Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ PSEB ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

August 14, 2025 10:07 PM
SehajTimes
ਪਟਿਆਲਾ : ਪੰਜਾਬ ਦੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ।

 ਇਸ ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੂੰ ਮਿਤੀ 10.08.25 ਅਤੇ 14.08.2025 ਨੂੰ ਸ੍ਰੀ ਹਰਪਾਲ ਸਿੰਘ ਚੀਮਾ, ਵਿੱਤ ਮੰਤਰੀ ਪੰਜਾਬ ਅਤੇ ਸ੍ਰੀ ਹਰਭਜਨ ਸਿੰਘ ਟੀ.ਟੀ.ਓ  ਬਿਜਲੀ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਪੀ.ਐਸ.ਪੀ.ਸੀ.ਐਲ. ਪ੍ਰਸ਼ਾਸ਼ਨ ਦੀ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਪੰਜਾਬ ਭਵਨ, ਅਤੇ ਪੀ.ਐਸ.ਪੀ.ਸੀ.ਐਲ. ਗੈਸਟ ਹਾਊਸ ਚੰਡੀਗੜ੍ਹ ਵਿਖੇ ਹੋਈ ਮੀਟਿੰਗ  ਦੌਰਾਨ ਜ਼ੋ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੰਗਾਂ ਰੱਖੀਆਂ ਗਈਆਂ ਸਨ ਉਨ੍ਹਾਂ ਨੂੰ ਪ੍ਰਵਾਨ ਕਰਨ ਸਬੰਧੀ ਮਿੰਟਸ ਆਫ਼ ਮੀਟਿੰਗ ਦੀ ਕਾਪੀ ਵੀ ਮੁਹੱਈਆ ਕਰਵਾ ਦਿੱਤੀ ਗਈ।

ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਯੂਨੀਅਨ ਆਗੂਆਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਦੌਰ ਉਪਰੰਤ ਮੰਗਾਂ ਉਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲਾਗੂ ਕਰਨ ਲਈ ਜਲਦ ਹੀ ਪੀ.ਐਸ.ਪੀ.ਸੀ.ਐਲ. ਦੇ ਬੋਰਡ ਆਫ਼ ਡਾਇਰੈਕਟਰਜ਼ ਤੋਂ ਪ੍ਰਵਾਨਗੀ ਲੈਣ ਲਈ ਜਾਵੇਗੀ ਅਤੇ ਜਿੰਨ੍ਹਾਂ ਮੰਗਾਂ ਸਬੰਧੀ ਪੰਜਾਬ ਕੈਬਨਿਟ ਦੀ ਪ੍ਰਵਾਨਗੀ ਦੀ ਜ਼ਰੂਰਤ ਹੈ ਉਹ ਵੀ ਜਲਦ ਹਾਂਸਲ ਕਰ ਲਈ ਜਾਵੇਗੀ।
ਬਿਜਲੀ ਮੰਤਰੀ ਨੇ ਇਸ ਮੌਕੇ ਸਮੂੰਹ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਦੀ ਵੀ ਧੰਨਵਾਦ ਕੀਤਾ ਜ਼ੋ ਕਿ ਸਰਕਾਰ ਦੀ ਗੱਲ ਮੰਨ ਕੇ ਕੰਮ ਤੇ ਵਾਪਸ ਪਰਤ ਆਏ ਹਨ ਉਨ੍ਹਾਂ ਕਿਹਾ ਕਿ 30 ਸਤੰਬਰ ਤੱਕ ਪੀ.ਐਸ.ਪੀ.ਸੀ.ਐਲ. ਲਈ ਬਹੁਤ ਅਹਿਮ ਸਮਾਂ ਹੁੰਦਾ ਹੈ  ਕਿਉਂਕਿ ਗਰਮੀ ਵਿਚ ਘਰਾਂ ਨੂੰ ਅਤੇ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਪੂਰਤੀ ਲਈ ਬਿਜਲੀ ਦੀ ਸੁਚਾਰੂ ਸਪਲਾਈ ਬਹੁਤ ਜ਼ਰੂਰੀ ਹੁੰਦੀ ਹੈ।
ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਸੋਚ ਹੈ ਕਿ ਪੰਜਾਬ ਦੇ ਧੀਆਂ ਪੁੱਤਰ ਨੂੰ ਵੱਧ ਤੋਂ ਵੱਧ ਨੌਕਰੀਆਂ ਦਿੱਤੀਆਂ ਜਾਣ ਅਤੇ। ਇਸੇ ਦਿਸ਼ਾ ਵਿਚ ਕੰਮ ਕਰਦਿਆਂ ਪੰਜਾਬ ਸਰਕਾਰ ਨੇ ਬੀਤੇ ਸਾਢੇ ਤਿੰਨ ਸਾਲ ਵਿੱਚ 55 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਜਥੇਬੰਦੀਆਂ ਦੀ ਇਸ ਸਬੰਧੀ ਮੰਗ ਸੀ ਕਿ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ  ਵਿਚ ਹੋਰ ਭਰਤੀ ਕੀਤੀ ਜਾਵੇ । ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਹੁਣ ਤੱਕ 7000 ਤੋਂ ਵੱਧ ਭਰਤੀ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿਚ ਹੁਣ ਤੱਕ ਕਰ ਦਿੱਤੀ ਹੈ ਅਤੇ ਇਸ ਸਾਲ ਦੇ ਅੰਤ ਤੱਕ 11000 ਦੇ ਕਰੀਬ ਹੋਰ ਭਰਤੀ ਮੁਕੰਮਲ ਕਰ ਦਿੱਤੀ ਜਾਵੇਗੀ। ਇਸੇ ਤਰ੍ਹਾਂ ਐਕਸ ਗ੍ਰੇਸੀਆ ਵਿਚ ਪੰਜ ਲੱਖ ਰੁਪਏ ਦਾ ਵਾਧਾ ਕਰ ਕੇ 35 ਲੱਖ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਆਊਟ ਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਦੀ ਮੰਗਾਂ ਸਬੰਧੀ ਕਮੇਟੀ ਬਣਾਈ ਗਈ ਹੈ ਜਿਵੇਂ ਹੀ ਇਹ ਕਮੇਟੀ ਰਿਪੋਰਟ ਦਿੰਦੀ ਹੈ ਉਸ ਨੂੰ ਲਾਗੂ ਕਰ ਦਿੱਤਾ ਜਾਵੇਗਾ।
ਅਖੀਰ ਵਿਚ ਬਿਜਲੀ ਮੰਤਰੀ ਨੇ ਕਿਹਾ ਪੰਜਾਬ ਦੀ ਜਨਤਾ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ
ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਕਰਮਚਾਰੀਆਂ ਦੀ ਹਰ ਜਾਇਜ਼ ਮੰਗ ਨੂੰ ਮੰਨਣ ਲਈ ਤਿਆਰ ਹੈ।
 

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ