ਸ਼ੇਰਪੁਰ : ਜ਼ਿਲਾਂ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਆਈਪੀਐੱਸ ਦੇ ਹੁਕਮਾਂ ਅਤੇ ਡੀ ਐੱਸ ਪੀ ਦਮਨਵੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਥਾਣਾ ਮੁਖੀ ਸ਼ੇਰਪੁਰ ਸਬ ਇੰਸ. ਬਲੌਰ ਸਿੰਘ ਦੀ ਅਗਵਾਈ ਹੇਠ 15 ਅਗਸਤ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲੀਸ ਵੱਲੋਂ ਟੀਮਾਂ ਬਣਾਕੇ ਗਸ਼ਤ ਤੇਜ਼ ਕਰ ਦਿੱਤੀ ਗਈ ਹੈ । ਥਾਣਾ ਸ਼ੇਰਪੁਰ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਵਿੱਚ ਵਾਹਨਾਂ ਦੀ ਤਲਾਸ਼ੀ ਦੌਰਾਨ ਸਬ ਇੰਸਪੈਕਟਰ ਬਲੌਰ ਸਿੰਘ ਨੇ ਕਿਹਾ ਕਿ ਵੱਖੋ -ਵੱਖ ਸ਼ਹਿਰਾਂ ਵਿੱਚ ਹੋ ਰਹੇ ਸਮਾਗਮਾਂ ਨੂੰ ਧਿਆਨ 'ਚ ਰੱਖਦਿਆਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਗ਼ਲਤ ਅਨਸਰਾਂ ਨੂੰ ਨੱਥ ਪਾਉਣ ਲਈ ਪੁਲੀਸ ਪੂਰੀ ਤਰ੍ਹਾਂ ਮੁਸਤੈਦ ਹੈ, ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਥਾਣਾ ਸ਼ੇਰਪੁਰ ਅਧੀਨ ਆਉਂਦੇ ਸਮੂੰਹ ਪਿੰਡਾਂ ਅੰਦਰ ਗ੍ਰਾਮ ਪੰਚਾਇਤਾਂ , ਸਮਾਜਸੇਵੀ ਲੋਕਾਂ ਦੀ ਮੱਦਦ ਨਾਲ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਦਿਨ-ਰਾਤ ਨਾਕਾਬੰਦੀ ਕਰਕੇ ਸ਼ਹਿਰ ਵਿੱਚ ਆਉਣ ਜਾਣ ਵਾਲਿਆਂ ਦੀ ਨਿਗਰਾਨੀ ਕਰਨ ਤੋਂ ਇਲਾਵਾ ਹਰ ਚੌਕ- ਚੁਰਾਹੇ, ਪਿੰਡਾਂ ਅੰਦਰ ਹਰ ਥਾਂ ਉੱਤੇ ਕੈਰੀ ਨਜ਼ਰ ਰੱਖਣ ਲਈ ਕੈਮਰਿਆਂ ਦੀ ਮੱਦਦ ਵੀ ਲਈ ਜਾ ਰਹੀ ਹੈ ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੱਕੀ ਵਾਹਨ ਵਿਅਕਤੀ ਨਜ਼ਰ ਆਉਣ ਤੇ ਤੁਰੰਤ ਪੁਲੀਸ ਨਾਲ ਸੰਪਰਕ ਕਰਨ। ਇਸ ਮੌਕੇ ਏ ਐੱਸ ਆਈ ਸਤਵਿੰਦਰ ਸਿੰਘ, ਹੌਲਦਾਰ ਕੁਲਦੀਪ ਸਿੰਘ, ਹੌਲਦਾਰ ਬਰਿੰਦਰ ਸਿੰਘ, ਹੌਲਦਾਰ ਪਾਲ ਸਿੰਘ ਤੋਂ ਇਲਾਵਾ ਹੋਰ ਜਵਾਨ ਵੀ ਹਾਜ਼ਰ ਸਨ।