ਪਟਿਆਲਾ : ਜ਼ੋਨ ਪਟਿਆਲਾ-2 ਦਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 , ਸ੍ਰੀ ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਅਤੇ ਸ੍ਰੀ ਬਲਕਾਰ ਸਿੰਘ ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਚੱਲ ਰਿਹਾ ਹੈ।
ਜ਼ੋਨਲ ਕ੍ਰਿਕਟ ਟੂਰਨਾਮੈਂਟ ਅੰਡਰ-14 (ਮੁੰਡੇ) ਦੇ ਪਹਿਲੇ ਸੈਮੀਫਾਈਨਲ ਵਿੱਚ ਗੁਰੂ ਨਾਨਕ ਫਾਉਂਡੇਸ਼ਨ ਪਬਲਿਕ ਸਕੂਲ ਦੀ ਟੀਮ ਨੇ ਆਰਮੀ ਪਬਲਿਕ ਸਕੂਲ ਦੀ ਟੀਮ ਨੂੰ ਹਰਾਇਆ ਅਤੇ ਦੂਜੇ ਸੈਮੀਫਾਈਨਲ ਵਿੱਚ ਬੁੱਢਾ ਦਲ ਪਬਲਿਕ ਸਕੂਲ ਦੀ ਟੀਮ ਨੇ ਦਾ ਬ੍ਰਿਟਿਸ਼ ਕੋ ਐਡ ਸਕੂਲ ਦੀ ਟੀਮ ਨੂੰ ਹਰਾਇਆ। ਦੋਵੇਂ ਹੀ ਸੈਮੀਫਾਈਨਲ ਬਹੁਤ ਹੀ ਰੋਮਾਂਚਕ ਰਹੇ।
ਸ੍ਰੀ ਸਤਵਿੰਦਰ ਸਿੰਘ ਕ੍ਰਿਕਟ ਇੰਚਾਰਜ, ਜ਼ੋਨ ਪਟਿਆਲਾ-2 ਨੇ ਕਿਹਾ ਕਿ ਬਹੁਤ ਸਾਰੇ ਖਿਡਾਰੀਆਂ ਨੇ ਮੈਚ ਦੌਰਾਨ ਚੰਗੀ ਕ੍ਰਿਕਟ ਤਕਨੀਕ ਦਾ ਪ੍ਰਦਰਸ਼ਨ ਕੀਤਾ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਹਰ ਬੱਚੇ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਜਰੂਰ ਲੈਣਾ ਚਾਹੀਦਾ ਹੈ। ਇਸ ਮੌਕੇ ਤੇ ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਪ੍ਰਵੀਨ ਕੁਮਾਰ, ਸ੍ਰੀ ਭਗਵਤੀ, ਸ੍ਰੀ ਯਸ਼ਦੀਪ ਸਿੰਘ ਅਤੇ ਹੋਰ ਕੋਚ ਸਾਹਿਬਾਨ ਮੌਜੂਦ ਸਨ।