ਪਟਿਆਲਾ : ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ, ਕੋਲੀ, ਵਿਖੇ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਜੀ ਦੀ ਸਰਪ੍ਰਸਤੀ ਹੇਠ ਅਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਕਾਲਜ ਵਲੰਟੀਅਰਜ਼ ਸ਼ਾਮਲ ਹੋਏ ਜਿਸ ਵਿਚ ਸਭ ਤੋਂ ਪਹਿਲਾਂ ਸਵੇਰ ਦੀ ਸਭਾ ਕਰਵਾਈ ਗਈ ਅਤੇ ਕਾਲਜ ਵਿਦਿਆਰਥੀਆਂ ਵੱਲੋਂ ਅਜ਼ਾਦੀ ਦਿਵਸ ਮੌਕੇ ਭਾਸ਼ਣ, ਕਵਿਤਾ, ਦੇਸ਼-ਭਗਤੀ ਦੇ ਗੀਤ ਗਾਏ ਗਏ।
ਕਾਲਜ ਅਸਿਸਟੈਂਟ ਪ੍ਰੋਫੈਸਰ ਕਮਲਜੀਤ ਕੌਰ ਜੀ ਵੱਲੋਂ ਅਜ਼ਾਦੀ ਦੇ ਸੰਗਰਾਮ ਨੂੰ ਲੈ ਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਮੈਂਬਰਾਂ ਸਾਹਮਣੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਤੋਂ ਉਪਰੰਤ ਅਜ਼ਾਦੀ ਦਿਵਸ ਨੂੰ ਸਮਰਪਿਤ ਸਹੁੰ ਚੁੱਕ ਸਮਾਰੋਹ ਕੀਤਾ ਗਿਆ। ਕਾਲਜ ਦੀ ਛੱਤ ਤੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਮੈਂਬਰਾਂ ਵੱਲੋਂ ਹਰ ਘਰ ਤਿਰੰਗਾ ਯੋਜਨਾ ਤਹਿਤ ਤਿਰੰਗਾ ਲਹਿਰਾਇਆ ਗਿਆ ਜਿਸ ਦੌਰਾਨ ਕਾਲਜ ਪ੍ਰਿੰਸੀਪਲ ਵੀ ਸ਼ਾਮਿਲ ਸਨ।
ਕਾਲਜ ਕੈਂਪਸ ਵਿੱਚ ਮੈਨੇਜਿੰਗ ਡਾਇਰੈਕਟਰ ਸ. ਲਾਲ ਸਿੰਘ ਟਿਵਾਣਾ ਅਤੇ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਜੀ ਵੱਲੋਂ ਤਿਰੰਗਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗਾਨ ਹੋਇਆ ਜਿਸ ਵਿੱਚ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਵੀ ਸ਼ਾਮਿਲ ਸਨ. ਇਸ ਦੌਰਾਨ ਸਾਰਿਆਂ ਦਾ ਮੂੰਹ ਲੱਡੂਆਂ ਨਾਲ ਮਿੱਠਾ ਕਰਵਾਇਆ ਗਿਆ। ਅੰਤ ਵਿੱਚ ਵਾਈਸ ਚੇਅਰਮੈਨ ਸ. ਬਲਜਿੰਦਰ ਸਿੰਘ ਮਾਨਸ਼ਾਹੀਆ, ਮੈਨੇਜਿੰਗ ਡਾਇਰੈਕਟਰ ਸ. ਲਾਲ ਸਿੰਘ ਟਿਵਾਣਾ ਅਤੇ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਜੀ ਵੱਲੋਂ ਅਜ਼ਾਦੀ ਦੇ 79 ਵੇਂ ਸਾਲ ਮੌਕੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।