Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

August 14, 2025 09:24 PM
SehajTimes

ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ : ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ, ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਵਸ-2025 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨ ਲਈ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ। ਸਹਾਇਕ ਸਬ-ਇੰਸਪੈਕਟਰ (ਏਐਸਆਈ) ਰਾਜਿੰਦਰ ਸਿੰਘ, ਏਐਸਆਈ ਨਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਵੰਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਹਰਪਾਲ ਕੌਰ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ।

ਇਸੇ ਤਰ੍ਹਾਂ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ 15 ਅਧਿਕਾਰੀਆਂ/ਕਰਮਚਾਰੀਆਂ ਵਿੱਚ ਥਾਣਾ ਕੀਰਤਪੁਰ ਸਾਹਿਬ ਦੇ ਐਸਐਚਓ ਇੰਸਪੈਕਟਰ ਜਤਿਨ ਕਪੂਰ, ਸੀਆਈਏ ਅੰਮ੍ਰਿਤਸਰ ਸਿਟੀ ਦੇ ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਕਾਹਲੋਂ, ਯੁਵਾ ਸਾਂਝ ਪ੍ਰੋਗਰਾਮ ਪੰਜਾਬ ਦੇ ਇੰਚਾਰਜ ਇੰਸਪੈਕਟਰ ਨਵਨੀਤ ਕੌਰ, ਇੰਟੈਲੀਜੈਂਸ ਵਿੰਗ ਤੋਂ ਇੰਸਪੈਕਟਰ ਪ੍ਰਭਜੀਤ ਕੁਮਾਰ, ਐਸਆਈ ਲਵਦੀਪ ਸਿੰਘ, ਐਸਆਈ ਗੁਰਮੇਲ ਸਿੰਘ, ਐਸਆਈ ਡਿੰਪਲ ਕੁਮਾਰ, ਐਸਆਈ ਸੁਖਚੈਨ ਸਿੰਘ, ਐਸਆਈ ਸਤਵਿੰਦਰ ਸਿੰਘ, ਏਐਸਆਈ ਹਰਜਿੰਦਰ ਸਿੰਘ, ਏਐਸਆਈ ਸੰਦੀਪ ਸਿੰਘ, ਐਚਸੀ ਸੰਦੀਪ ਸਿੰਘ, ਐਚਸੀ ਅਕਬਲ ਸਿੰਘ, ਐਚਸੀ ਕਰਮਬੀਰ ਸਿੰਘ ਅਤੇ ਐਚਸੀ ਜਗਜੀਤ ਸਿੰਘ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ