ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ 79ਵੇਂ ਆਜ਼ਾਦੀ ਦਿਵਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਸਥਿਤ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 30 ਫੁੱਟ ਉੱਚੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ।
ਉਨ੍ਹਾਂ ਕਿਹਾ ਕਿ ਸਰਦਾਰ ਭਗਤ ਸਿੰਘ ਵਰਗੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਉੱਤਮ ਕਾਰਜ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਯਾਦਾਂ ਅਤੇ ਯੋਗਦਾਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਜ਼ਿੰਦਾ ਰੱਖਣ ਲਈ ਇਹ ਬੁੱਤ ਸਥਾਪਤ ਕੀਤਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜਿਵੇਂ ਕਿ ਅਸੀਂ ਆਜ਼ਾਦੀ ਦੇ 78 ਸਾਲ ਮੁਕੰਮਲ ਹੋਣ ਦਾ ਜਸ਼ਨ ਮਨਾ ਰਹੇ ਹਾਂ ਤਾਂ ਸਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਅੱਜ ਅਸੀਂ ਜੋ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ, ਉਹ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੁਆਰਾ ਕੀਤੀਆਂ ਗਈਆਂ ਲਾਮਿਸਾਲ ਕੁਰਬਾਨੀਆਂ ਦਾ ਨਤੀਜਾ ਹੈ।
ਇਸ ਮੌਕੇ ਉਨ੍ਹਾਂ ਨਾਲ ਐਸ ਡੀ ਐਮ ਮੋਹਾਲੀ ਦਮਨਦੀਪ ਕੌਰ, ਨਾਇਬ ਤਹਿਸੀਲਦਾਰ ਹਰਸ਼ ਗਰਗ ਅਤੇ ਹਰਜੋਤ ਸਿੰਘ ਅਤੇ ਐਸ ਡੀ ਓ ਲੋਕ ਨਿਰਮਾਣ ਵਿਭਾਗ (ਇਲੈਕਟ੍ਰੀਕਲ) ਗੌਰਵ ਮਣੀ ਵੀ ਮੌਜੂਦ ਸਨ।