ਪਟਿਆਲਾ : ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ ਵਿਖੇ ਸੁਤੰਤਰਤਾ ਦਿਵਸ ਦਾ ਜਸ਼ਨ ਧੂਮ ਧਾਮ ਨਾਲ ਮਨਾਇਆ ਗਿਆ।ਇਸ ਸੁਤੰਤਰਤਾ ਦਿਵਸ ਦੇ ਮੌਕੇ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਵੀ ਵਿਸ਼ੇਸ਼ ਤੌਰ ਤੇ ਪਹੁੰਚੇ। ਸ੍ਰੀਮਤੀ ਮਮਤਾ ਰਾਣੀ ਜੀ ਨੇ ਸਟੇਜ ਸੰਚਾਲਨ ਕਰਦਿਆਂ ਪ੍ਰੋਗਰਾਮ ਦੀ ਰੂਪ ਰੇਖਾ ਦੱਸੀ। ਤਿਰੰਗਾ ਝੰਡਾਂ ਲਹਿਰਾਉਣ ਦੀ ਰਸਮ ਸ੍ਰੀਮਤੀ ਰਵਿੰਦਰਪਾਲ ਕੌਰ ਜੀ (ਸਕੂਲ ਇੰਚਾਰਜ) ਅਤੇ ਸ੍ਰੀਮਤੀ ਹਰਪ੍ਰੀਤ ਕੌਰ (ਚੈਅਰਮੈਨ, ਐੱਸ.ਐੱਮ.ਸੀ. ਕਮੇਟੀ) ਵੱਲੋਂ ਨਿਭਾਈ ਗਈ। ਸਕੂਲ ਦੇ ਵਿਦਿਆਰਥੀਆਂ ਨੇ ਅਜ਼ਾਦੀ ਦੇ ਗੀਤ ਗਾਏ। ਸਕੂਲ ਦੀਆਂ ਵਿਦਿਆਰਥਣਾਂ ਦੇ ਦੇਸ਼ ਭਗਤੀ ਦੇ ਗੀਤਾਂ ਤੇ ਡਾਂਸ ਕੀਤਾ। ਇਸ ਮੌਕੇ ਤੇ ਸੁਤੰਤਰਤਾ ਦਿਵਸ ਨਾਲ ਸਬੰਧਤ ਵਿਦਿਆਰਥੀਆਂ ਦੇ ਭਾਸ਼ਨ ਮੁਕਾਬਲੇ ਵੀ ਕਰਵਾਏ ਗਏ। ਸ੍ਰੀਮਤੀ ਰਵਿੰਦਰਪਾਲ ਕੌਰ ਜੀ (ਸਕੂਲ ਇੰਚਾਰਜ) ਨੇ ਸਮੂਹ ਵਿਦਿਆਰਥੀਆਂ ਨੂੰ ਇਸ ਅਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਰਾਸ਼ਟਰ ਧਰਮ ਸਭ ਧਰਮਾਂ ਤੋਂ ਉੱਚਾ ਹੈ, ਦੇਸ਼ ਲਈ ਕੰਮ ਕਰਨਾ ਸਭ ਤੋਂ ਵੱਡਾ ਧਰਮ ਹੈ। ਇਸ ਮੌਕੇ ਤੇ ਸ੍ਰੀ ਮਨਪ੍ਰੀਤ ਸਿੰਘ, ਸ੍ਰੀਮਤੀ ਮੀਨੂੰ ਯਾਦਵ, ਸ੍ਰੀਮਤੀ ਨੀਤੂ, ਸ੍ਰੀਮਤੀ ਮਨਪ੍ਰੀਤ ਕੌਰ, ਸ੍ਰੀਮਤੀ ਸਤਿਆ ਅਤੇ ਬੱਚਿਆਂ ਦੇ ਮਾਪੇ ਮੋਜੂਦ ਸਨ।