Saturday, October 04, 2025

Chandigarh

ਗਮਾਡਾ ਨੇ ਏਅਰੋਸਿਟੀ ਦੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ

August 14, 2025 09:59 PM
SehajTimes

ਐਸ ਏ ਐਸ ਨਗਰ : ਐਰੋਸਿਟੀ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਲਕਾਂ/ਰੀ-ਅਲਾਟੀਆਂ ਦੀ ਪੰਦਰਾਂ ਸਾਲਾਂ ਦੀ ਉਡੀਕ ਖ਼ਤਮ ਕਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਅੱਜ ਸਬੰਧਤ ਮਾਲਕਾਂ/ਰੀ-ਅਲਾਟੀਆਂ ਨੂੰ ਪਹਿਲਾਂ ਅਲਾਟ ਕੀਤੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ। ਇਹ ਡਰਾਅ ਸੈਕਟਰ 88, ਐਸ.ਏ.ਐਸ. ਨਗਰ ਦੇ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦੇ ਕਮਿਊਨਿਟੀ ਸੈਂਟਰ ਵਿੱਚ ਰੱਖਿਆ ਗਿਆ ਸੀ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਹ ਨੰਬਰਿੰਗ ਡਰਾਅ 100 ਵਰਗ ਗਜ਼ ਦੇ 166 ਐਸ.ਸੀ.ਓਜ਼, 121 ਵਰਗ ਗਜ਼ ਦੇ 159 ਐਸ.ਸੀ.ਓਜ਼ ਅਤੇ 60 ਵਰਗ ਗਜ਼ ਦੀਆਂ 167 ਬੇਅ ਸ਼ਾਪਜ਼ ਲਈ ਕੱਢਿਆ ਗਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਦਾ ਡਰਾਅ ਜ਼ਮੀਨ ਮਾਲਕਾਂ ਨੂੰ ਵਧੇਰੇ ਰਾਹਤ ਪ੍ਰਦਾਨ ਕਰੇਗਾ ਕਿਉਂਕਿ ਉਹ ਲੰਬੇ ਸਮੇਂ ਤੋਂ ਇਨ੍ਹਾਂ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਵਾਸਤੇ ਨੰਬਰ ਅਲਾਟ ਹੋਣ ਦੀ ਉਡੀਕ ਕਰ ਰਹੇ ਸਨ।

ਅਲਾਟੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਸ ਡਰਾਅ ਨੇ ਅਲਾਟੀਆਂ ਵਾਸਤੇ ਉਸਾਰੀ ਤੋਂ ਬਾਅਦ ਵਪਾਰਕ ਗਤੀਵਿਧੀਆਂ ਸ਼ੁਰੂ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ।

ਕੈਬਨਿਟ ਮੰਤਰੀ ਨੇ ਉਚੇਚੇ ਤੌਰ 'ਤੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਭਾਈਚਾਰੇ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਆਉਣ ਵਾਲੇ ਸਮੇਂ ਵਿੱਚ ਲੋਕ ਭਲਾਈ ਦੇ ਹੋਰ ਕਦਮ ਚੁੱਕੇ ਜਾਣਗੇ।

ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦੀ ਅਲਾਟਮੈਂਟ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਸ਼ਰਨਪ੍ਰੀਤ ਸਿੰਘ, ਦੇਵਾਂਸ਼ ਤ੍ਰੇਹਨ ਅਤੇ ਵਿਵੇਕ ਬਾਂਸਲ ਨੇ ਕਿਹਾ ਕਿ ਉਹ ਡਰਾਅ ਦੇ ਨਤੀਜੇ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਹੁਣ ਜਲਦੀ ਹੀ ਆਪਣੇ ਵਪਾਰਕ ਉੱਦਮ ਸ਼ੁਰੂ ਕਰ ਸਕਣਗੇ।

ਡਰਾਅ ਕੱਢਣ ਦੇ ਕਾਰਜ ਦੀ ਨਿਗਰਾਨੀ ਕਰਨ ਲਈ ਮੁੱਖ ਪ੍ਰਸ਼ਾਸਕ ਗਮਾਡਾ ਸ੍ਰੀ ਵਿਸ਼ੇਸ਼ ਸਾਰੰਗਲ, ਵਧੀਕ ਮੁੱਖ ਪ੍ਰਸ਼ਾਸਕ ਗਮਾਡ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਅਸਟੇਟ ਅਫਸਰ (ਪਲਾਟ) ਸ੍ਰੀ ਰਵਿੰਦਰ ਸਿੰਘ ਮੌਕੇ 'ਤੇ ਮੌਜੂਦ ਰਹੇ।

 

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ