Sunday, January 04, 2026
BREAKING NEWS

Malwa

ਸੁਤੰਤਰਤਾ ਦਿਵਸ ਮੌਕੇ 15 ਅਤੇ 16 ਅਗਸਤ ਨੂੰ ਨਸ਼ਾ ਮੁਕਤ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ : ਵਧੀਕ ਡਿਪਟੀ ਕਮਿਸ਼ਨਰ

August 14, 2025 10:26 PM
SehajTimes
 
 
ਸੰਗਰੂਰ : ਸੰਗਰੂਰ ਦੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਬੈਂਬੀ ਨੇ ਸੁਤੰਤਰਤਾ ਦਿਵਸ ਮੌਕੇ 15 ਅਤੇ 16 ਅਗਸਤ ਨੂੰ ਨਸ਼ਾ ਮੁਕਤ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਨਸ਼ਿਆਂ ਦੀ ਭਿਆਨਕ ਬਿਮਾਰੀ ਦੇ ਖਾਤਮੇ ਲਈ ਆਮ ਲੋਕਾਂ ਵਿੱਚ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਜਾਰੀ ਪੱਤਰ ਦੇ ਹਵਾਲੇ ਮੁਤਾਬਕ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦਾ ਸਹਿਯੋਗ ਨਸ਼ਿਆਂ ਦੇ ਖਾਤਮੇ ਲਈ ਬੇਹੱਦ ਜਰੂਰੀ ਹੈ ਪਰੰਤੂ ਇਸ ਲਈ ਲੋਕਾਂ ਨੂੰ ਪਹਿਲਾਂ ਜਾਗਰੂਕ ਵੀ ਕਰਨਾ ਪਵੇਗਾ।
 
ਉਹਨਾਂ ਨੇ ਕਿਹਾ ਕਿ ਇਸ ਲੋਕਾਂ ਨੂੰ ਜਾਗਰੂਕ ਕਰਨ ਲਈ 15 ਅਤੇ 16 ਅਗਸਤ ਨੂੰ ਨਸ਼ਾ ਮੁਕਤ ਜਾਗਰੂਕਤਾ ਦਿਵਸ ਮੁਹਿੰਮ ਚਲਾਉਣ ਲਈ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਸੰਗਰੂਰ ਜ਼ਿਲ੍ਹੇ ਵਿੱਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਬਾਬਤ ਜ਼ਿਲ੍ਹਾ ਪੁਲਿਸ ਮੁਖੀ ਸਮੇਤ ਹੋਰ ਵਿਭਾਗਾਂ ਨੂੰ ਪੱਤਰ ਨਿਰਦੇਸ਼ ਜਾਰੀ ਕੀਤੇ ਹਨ।
 
ਉਨ੍ਹਾਂ ਦੱਸਿਆ ਕਿ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸਾਰੇ ਧਾਰਮਿਕ ਅਸਥਾਨਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਇਸ ਤੋਂ ਬਿਨ੍ਹਾਂ ਸਾਰੀਆਂ ਸਿੱਖਿਆ ਸੰਸਥਾਵਾਂ ਤੇ ਜਨਤਕ ਸਥਾਨਾਂ, ਹਸਪਤਾਲਾਂ, ਸੋਸ਼ਲ ਮੀਡੀਆ ਸਮੇਤ ਹੋਰ ਅਹਿਮ ਸਥਾਨਾਂ 'ਤੇ ਵੀ ਨਸ਼ਾ ਵਿਰੋਧੀ ਗਤੀਵਿਧੀਆਂ ਕੀਤੀਆਂ ਜਾਣਗੀਆਂ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਜਾਗਰੂਕ ਕੀਤਾ ਜਾ ਸਕੇ।
 
ਜ਼ਿਲ੍ਹਾ ਪੁਲੀਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਨੇ ਵੀ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਅਤੇ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਾਥ ਦੇਣ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਨੇੜਲੇ ਪੁਲਿਸ ਸਟੇਸ਼ਨ ਜਾਂ ਸੇਫ ਪੰਜਾਬ ਹੈਲਪ ਲਾਈਨ ਨੰਬਰ 97791-00200 ਉਪਰ ਵੀ ਦਿੱਤੀ ਜਾ ਸਕਦੀ ਹੈ।
 

Have something to say? Post your comment

 

More in Malwa

ਕਲਿਆਣ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਨਾਮ 'ਚ 'ਕ੍ਰੈਡਿਟ ਵਾਰ' ਤੇਜ਼, "ਦਾਮਨ ਬਾਜਵਾ ਦਾ ਮੰਤਰੀ ਅਮਨ ਅਰੋੜਾ 'ਤੇ ਤਿੱਖਾ ਪਲਟਵਾਰ"

ਸੁਨਾਮ 'ਚ ਲੁਟੇਰਿਆਂ ਦਾ ਖੌਫ, ਰਾਹਗੀਰ ਨੂੰ ਚਾਕੂ ਮਾਰਕੇ ਕੀਤਾ ਜ਼ਖ਼ਮੀ 

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ 

ਚਾਰ ਰੋਜ਼ਾ ਐਡਵੈਂਚਰ ਤੇ ਹਾਈਕਿੰਗ ਟਰੈਕਿੰਗ ਟ੍ਰੇਨਿੰਗ ਕੈਂਪ ਸੰਪੰਨ

ਐਸਡੀਐਮ ਨੇ ਲਾਊਡ ਸਪੀਕਰਾਂ ਦੀ ਆਵਾਜ਼ ਨਿਰਧਾਰਤ ਸੀਮਾ ਵਿੱਚ ਰੱਖਣ ਦੇ ਦਿਤੇ ਆਦੇਸ਼ 

ਓਬੀਸੀ ਫਰੰਟ ਦਾ ਵਫ਼ਦ ਚੇਅਰਮੈਨ ਡਾਕਟਰ ਥਿੰਦ ਨੂੰ ਮਿਲਿਆ 

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਨਵੇਂ ਵਰ੍ਹੇ ਦੇ ਪਹਿਲੇ ਦਿਨ ਸੁਨਾਮ ਨੂੰ ਮਿਲਿਆ 55 ਕਰੋੜ ਰੁਪਏ ਦਾ ਤੋਹਫ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ਼ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ