Tuesday, November 18, 2025

Malwa

ਸੁਤੰਤਰਤਾ ਦਿਵਸ ਮੌਕੇ 15 ਅਤੇ 16 ਅਗਸਤ ਨੂੰ ਨਸ਼ਾ ਮੁਕਤ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ : ਡਿਪਟੀ ਕਮਿਸ਼ਨਰ

August 15, 2025 12:05 AM
SehajTimes

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੁਤੰਤਰਤਾ ਦਿਵਸ ਮੌਕੇ 15 ਅਤੇ 16 ਅਗਸਤ ਨੂੰ ਨਸ਼ਾ ਮੁਕਤ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਨਸ਼ਿਆਂ ਦੀ ਭਿਆਨਕ ਬਿਮਾਰੀ ਦੇ ਖਾਤਮੇ ਲਈ ਆਮ ਲੋਕਾਂ ਵਿੱਚ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਜਾਰੀ ਪੱਤਰ ਦੇ ਹਵਾਲੇ ਮੁਤਾਬਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦਾ ਸਹਿਯੋਗ ਨਸ਼ਿਆਂ ਦੇ ਖਾਤਮੇ ਲਈ ਬੇਹੱਦ ਜਰੂਰੀ ਹੈ ਪਰੰਤੂ ਇਸ ਲਈ ਲੋਕਾਂ ਨੂੰ ਪਹਿਲਾਂ ਜਾਗਰੂਕ ਵੀ ਕਰਨਾ ਪਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਲੋਕਾਂ ਨੂੰ ਜਾਗਰੂਕ ਕਰਨ ਲਈ 15 ਅਤੇ 16 ਅਗਸਤ ਨੂੰ ਨਸ਼ਾ ਮੁਕਤ ਜਾਗਰੂਕਤਾ ਦਿਵਸ ਮੁਹਿੰਮ ਚਲਾਉਣ ਲਈ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਪਟਿਆਲਾ ਜ਼ਿਲ੍ਹੇ ਵਿੱਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਬਾਬਤ ਜ਼ਿਲ੍ਹਾ ਪੁਲਿਸ ਮੁਖੀ ਸਮੇਤ ਹੋਰ ਵਿਭਾਗਾਂ ਨੂੰ ਪੱਤਰ ਨਿਰਦੇਸ਼ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸਾਰੇ ਧਾਰਮਿਕ ਅਸਥਾਨਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਇਸ ਤੋਂ ਬਿਨ੍ਹਾਂ ਸਾਰੀਆਂ ਸਿੱਖਿਆ ਸੰਸਥਾਵਾਂ ਤੇ ਜਨਤਕ ਸਥਾਨਾਂ, ਹਸਪਤਾਲਾਂ, ਸੋਸ਼ਲ ਮੀਡੀਆ ਸਮੇਤ ਹੋਰ ਅਹਿਮ ਸਥਾਨਾਂ 'ਤੇ ਵੀ ਨਸ਼ਾ ਵਿਰੋਧੀ ਗਤੀਵਿਧੀਆਂ ਕੀਤੀਆਂ ਜਾਣਗੀਆਂ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਜਾਗਰੂਕ ਕੀਤਾ ਜਾ ਸਕੇ।

ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਅਤੇ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਾਥ ਦੇਣ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਨੇੜਲੇ ਪੁਲਿਸ ਸਟੇਸ਼ਨ ਜਾਂ ਸੇਫ ਪੰਜਾਬ ਹੈਲਪ ਲਾਈਨ ਨੰਬਰ 97791-00200 ਉਪਰ ਵੀ ਦਿੱਤੀ ਜਾ ਸਕਦੀ ਹੈ।

Have something to say? Post your comment

 

More in Malwa

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ 

ਕਿਸਾਨਾਂ ਨੇ ਸੰਗਰੂਰ ਧਰਨੇ ਦੀ ਵਿਢੀ ਤਿਆਰੀ 

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ