ਐੱਸ.ਏ.ਐੱਸ.ਨਗਰ : ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਕਚਹਿਰੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ
ਝੰਡਾ ਲਹਿਰਾਇਆ ਗਿਆ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਇਨ ਉਚਾਰਿਆ ਗਿਆ।ਇਸ ਸਮਾਗਮ ਨੇ ਦੇਸ਼ ਪ੍ਰਤੀ ਏਕਤਾ, ਰਾਸ਼ਟਰੀ ਮਾਣ ਅਤੇ ਸਤਿਕਾਰ ਦੀ ਮਹੱਤਤਾ ਨੂੰ
ਉਜਾਗਰ ਕੀਤਾ। ਉਨ੍ਹਾਂ ਇਸ ਮਹੱਤਵਪੂਰਨ ਰਾਸ਼ਟਰੀ ਸਮਾਰੋਹ ਪ੍ਰਤੀ ਉਨ੍ਹਾਂ ਦੇ ਮਿਸਾਲੀ ਆਚਰਣ ਅਤੇ ਸਮਰਪਣ ਲਈ ਸਾਰੇ ਭਾਗੀਦਾਰਾਂ ਦਾ ਧੰਨਵਾਦ ਪ੍ਰਗਟਾਇਆ।
ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਵਿਚ ਵੀ ਭਾਗ ਲਿਆ ਗਿਆ ਅਤੇ ਮੁਫਤ ਕਾਨੂੰਨੀ ਸੇਵਾਵਾਂ ਨੂੰ ਦਰਸਾਉਂਦੀ ਝਾਕੀ ਪ੍ਰਦਰਸ਼ਿਤ ਕੀਤੀ ਗਈ।