Friday, August 15, 2025
BREAKING NEWS
ਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

Malwa

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ 'ਚ ਲਹਿਰਾਇਆ ਤਿਰੰਗਾ

August 15, 2025 02:14 PM
SehajTimes

ਵਿਆਪਕ ਬਿਜਲੀ ਸੁਧਾਰ ਲਈ ਪਟਿਆਲਾ ਜ਼ਿਲ੍ਹੇ 'ਚ 110 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ-ਹਰਭਜਨ ਸਿੰਘ ਈਟੀਓ

ਕਿਹਾ, ਪਟਿਆਲਾ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਮੌਜੂਦਾ ਪੰਜਾਬ ਸਰਕਾਰ

ਪਟਿਆਲਾ :  ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਮੁੜ ਤੋਂ 'ਰੰਗਲਾ ਪੰਜਾਬ, ਹੱਸਦਾ-ਖੇਡਦਾ ਤੇ ਖੁਸ਼ਹਾਲ' ਸੂਬਾ ਬਣਨ ਦੀ ਰਾਹ 'ਤੇ ਤੇਜੀ ਨਾਲ ਅੱਗੇ ਵੱਧ ਰਿਹਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ 79ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਉਣ ਮਗਰੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਰਭਜਨ ਸਿੰਘ ਈਟੀਓ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਆਜ਼ਾਦੀ ਘੁਲਾਟੀਏ ਮੋਹਕਮ ਸਿੰਘ ਚੌਹਾਨ ਸਮੇਤ ਸੁਤੰਤਰਤਾ ਸੰਗਰਾਮੀਆਂ ਦੇ ਉਤਰਾਧਿਕਾਰੀਆਂ ਨੂੰ ਮਿਲਕੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। 

               ਸਮਾਰੋਹ ਦੌਰਾਨ ਲੋਕ ਸਭਾ ਮੈਂਬਰ ਡਾ. ਧਰਮਵੀਰਾ ਗਾਂਧੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ ਤੇ ਕੁਲਵੰਤ ਸਿੰਘ ਬਾਜ਼ੀਗਰ, ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਮੇਅਰ ਕੁੰਦਨ ਗੋਗੀਆ, ਆਪ ਦੇ ਯੁੱਧ ਨਸ਼ਿਆਂ ਵਿਰੁੱਧ ਦੇ ਸੂਬਾ ਬੁਲਾਰੇ ਬਲਤੇਜ ਪੰਨੂ, ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਡੀਆਈਜੀ ਕੁਲਦੀਪ ਚਾਹਲ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਵਰੁਣ ਸ਼ਰਮਾ ਵੀ ਮੌਜੂਦ ਸਨ।

                   ਆਪਣੇ ਸੰਦੇਸ਼ 'ਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜਨ ਵਾਲੇ ਯੋਧਿਆਂ, ਵੱਖ-ਵੱਖ ਲਹਿਰਾਂ ਦੇ ਮਹਾਨ ਸ਼ਹੀਦਾਂ ਤੇ ਅਨੇਕਾਂ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ 'ਤੇ ਆਰੰਭੇ ਸੰਘਰਸ਼ਾਂ 'ਚ ਪਾਏ ਯੋਗਦਾਨ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਹਾਰਦਿਕ ਵਧਾਈ ਦਿੱਤੀ।

                   ਕੈਬਨਿਟ ਮੰਤਰੀ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ 'ਚ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਇਹ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਦੀ ਧਰਤੀ ਉਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਮਾਨਦਾਰ ਸੋਚ ਤੇ ਨੇਕ ਨੀਅਤ ਨਾਲ ਲਗਾਤਾਰ ਉਪਰਾਲੇ ਕਰ ਰਹੀ ਹੈ।

               ਹਰਭਜਨ ਸਿੰਘ ਈਟੀਓ ਨੇ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਦ੍ਰਿੜ੍ਹ ਸੰਕਲਪ ਬਾਰੇ ਦੱਸਦਿਆਂ ਕਿਹਾ ਕਿ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਸਨਮਾਨ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰ ਵੀ ਸ਼ਾਮਲ ਕੀਤੇ ਗਏ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਪੁਲਿਸ, ਸਾਬਕਾ ਫੌਜੀਆਂ, ਧਰਮੀ ਫੌਜੀਆਂ ਅਤੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਦੀ ਭਲਾਈ ਲਈ ਵੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।

               ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣਾ ਕੀਤਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ, ਇਸ ਤਹਿਤ ਹੀ 55 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਨੂੰ ਰਿਕਾਰਡ ਤੋੜ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਕਿਰਤ ਕਾਨੂੰਨ ਸੌਖੇ ਕੀਤੇ ਗਏ ਤੇ ਪ੍ਰਾਜੈਕਟ ਜੀਵਨਜੋਤ ਤਹਿਤ ਭੀਖ ਮੰਗਣ ਵਾਲਿਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਗਈ ਹੈ। ਇਸ ਤੋਂ ਬਿਨ੍ਹਾਂ ਸਾਰਿਆਂ ਲਈ 10 ਲੱਖ ਰੁਪਏ ਦਾ ਸਿਹਤ ਬੀਮਾ ਦੇਣ ਦਾ ਫੈਸਲਾ ਕੀਤਾ ਗਿਆ ਹੈ।

               ਉਨ੍ਹਾਂ ਨੇ ਪੰਜਾਬ ਸਰਕਾਰ ਦੇ ਸਿਹਤ, ਸਿੱਖਿਆ, ਬਿਜਲੀ ਅਤੇ ਲੋਕ ਨਿਰਮਾਣ ਦੇ ਖੇਤਰ 'ਚ ਕੀਤੇ ਉਪਰਾਲਿਆਂ ਤੇ ਖਾਸ ਕਰਕੇ 881 ਆਮ ਆਦਮੀ ਕਲੀਨਿਕਾਂ, ਸੀ.ਐਮ. ਦੀ ਯੋਗਸ਼ਾਲਾ, ਸਕੂਲ ਆਫ ਹੈਪੀਨੈਸ ਅਤੇ ਸਕੂਲ ਆਫ਼ ਐਮੀਨੈਂਸ ਸਕੀਮ ਅਤੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦਣ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਸਿਹਤ, ਸਿੱਖਿਆ ਤੇ ਬਿਜਲੀ ਦੇ ਖੇਤਰ ਵਿੱਚ ਕਰਾਂਤੀ ਲਿਆਂਦੀ ਗਈ ਹੈ।

               ਬਿਜਲੀ ਤੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ 19 ਤੋਂ 25 ਨਵੰਬਰ ਤੱਕ ਰਾਜ ਭਰ 'ਚ ਮਨਾਉਣ ਦਾ ਫੈਸਲਾ ਕੀਤਾ ਹੈ, ਇਸ ਤਹਿਤ ਜੰਗੀ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਅਸਥਾਨਾਂ ਦੇ ਵਿਕਾਸ ਲਈ ਵਿਸ਼ੇਸ਼ ਬਜਟ ਰੱਖਿਆ ਗਿਆ ਹੈ।

               ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਕੱਲੇ ਪਟਿਆਲਾ ਜ਼ਿਲ੍ਹੇ 'ਚ 35 ਅਸਥਾਨਾਂ ਦੇ ਵਿਕਾਸ ਲਈ ਕਰੀਬ 80 ਕਰੋੜ ਰੁਪਏ ਦੀ ਤਜਵੀਜ ਤਿਆਰ ਕੀਤੀ ਗਈ ਹੈ। ਇਸ ਤੋਂ ਬਿਨ੍ਹਾਂ ਜੰਗਲਾਤ ਵਿਭਾਗ ਵੱਲੋਂ 3.50 ਲੱਖ ਬੂਟੇ ਲਾਉਣ ਸਮੇਤ 52 ਸ੍ਰੀ ਗੁਰੂ ਤੇਗ ਬਹਾਦਰ ਪਵਿੱਤਰ ਵਣ ਸਥਾਪਤ ਕੀਤੇ ਜਾਣਗੇ। ਇਸ ਤੋਂ ਬਿਨ੍ਹਾਂ ਪੰਜਾਬ ਸਰਕਾਰ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਦੀ ਬਹਾਲੀ ਸ਼ੁਰੂ ਕਰਵਾਕੇ ਸਿੱਖ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੇ ਯਤਨ ਵੀ ਕੀਤੇ ਹਨ।

               ਬਿਜਲੀ ਮੰਤਰੀ ਨੇ ਦੱਸਿਆ ਕਿ ਸੂਬੇ 'ਚ ਵਿਆਪਕ ਬਿਜਲੀ ਸੁਧਾਰ ਕੀਤੇ ਜਾ ਰਹੇ ਹਨ ਅਤੇ ਇਕੱਲੇ ਪਟਿਆਲਾ ਜ਼ਿਲ੍ਹੇ ਅੰਦਰ ਹੀ ਨਵੀਆਂ ਲਾਈਨਾਂ, ਟਰਾਂਸਫਾਰਮਰਾਂ ਤੇ ਹੋਰ ਬਿਜਲੀ ਸੁਧਾਰਾਂ ਲਈ 110 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ, ਇਸ ਨਾਲ ਲੋਕਾਂ ਨੂੰ ਨਿਰਵਿਘਨ ਤੇ ਪਾਏਦਾਰ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾਵੇਗੀ। ਹਰਭਜਨ ਸਿੰਘ ਈਟੀਓ ਨੇ ਇਹ ਵੀ ਦੁਹਰਾਇਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਵਿਕਾਸ ਪੱਖੋਂ ਅਣਗੌਲੇ ਕੀਤੇ ਗਏ ਪਟਿਆਲਾ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਮੌਜੂਦਾ ਪੰਜਾਬ ਸਰਕਾਰ ਇਸ ਪੱਖੋਂ ਸੁਹਿਰਦ ਯਤਨ ਕਰ ਰਹੀ ਹੈ।

               ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਸਮੇਤ ਕਿਸਾਨਾਂ ਨੂੰ ਵੀ 8 ਘੰਟੇ ਪੂਰੀ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾ ਰਹੀ ਹੈ। ਜਦਕਿ ਸਰਕਾਰ ਵੱਲੋਂ ਖਰੀਦੀ ਪਛਵਾੜਾ ਕੋਲਾ ਖਾਣ ਤੋਂ ਕੋਲਾ ਕੱਢਣ ਕਰਕੇ 1200 ਕਰੋੜ ਰੁਪਏ ਦਾ ਸਰਕਾਰੀ ਖ਼ਜ਼ਾਨੇ ਨੂੰ ਲਾਭ ਹੋਇਆ ਹੈ। ਇਸੇ ਤਰ੍ਹਾਂ ਹੀ ਜੀਵੀਕੇ ਤਾਪ ਬਿਜਲੀ ਘਰ ਖਰੀਦ ਕੇ ਇਸ ਦਾ ਨਾਲ ਸ੍ਰੀ ਗੁਰੁ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ, ਇਸ ਨਾਲ ਵਿੱਤੀ ਲਾਭ ਹੋਣ ਸਮੇਤ ਬਿਜਲੀ ਖੇਤਰ 'ਚ ਵੱਡਾ ਸੁਧਾਰ ਦਰਜ ਕੀਤਾ ਗਿਆ ਹੈ।

               ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਬਿਹਰਤੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ 2130 ਕਰੋੜ ਰੁਪਏ ਖ਼ਰਚ ਕੇ 2173 ਕਿਲੋਮੀਟਰ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ 185 ਕਰੋੜ ਰੁਪਏ ਦੀ ਲਾਗਤ ਨਾਲ 34 ਪੁਲ ਤਿਆਰ ਕਰਨ ਸਮੇਤ ਲੋਕਾਂ ਨੂੰ ਰਾਹਤ ਦੇਣ ਲਈ 20 ਟੋਲ ਪਲਾਜੇ ਬੰਦ ਕੀਤੇ ਗਏ ਹਨ।

               ਹਰਭਜਨ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਨਸ਼ਿਆਂ ਦੀ ਲਾਹਨਤ ਖ਼ਤਮ ਕਰਨ ਲਈ ਚਲਾਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੇ ਨਸ਼ਾ ਤਸਕਰ ਜੇਲ੍ਹਾਂ 'ਚ ਸੁੱਟੇ ਗਏ ਤੇ 25 ਹਜਾਰ ਗ੍ਰਿਫ਼ਤਾਰੀਆਂ ਕਰਕੇ ਨਸ਼ਾ ਤਸਕਰਾਂ ਦੇ ਘਰ ਵੀ ਢਾਹੇ ਗਏ ਹਨ। ਇਸ ਦੇ ਨਾਲ ਹੀ ਸਰਹੱਦ ਪਾਰੋਂ ਨਸ਼ਾ ਤਸਕਰੀ ਰੋਕਣ ਲਈ ਐਂਟੀ ਡਰੋਨ ਪ੍ਰਣਾਲੀ 'ਬਾਜ਼ ਅੱਖ' ਵੀ ਸ਼ੁਰੂ ਕੀਤੀ ਗਈ ਹੈ।

               ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੱਡੇ ਯਤਨ ਕੀਤੇ ਗਏ ਹਨ ਅਤੇ ਈਜ਼ੀ ਰਜਿਸਟਰੀ ਦੀ ਪਹਿਲਕਦਮੀ ਕਰਕੇ ਰਾਜ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਮਾਲ ਵਿਭਾਗ ਸਮੇਤ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਲੋਕਾਂ ਦੇ ਘਰਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਸੂਬੇ ਦੀ ਖੇਤੀਬਾੜੀ ਨੂੰ ਪੰਜਾਬ ਦੀ ਆਰਥਿਕਤਾ ਦਾ ਧੁਰਾ ਦੱਸਦਿਆ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ ਤੇ ਬਾਗਬਾਨੀ ਸੁਧਾਰ ਅਤੇ ਕਿਸਾਨਾਂ ਦੀ ਭਲਾਈ ਲਈ ਅਤੇ ਫ਼ਸਲੀ ਵਿਭਿੰਨਤਾ ਸਮੇਤ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁਲਤ ਕਰਨ ਲਈ ਪਹਿਲਕਦਮੀਆਂ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ।ਨਤੀਜੇ ਵਜੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਸਾਲ 2023 ਦੇ ਮੁਕਾਬਲੇ 2024 ਦੌਰਾਨ 70 ਫ਼ੀਸਦੀ ਕਮੀ ਦਰਜ ਕੀਤੀ ਗਈ।

               ਹਰਭਜਨ ਸਿੰਘ ਈਟੀਓ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਪਾਣੀਆਂ ਦੇ ਰਾਖੇ ਬਣੇ ਹਨ ਤੇ ਹਰਿਆਣਾ ਨੂੰ ਪੰਜਾਬ ਦੇ ਹਿੱਸੇ ਤੋਂ ਵਧੇਰੇ ਪਾਣੀ ਵਰਤਣ ਦੀ ਆਗਿਆ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਹਿਰੀ ਟੇਲਾਂ ਉਤੇ ਪੈਂਦੇ ਖੇਤਾਂ ਨੂੰ ਦਹਾਕਿਆਂ ਬਾਅਦ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ। ਸਰਕਾਰ ਨੇ 18 ਹਜ਼ਾਰ ਤੋਂ ਵੱਧ ਖਾਲ਼ ਬਹਾਲ ਕਰਕੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ।

               ਕੈਬਨਿਟ ਮੰਤਰੀ ਨੇ ਪਰੇਡ ਕਮਾਂਡਰ ਡੀ.ਐਸ.ਪੀ. ਫ਼ਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਆਈ.ਟੀ.ਬੀ.ਪੀ., ਜ਼ਿਲ੍ਹਾ ਪੁਲਿਸ ਤੇ ਮਹਿਲਾ ਵਿੰਗ, ਹੋਮ ਗਾਰਡਜ਼, ਐਨ.ਸੀ.ਸੀ ਗ਼ਰਲਜ਼, ਆਰਮੀ ਤੇ ਏਅਰ ਵਿੰਗ, ਰੈਡ ਕਰਾਸ ਸਮੇਤ ਬੈਂਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਬਿਜਲੀ ਮੰਤਰੀ ਨੇ 16 ਅਗਸਤ ਦਿਨ ਸ਼ਨੀਵਾਰ ਨੂੰ ਸਕੂਲਾਂ ਤੇ ਕਾਲਜਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ।

               ਇਸ ਸਮਾਰੋਹ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ, ਸਕੂਲਾਂ ਤੇ ਕਾਲਜਾਂ ਦੀਆਂ ਵਿਦਿਆਰਥਣਾਂ ਨੇ ਗਿੱਧੇ ਤੇ ਵਿਦਿਆਰਥੀਆਂ ਨੇ ਭੰਗੜੇ ਦੀ ਪੇਸ਼ਕਾਰੀ ਕੀਤੀ। ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਦੇ ਨਾਲ ਵਾਣੀ ਸਕੂਲ ਦੇ ਬੋਲਣ ਤੇ ਸੁਣਨ ਤੋਂ ਅਸਮਰੱਥ ਵਿਦਿਆਰਥੀਆਂ ਨੇ ਸੰਕੇਤਕ ਭਾਸ਼ਾ 'ਚ ਰਾਸ਼ਟਰੀ ਗਾਣ ਗਾਇਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਰੈਡ ਕਰਾਸ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨ ਦੇ ਨਾਲ-ਨਾਲ ਸੰਘਰਸ਼ੀ ਯੋਧਿਆਂ ਤੇ ਸ਼ਹੀਦ ਪਰਿਵਾਰਾਂ, ਪਰੇਡ ਕਮਾਂਡਰ, ਵੱਖ-ਵੱਖ ਖੇਤਰਾਂ 'ਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖ਼ਸੀਅਤਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਵੀ ਸਨਮਾਨ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਹਰਭਜਨ ਸਿੰਘ ਈਟੀਓ ਨੂੰ ਸਨਮਾਨਤ ਕੀਤਾ।

                   ਸਮਾਗਮ 'ਚ ਇੰਚਾਰਜ ਜ਼ਿਲ੍ਹ ਤੇ ਸੈਸ਼ਨ ਜੱਜ ਐਚ.ਕੇ ਸਿੱਧੂ ਦੀ ਅਗਵਾਈ ਹੇਠ ਪੁੱਜੇ ਜੁਡੀਸ਼ੀਅਲ ਅਧਿਕਾਰੀ, ਚੇਅਰਮੈਨ ਇੰਪਰੂਵਮੈਂਟ ਟਰਸਟ ਤੇ ਆਪ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਆਪ ਸ਼ਹਿਰੀ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਮਨੋਨੀਤ ਚੇਅਰਮੈਨ ਤੇਜਿੰਦਰ ਮਹਿਤਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ, ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਆਪ ਇਸਤਰੀ ਵਿੰਗ ਦੇ ਆਗੂ ਵੀਰਪਾਲ ਕੌਰ ਚਹਿਲ ਤੇ ਮੋਨਿਕਾ ਸ਼ਰਮਾ, ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਵਾਈਸ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ, ਐਸ.ਸੀ. ਸੈਲ. ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਮੈਂਬਰ ਘੱਟ ਗਿਣਤੀ ਕਮਿਸ਼ਨ ਇਸਲਾਮ ਅਲੀ, ਪਦਮਸ੍ਰੀ ਜਗਜੀਤ ਸਿੰਘ ਦਰਦੀ ਤੇ ਪ੍ਰਾਣ ਸੱਭਰਵਾਲ ਤੇ ਡਾ. ਆਰ.ਐਲ. ਮਿੱਤਲ ਪੰਜਾਬੀ ਯੂਨੀਵਰਸਿਟੀ ਦੇ ਵੀ.ਸੀ. ਡਾ. ਜਗਦੀਪ ਸਿੰਘ, ਏ.ਡੀ.ਸੀ (ਜ) ਇਸ਼ਾ ਸਿੰਗਲ, ਏ.ਡੀ.ਸੀ. ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ, ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸ.ਪੀ. ਵੈਭਵ ਚੌਧਰੀ ਤੇ ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ. ਹਰਜੋਤ ਕੌਰ ਮਾਵੀ, ਵੱਡੀ ਗਿਣਤੀ ਪਟਿਆਲਾ ਵਾਸੀ, ਵਿਦਿਆਰਥੀ, ਅਧਿਆਪਕ, ਫ਼ੌਜ ਸਮੇਤ ਸਿਵਲ, ਪੁਲਿਸ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਵਿਖੇ ਸੁੰਤਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਇਆ

ਸ.ਮਿ.ਸ. ਖੇੜੀ ਗੁੱਜਰਾਂ ਵਿਖੇ ਸੁਤੰਤਰਤਾ ਦਿਵਸ  ਧੂੰਮ ਧਾਮ ਨਾਲ ਮਨਾਇਆ ਗਿਆ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਸ਼ਹਿਰ ਸੰਗਰੂਰ ਨੂੰ 'ਨੋ ਡਰੋਨ ਜ਼ੋਨ' ਐਲਾਨਿਆ

ਸੁਤੰਤਰਤਾ ਦਿਵਸ ਮੌਕੇ 15 ਅਤੇ 16 ਅਗਸਤ ਨੂੰ ਨਸ਼ਾ ਮੁਕਤ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ : ਡਿਪਟੀ ਕਮਿਸ਼ਨਰ

ਆੜਤੀਆ ਐਸੋਸੀਏਸ਼ਨ ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲਿਆਉਣ ਤੇ ਪਰਾਲੀ ਨੂੰ ਅੱਗ ਲਾਉਣ ਤੋਂ ਬਚਣ ਲਈ ਪ੍ਰੇਰਤ ਕਰਨ ਅੱਗੇ ਆਵੇ : ਡਾ. ਪ੍ਰੀਤੀ ਯਾਦਵ

ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੋਲੀ, ਪਟਿਆਲਾ ਵਿਖੇ ਮਨਾਇਆ ਅਜ਼ਾਦੀ ਦਿਵਸ

ਦੇਸ਼ ਦੇ 79ਵੇ ਅਜ਼ਾਦੀ ਦਿਹਾੜੇ ਮੌਕੇ ਵੀ 80 ਕਰੋੜ ਤੋਂ ਵੱਧ ਭਾਰਤੀ ਲੋਕ ਗਰੀਬੀ ਰੇਖਾ ਤੋਂ ਹੇਠ ਨਰਕਮਈ ਜੀਵਨ ਬਤੀਤ ਕਰਨ ਲਈ ਮਜਬੂਰ : ਪ੍ਰੋ. ਬਡੂੰਗਰ

ਕ੍ਰਿਕਟ ਅੰਡਰ-14 ਦੇ ਸੈਮੀਫਾਈਨਲ ਵਿੱਚ ਗੁਰੂ ਨਾਨਕ ਫਾਉਂਡੇਸ਼ਨ ਅਤੇ ਬੁੱਢਾ ਦਲ ਸਕੂਲ ਦੀਆਂ ਟੀਮਾਂ ਰਹੀਆਂ ਜੇਤੂ

ਸਕੂਲ ਆਫ਼ ਐਮੀਨੈਸ ਫ਼ੀਲਖ਼ਾਨਾ ਦੇ ਵਿਦਿਆਰਥੀਆਂ ਵੱਲੋਂ 79ਵੇ ਆਜ਼ਾਦੀ ਦਿਵਸ ਨੂੰ ਸਮਰਪਿਤ ਤਿਰੰਗਾ ਯਾਤਰਾ ਦਾ ਕੀਤਾ ਗਿਆ ਆਯੋਜਨ

ਡੇਂਗੂ ਤੋਂ ਬਚਾਅ ਲਈ  ਸਿਹਤ ਬਲਾਕ ਪੰਜਗਰਾਈਆਂ ਦੀਆਂ ਟੀਮਾਂ ਵੱਲੋਂ ਸਲੱਮ ਖੇਤਰਾਂ ਦਾ ਦੌਰਾ