ਕੁਰਾਲੀ : ਸਥਾਨਕ ਸ਼ਹਿਰ ਤੋਂ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਬਿੱਲਾ ਅਕਾਲਗੜੀਆ ਨੂੰ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਸੱਸ ਮਾਤਾ ਕਰਮ ਕੌਰ ਪਤਨੀ ਪ੍ਰੇਮ ਸਿੰਘ ਦਾ ਅੱਜ ਬਾਅਦ ਦੁਪਹਿਰ ਦਿਹਾਂਤ ਹੋ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਸਵ. ਮਾਤਾ ਕਰਮ ਕੌਰ ਬੀਤੇ ਦਿਨ ਸੰਖੇਪ ਜਿਹੀ ਬੀਮਾਰ ਹੋਏ ਅਤੇ ਉਨ੍ਹਾਂ ਨੂੰ ਸੋਹਾਣਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ, ਪ੍ਰੰਤੂ ਅੱਜ ਬਾਅਦ ਦੁਪਹਿਰ ਉਹ ਸਮੁੱਚੇ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਸਵ. ਮਾਤਾ ਕਰਮ ਕੌਰ ਦਾ ਅੰਤਿਮ ਸੰਸਕਾਰ ਅੱਜ 15 ਅਗਸਤ ਨੂੰ ਮੋਰਿੰਡਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਇਲਾਕੇ ਦੇ ਰਾਜਨੀਤਕ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਬਿੱਲਾ ਅਕਾਲਗੜੀਆ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।