Sunday, January 04, 2026
BREAKING NEWS

Malwa

ਦੇਸ਼ ਦੇ 79ਵੇ ਅਜ਼ਾਦੀ ਦਿਹਾੜੇ ਮੌਕੇ ਵੀ 80 ਕਰੋੜ ਤੋਂ ਵੱਧ ਭਾਰਤੀ ਲੋਕ ਗਰੀਬੀ ਰੇਖਾ ਤੋਂ ਹੇਠ ਨਰਕਮਈ ਜੀਵਨ ਬਤੀਤ ਕਰਨ ਲਈ ਮਜਬੂਰ : ਪ੍ਰੋ. ਬਡੂੰਗਰ

August 14, 2025 11:32 PM
SehajTimes

 

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸਮੁੱਚੇ ਦੇਸ ਨਿਵਾਸੀਆਂ ਨੂੰ 15 ਅਗਸਤ ਦੌਰਾਨ 79ਵੇ ਅਜ਼ਾਦੀ ਦਿਵਸ ਮਨਾਉਣ ਦੀ ਸਮੂਹ ਦੇਸ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਨ੍ਹਾਂ ਸਿੰਘਾਂ-ਸਿੰਘਣੀਆਂ ਅਤੇ ਭਾਰਤ ਵਾਸੀਆਂ ਨੇ ਮਹਾਨ ਕੁਰਬਾਨੀਆਂ-ਸ਼ਹੀਦੀਆਂ ਦਿਤੀਆਂ, ਅਣਗਿਣਤ ਅਸਹਿ ਅਤੇ ਅਕਹਿ ਤਸੀਹੇ ਅਤੇ ਕਠਿਨਾਈਆਂ ਆਪਣੇ ਪਿੰਡੇ ਉਤੇ ਝਲੀਆਂ, ਉਨ੍ਹਾਂ ਨੂੰ ਸੀਸ ਨਿਵਾਕੇ ਹਾਰਦਿਕ ਸਿਜਦਾ ਅਤੇ ਸਤਿਕਾਰ ਭੇਂਟ ਕਰਦਾ ਹਾਂ। ਪ੍ਰੋਫੈਸਰ ਬਡੂੰਗਰ ਨੇ ਕਿਹਾ ਐਨੇ ਲੰਮੇ ਸਮੇਂ ਵਿਚ ਅਨੇਕਾਂ ਸਰਕਾਰਾਂ ਆਈਆਂ ਅਤੇ ਚਲੀਆਂ ਗਈਆਂ, ਭਾਵੇਂ ਦੇਸ ਦੇ ਉਥਾਨ ਲਈ ਬਹੁਤ ਸਕੀਮਾਂ ਵੀ ਉਲੀਕੀਆਂ ਗਈਆਂ ਅਤੇ ਦਮਗਜੇ ਵੀ ਮਾਰੇ ਜਾਂਦੇ ਰਹੇ ਤੇ ਨਿਸਚੇ ਹੀ ਕਈ ਖੇਤਰਾਂ ਵਿਚ ਤਰੱਕੀ ਹੋਈ ਹੈ। ਪਰੰਤੂ ਦੇਸ ਅੰਦਰ ਨੀਤੀਆਂ ਘੜੀਆਂ ਅਤੇ ਲਾਗੂ ਕੀਤੀਆਂ ਗਈਆਂ, ਨੀਤੀਆਂ ਅਤੇ ਪ੍ਰੋਗਰਾਮ ਵੀ ਕੀਤੇ ਗਏ ਅਤੇ ਅੱਜ ਵੀ ਜਾਰੀ ਹਨ। ਪਰੰਤੂ ਇਸ ਦੌਰਾਨ ਅਮੀਰ ਹੋਰ ਅਮੀਰ ਹੋ ਗਿਆ ਅਤੇ ਗਰੀਬ ਹੋਰ ਵੀ ਗਰੀਬ ਹੋ ਗਿਆ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਦੇ ਕਹਿਣ ਅਨੁਸਾਰ ਅਜੇ ਵੀ 80 ਕਰੋੜ ਤੋਂ ਵੱਧ ਭਾਰਤੀ ਲੋਕ ਗਰੀਬੀ ਰੇਖਾ ਤੋਂ ਹੇਠ ਰਹਿੰਦਿਆਂ ਹੋਇਆਂ ਆਪਣਾ ਨਰਕਮਈ ਜੀਵਨ ਬਤੀਤ ਕਰ ਰਹੇ ਹਨ। ਮੰਗਤਿਆਂ ਦੀ ਗਿਣਤੀ ਬੇਸੁਮਾਰ ਵਧੀ ਹੈ। ਇਸ ਲਈ ਭਾਰਤ ਨੂੰ ਅਸਲ ਅਜ਼ਾਦੀ ਦਾ ਸਹੀ ਨਿਘ ਉਦੋਂ ਹੀ ਮਾਣਨ ਨੂੰ ਮਿਲੇਗਾ ਜਦੋਂ ਬਿਲਕੁਲ ਹੇਠਲੇ ਪੱਧਰ ਉਤੇ ਵਿਚਾਰ ਹਰ ਭਾਰਤੀ ਨੂੰ ਕੁਲੀ, ਜੁਲੀ, ਗੁਲੀ ਪ੍ਰਾਪਤ ਹੋਵੇਗੀ, ਉਨ੍ਹਾਂ ਮੌਜੂਦਾ ਕੇਂਦਰੀ ਅਤੇ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਨੀਤੀਆਂ ਅਤੇ ਪ੍ਰੋਗਰਾਮ ਦਾ ਪੁਨਰ ਮੁਲਅੰਕਣ ਕਰਨ ਅਤੇ ਦੇਸ ਵਿਚੋਂ ਗਰੀਬੀ, ਬੇਰੁਜਗਾਰੀ ਦੀ ਬਿਮਾਰੀ ਨੂੰ ਬਾਹਰ ਕੱਢਕੇ ਉਨ੍ਹਾਂ ਨੂੰ ਸੁੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਕੇ ਦਿਲੀ ਸ਼ਰਧਾਂਜਲੀ ਭੇਟ ਕਰੀਏ।
 

Have something to say? Post your comment

 

More in Malwa

ਕਲਿਆਣ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਨਾਮ 'ਚ 'ਕ੍ਰੈਡਿਟ ਵਾਰ' ਤੇਜ਼, "ਦਾਮਨ ਬਾਜਵਾ ਦਾ ਮੰਤਰੀ ਅਮਨ ਅਰੋੜਾ 'ਤੇ ਤਿੱਖਾ ਪਲਟਵਾਰ"

ਸੁਨਾਮ 'ਚ ਲੁਟੇਰਿਆਂ ਦਾ ਖੌਫ, ਰਾਹਗੀਰ ਨੂੰ ਚਾਕੂ ਮਾਰਕੇ ਕੀਤਾ ਜ਼ਖ਼ਮੀ 

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ 

ਚਾਰ ਰੋਜ਼ਾ ਐਡਵੈਂਚਰ ਤੇ ਹਾਈਕਿੰਗ ਟਰੈਕਿੰਗ ਟ੍ਰੇਨਿੰਗ ਕੈਂਪ ਸੰਪੰਨ

ਐਸਡੀਐਮ ਨੇ ਲਾਊਡ ਸਪੀਕਰਾਂ ਦੀ ਆਵਾਜ਼ ਨਿਰਧਾਰਤ ਸੀਮਾ ਵਿੱਚ ਰੱਖਣ ਦੇ ਦਿਤੇ ਆਦੇਸ਼ 

ਓਬੀਸੀ ਫਰੰਟ ਦਾ ਵਫ਼ਦ ਚੇਅਰਮੈਨ ਡਾਕਟਰ ਥਿੰਦ ਨੂੰ ਮਿਲਿਆ 

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਨਵੇਂ ਵਰ੍ਹੇ ਦੇ ਪਹਿਲੇ ਦਿਨ ਸੁਨਾਮ ਨੂੰ ਮਿਲਿਆ 55 ਕਰੋੜ ਰੁਪਏ ਦਾ ਤੋਹਫ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ਼ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ