ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਅੱਜ ਪੱਤਰਕਾਰਾਂ  ਨੂੰ ਦਸਿਆ ਕਿ "ਡਿਜੀਟਲ ਅਰੈਸਟ" ਠੱਗੀ ਇੱਕ ਯੋਜਨਾਬੱਧ ਤਰੀਕੇ ਨਾਲ ਰਚਿਆ ਗਿਆ ਸਾਈਬਰ ਕ੍ਰਾਈਮ ਮਾਡਲ ਹੈ, ਜਿਸ ਵਿੱਚ ਦੋਸ਼ੀ ਟੈਲੀਫ਼ੋਨ ਰਾਹੀਂ ਆਪਣੇ ਆਪ ਨੂੰ ਪੁਲਿਸ, ਸੀ.ਬੀ.ਆਈ. ਜਾਂ ਹੋਰ ਕਾਨੂੰਨੀ ਏਜੰਸੀ ਦੇ ਸੀਨੀਅਰ ਅਧਿਕਾਰੀ ਵਜੋਂ ਪੇਸ਼ ਕਰਦੇ ਹਨ। ਉਹ ਪੀੜਤਾਂ ਨੂੰ ਝੂਠੇ ਅਪਰਾਧਿਕ ਮਾਮਲਿਆਂ ਵਿੱਚ ਫਸਾਉਣ ਦਾ ਡਰ ਦਿਖਾ ਕੇ ਅਤੇ ਕਥਿਤ "ਡਿਜੀਟਲ ਗ੍ਰਿਫ਼ਤਾਰੀ" ਦੀ ਧਮਕੀ ਦੇ ਕੇ ਉਨ੍ਹਾਂ ਤੋਂ ਵੱਡੀ ਰਕਮ ਠੱਗ ਲੈਂਦੇ ਹਨ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਦੋ ਗਿਰੋਹ ਦੇਸ਼ ਭਰ ਵਿੱਚ ਕਈ ਸੂਬਿਆਂ ਵਿੱਚ ਦਰਜਨਾਂ ਲੋਕਾਂ ਨਾਲ ਠੱਗੀ ਕਰ ਚੁੱਕੇ ਹਨ ਅਤੇ ਰਾਸ਼ਟਰੀ ਪੱਧਰ 'ਤੇ ਲਗਭਗ 92 ਕਰੋੜ ਰੁਪਏ ਦੀ ਰਕਮ ਹੜੱਪ ਚੁੱਕੇ ਹਨ। ਗ੍ਰਿਫ਼ਤਾਰ ਕੀਤੇ ਗਏ 06 ਦੋਸ਼ੀ ਤਾਮਿਲਨਾਡੂ, ਕਰਨਾਟਕਾ ਅਤੇ ਗੁਜਰਾਤ ਦੇ ਵਸਨੀਕ ਹਨ, ਜਿਨ੍ਹਾਂ ਵਿੱਚੋਂ 02 ਦੋਸ਼ੀ ਪਹਿਲਾਂ ਹੀ ਜੇਲ ਵਿੱਚ ਹਨ, ਜਿਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ਰਾਹੀਂ ਲਿਆਂਦਾ ਜਾਵੇਗਾ।
ਫਰਾਰ 02 ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ  ਕੋਸ਼ਿਸ਼ਾਂ ਜਾਰੀ ਹਨ।

ਮੁਕੱਦਮੇ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ
ਇਹ ਕਾਰਵਾਈ ਥਾਣਾ ਸਾਈਬਰ ਕਰਾਈਮ ਫੇਜ਼-7 ਵਿਖੇ ਡਿਜੀਟਲ ਅਰੈਸਟ ਸਬੰਧੀ ਦਰਜ 2 ਵੱਖ-ਵੱਖ ਮੁਕੱਦਮਿਆ ਵਿੱਚ ਕੀਤੀ ਗਈ ਹੈ, ਜਿਸ ਤਹਿਤ
6 ਦੋਸ਼ੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਐੱਸ  ਐੱਸ ਐੱਸ ਨਗਰ ਦੇ ਪੀੜਤਾਂ ਨਾਲ ਹੋਈ ਲਗਭਗ ਰੁਪਏ 3 ਕਰੋੜ ਦੀ ਠੱਗੀ ਟ੍ਰੇਸ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੂਰੇ ਭਾਰਤ ਵਿੱਚ ਇਸ ਗਿਰੋਹ ਵੱਲੋਂ ਲਗਭਗ ਰੁਪਏ 92 ਕਰੋੜ ਦੀ ਠੱਗੀ ਦਾ ਪਰਦਾਫਾਸ਼ ਹੋਇਆ ਹੈ, ਜਿਸ ਦੀ ਅਗਲੇਰੀ ਕਰਵਾਈ ਵਜੋਂ
310 ਬੈਂਕ ਖਾਤੇ ਫ੍ਰੀਜ਼/ਬੰਦ ਕਰਵਾਏ ਹਨ।
ਇਸ ਤੋਂ ਇਲਾਵਾ ਤਫਤੀਸ਼ ਦੌਰਾਨ ਉਕਤਾਨ ਦੋਸ਼ੀਆ ਦੇ ਖਿਲਾਫ ਬੰਗਲੌਰ ਵਿਖੇ 12.50 ਕਰੋੜ ਰੁਪਏ ਦੀ ਠੱਗੀ ਵਾਲੀ ਡਿਜੀਟਲ ਗ੍ਰਿਫਤਾਰੀ ਕਰਨ ਬਾਰੇ ਮੁੱਕਦਮਾ ਨੰਬਰ 995/2024 U/S 318(4)319 (2) BNS & 66(C), 66(D) IT act PS Northeast Division ਬਾਰੇ ਵੀ ਗੱਲ ਸਾਹਮਣੇ ਆਈ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਾਈਬਰ ਕ੍ਰਾਈਮ ਪੁਲਿਸ ਵੱਲੋਂ ਪਿਛਲੇ 4 ਮਹੀਨਿਆਂ ਦੌਰਾਨ ਵੱਡੀਆਂ ਸਫਲਤਾਵਾਂ ਹਾਸਲ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 06 ਗੈਰ-ਕਾਨੂੰਨੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦੇ ਹੋਏ 41 ਦੋਸ਼ੀ ਸਮੇਤ 7 ਵਿਦੇਸ਼ੀ ਨਾਗਰਿਕ ਗ੍ਰਿਫ਼ਤਾਰ ਕੀਤੇ ਗਏ। ਇਨ੍ਹਾਂ। ਪਾਸੋਂ 30 ਲੈਪਟਾਪ, 159 ਮੋਬਾਈਲ ਫੋਨ, 169 ਸਿਮ ਕਾਰਡ, 127 ਬੈਂਕ ਏ ਟੀ ਐਮ ਕਾਰਡ ਅਤੇ 158 ਬੈਂਕ ਖਾਤੇ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਹਨੀ ਟ੍ਰੈਪ ਮਾਮਲੇ ਚ 3 ਦੋਸ਼ੀ ਗ੍ਰਿਫ਼ਤਾਰ ਹੋਏ, ਜਿਨ੍ਹਾਂ ਪਾਸੋਂ ਮਹੱਤਵਪੂਰਣ ਡਿਜ਼ੀਟਲ ਸਬੂਤ ਬਰਾਮਦ ਹੋਏ। ਇਸੇ ਤਰ੍ਹਾਂ ਨਕਲੀ ਭਰਤੀ ਠੱਗੀ ਵਿੱਚ ਰੇਲਵੇ ਵਿਭਾਗ ਵਿੱਚ ਨੌਕਰੀ ਦੇ ਝਾਂਸੇ ਹੇਠ ਲਗਭਗ 25 ਪੀੜਤਾਂ ਨਾਲ ਠੱਗੀ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫ਼ਤਾਰ ਕਰਕੇ ਜੇਲ ਭੇਜਿਆ ਗਿਆ। ਇਸ ਤੋਂ ਵੱਖ-ਵੱਖ ਮਾਮਲਿਆਂ ਵਿੱਚ 4,12,97,342/- ਰੁਪਏ ਪੀੜਤਾਂ ਨੂੰ ਵਾਪਸ ਕਰਵਾਏ ਗਏ।

ਉਨ੍ਹਾਂ ਦੱਸਿਆ ਕਿ ਡਿਜੀਟਲ ਅਰੈਸਟ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦੀ ਬੈਂਕ ਰਾਹੀਂ ਸਮੇਂ ਸਿਰ ਪਹਿਚਾਣ ਕਰਕੇ, ਪੈਸਾ ਟ੍ਰਾਂਸਫਰ ਤੋਂ ਪਹਿਲਾਂ ਹੀ ਦਖਲ ਦੇ ਕੇ ਲਗਭਗ 2 ਕਰੋੜ ਰੁਪਏ ਦੀ ਠੱਗੀ ਰੋਕੀ ਗਈ। ਇਸ ਦੌਰਾਨ ਬੈਂਕ ਮੈਨੇਜਰਾਂ ਨੂੰ ਹਦਾਇਤ ਕੀਤੀ ਗਈ ਕਿ ਕੋਈ ਵੀ ਸ਼ੱਕੀ ਲੈਣ-ਦੇਣ ਹੋਣ 'ਤੇ ਤੁਰੰਤ ਸਾਈਬਰ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

ਐਸ.ਐਸ.ਪੀ. ਹਰਮਨਦੀਪ ਹਾਂਸ ਨੇ ਕਿਹਾ,
"ਇਹ ਕਾਰਵਾਈ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਤੱਕ ਸੀਮਿਤ ਨਹੀਂ, ਸਗੋਂ ਪੰਜਾਬ ਪੁਲਿਸ ਦੀ ਨਾਗਰਿਕਾਂ ਨੂੰ ਸਾਈਬਰ ਅਪਰਾਧਾਂ ਤੋਂ ਬਚਾਉਣ ਲਈ ਅਟੱਲ ਵਚਨਬੱਧਤਾ ਦਾ ਸਪੱਸ਼ਟ ਪ੍ਰਮਾਣ ਹੈ।" ਉਨ੍ਹਾਂ ਕਿਹਾ, "ਸਾਈਬਰ ਅਪਰਾਧੀ ਗਿਰੋਹਾਂ ਦੇ ਨੈੱਟਵਰਕ ਨੂੰ ਤੋੜਨ, ਪੀੜਤਾਂ ਦੇ ਪੈਸੇ ਵਾਪਸ ਲਿਆਉਣ ਅਤੇ ਹਰ ਦੋਸ਼ੀ ਨੂੰ ਕਾਨੂੰਨੀ ਘੇਰੇ ਵਿੱਚ ਲਿਆਉਣ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।"

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ 3 ਅੰਤਰਰਾਜੀ ਚੋਰ ਗਿਰੋਹ ਬੇਨਕਾਬ, 35 ਲੱਖ ਰੁਪਏ ਦੀ ਕੀਮਤ ਦਾ ਮਾਲ ਬਰਾਮਦ, 6 ਗ੍ਰਿਫਤਾਰ

ਤੇ ਹੁਣ ਕਾਂਗਰਸ ਪ੍ਰਧਾਨ ਜੀਤੀ ਪਡਿਆਲਾ ਨੇ ਮੁੱਖ ਮੰਤਰੀ ਤੋਂ ਖਰੜ ਵਾਸੀਆਂ ਲਈ ‘ਹੈਲੀਕਾਪਟਰ’ ਅਤੇ ‘ਕਿਸ਼ਤੀਆਂ’ ਮੰਗੀਆਂ…

ਪੱਤਰਕਾਰ ਬਿੱਲਾ ਅਕਾਲਗੜੀਆ ਨੂੰ ਸਦਮਾ- ਸੱਸ ਦਾ ਦਿਹਾਂਤ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 26 ਸ਼ਖਸੀਅਤਾਂ ਨੂੰ ਪੰਜਾਬ ਸਰਕਾਰ ਪ੍ਰਮਾਣ ਪੱਤਰ, 2025 ਨਾਲ ਕੀਤਾ ਜਾਵੇਗਾ ਸਨਮਾਨਿਤ

ਗਮਾਡਾ ਨੇ ਏਅਰੋਸਿਟੀ ਦੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ

ਕਾਲਜ਼ ਦੇ ਵਿਦਿਆਰਥੀਆਂ ਨੂੰ ਸਫ਼ਰ ਸਹੂਲਤ ਦੇਣ ਤੋਂ ਨਾਕਾਮ ਰਹੀ ਸਰਕਾਰ : ਸਰਬਜੀਤ ਸਿੰਘ ਕਾਮੀ ਕਲਾਂ

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਮਿਸ਼ਨ ਸਮਰੱਥ 3.0 ਤਹਿਤ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 38 ਸਕੂਲ ਮੁਖੀਆਂ ਦਾ ਵਿਸ਼ੇਸ਼ ਸਨਮਾਨ

'ਆਪ' ਸਰਕਾਰ ਦੀ ਨਾਕਾਮੀ ਦਾ ਭਾਰੀ ਖ਼ਮਿਆਜ਼ਾ ਭੁਗਤ ਰਿਹਾ ਪੰਜਾਬ : ਬਲਬੀਰ ਸਿੰਘ ਸਿੱਧੂ

ਡੇਂਗੂ ’ਤੇ ਵਾਰ : ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕਾਲੋਨੀਆਂ ਵਿਚ ਚੈਕਿੰਗ