Tuesday, November 18, 2025

Malwa

ਆੜਤੀਆ ਐਸੋਸੀਏਸ਼ਨ ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲਿਆਉਣ ਤੇ ਪਰਾਲੀ ਨੂੰ ਅੱਗ ਲਾਉਣ ਤੋਂ ਬਚਣ ਲਈ ਪ੍ਰੇਰਤ ਕਰਨ ਅੱਗੇ ਆਵੇ : ਡਾ. ਪ੍ਰੀਤੀ ਯਾਦਵ

August 14, 2025 11:56 PM
SehajTimes

ਕਿਹਾ, ਕਿਸਾਨ ਵੀਰ ਝੋਨੇ ਦੀ ਤੁਰੰਤ ਖਰੀਦ ਲਈ ਸੁੱਕਾ ਝੋਨਾ ਹੀ ਮੰਡੀਆਂ 'ਚ ਲਿਆਉਣ ਤੇ ਪਰਾਲੀ ਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ

ਮੰਡੀਆਂ 'ਚ ਝੋਨੇ ਦੀ ਨਿਰਵਿਘਨ ਖਰੀਦ ਲਈ ਸਹਿਯੋਗ ਦੇਣ ਸਮੂਹ ਆੜਤੀਏ : ਡਿਪਟੀ ਕਮਿਸ਼ਨਰ

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪਟਿਆਲਾ ਦੀ ਆੜਤੀਆ ਐਸੋਸੀਏਸ਼ਨ ਦੇ ਵੱਡੀ ਗਿਣਤੀ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਸੱਦਾ ਦਿੱਤਾ ਹੈ ਕਿ ਉਹ ਆਪਣੇ ਨਾਲ ਜੁੜੇ ਕਿਸਾਨ ਵੀਰਾਂ ਨੂੰ ਪ੍ਰੇਰਿਤ ਕਰਨ ਕਿ ਉਹ ਝੋਨੇ ਦੇ ਸੀਜਨ ਦੌਰਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲਿਆਉਣ ਅਤੇ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਵੀ ਨਾ ਲਗਾਉਣ।

ਡਾ. ਪ੍ਰੀਤੀ ਯਾਦਵ ਨੇ ਆੜਤੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਕਿਸਾਨਾਂ ਦੀ ਸਹੂਲਤ ਤੇ ਉਨ੍ਹਾਂ ਦੀ ਫ਼ਸਲ ਦੀ ਸੁਚਾਰੂ ਖਰੀਦ ਹੈ ਇਸ ਲਈ ਸਮੂਹ ਆੜਤੀਏ ਝੋਨੇ ਦੇ ਆਗਾਮੀ ਸੀਜਨ ਦੌਰਾਨ ਜਿਣਸ ਦੀ ਨਿਰਵਿਘਨ ਖਰੀਦ ਲਈ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਆੜਤੀਏ ਕਿਸਾਨਾਂ ਨੂੰ ਪ੍ਰੇਰਤ ਕਰਨ ਕਿ ਉਹ ਵਾਧੂ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਨਾ ਲਿਆਉਣ। ਇਸ ਤੋਂ ਬਿਨ੍ਹਾਂ ਕੋਈ ਵੀ ਕੰਬਾਇਨ ਰਾਤ ਸਮੇਂ ਝੋਨੇ ਦੀ ਕਟਾਈ ਨਹੀਂ ਕਰੇਗੀ ਤੇ ਨਿਰਧਾਰਤ ਸਮੇਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ, ਦੇ ਅੰਦਰ-ਅੰਦਰ ਹੀ ਦਿਨ ਵੇਲੇ ਝੋਨੇ ਦੀ ਕਟਾਈ ਕੀਤੀ ਜਾਵੇ।

ਇਸ ਮੌਕੇ ਆੜਤੀਆਂ ਵੱਲੋਂ ਉਠਾਏ ਮਸਲੇ ਸੁਣਕੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ ਅਤੇ ਪਿਛਲੇ ਸੀਜਨ 'ਚ ਦਿੱਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਹਰ ਮੰਡੀ 'ਚ ਸਾਫ਼ ਸਫ਼ਾਈ, ਨਮੀ ਚੈਕ ਕਰਨ ਵਾਲੇ ਮੀਟਰਾਂ ਦੀ ਕੈਲੀਬ੍ਰੇਸ਼ਨ, ਬਾਰਦਾਨੇ, ਢੋਆ-ਢੋਆਈ, ਲੇਬਰ, ਕਿਸਾਨਾਂ ਲਈ ਪੀਣ ਵਾਲੇ ਪਾਣੀ ਤੇ ਟੁਆਇਲਟਸ ਸਮੇਤ ਹਰ ਤਰ੍ਹਾਂ ਦੇ ਪ੍ਰਬੰਧ ਝੋਨੇ ਦੀ ਖਰੀਦ ਦੀ ਮਿਤੀ ਦਾ ਐਲਾਨ ਹੋਣ ਤੋਂ ਪਹਿਲਾਂ-ਪਹਿਲਾਂ ਪੂਰੇ ਕਰਨੇ ਯਕੀਨੀ ਬਣਾਏ ਜਾਣ ਤਾਂ ਕਿ ਮੰਡੀਆਂ 'ਚ ਕੋਈ ਪ੍ਰੇਸ਼ਾਨੀ ਨਾ ਆਵੇ ਤਾਂ ਕਿ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਸਮੇਂ ਸਿਰ ਖਰੀਦਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਜਿਣਸ ਦੀ ਸੁਚਾਰੂ ਤੇ ਤੁਰੰਤ ਖਰੀਦ ਲਈ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ। ਇਸ ਮੌਕੇ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਦੇ ਆੜਤੀਆ ਐਸੋਸੀਏਸ਼ਨਾਂ ਦੇ ਨੁਮਾਇੰਦੇ, ਡੀ.ਐਫ.ਐਸ.ਸੀ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ 

ਕਿਸਾਨਾਂ ਨੇ ਸੰਗਰੂਰ ਧਰਨੇ ਦੀ ਵਿਢੀ ਤਿਆਰੀ