Wednesday, November 26, 2025

Majha

ਨਾਰਕੋਟਿਕਸ ਕੰਟਰੋਲ ਬਿਊਰੋ ਨੇ ਨਸ਼ਿਆਂ ਖ਼ਿਲਾਫ਼ ਦਿੱਤਾ ਸਖਤ ਸੁਨੇਹਾ

August 15, 2025 08:30 PM
SehajTimes
ਅੰਮ੍ਰਿਤਸਰ : ਨਸ਼ਿਆਂ ਦੇ ਕੋਹੜ ਅਤੇ ਗੈਰ-ਕਾਨੂੰਨੀ ਨਸ਼ਾ ਤਸਕਰੀ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਟੀਚੇ ਨਾਲ, ਨਾਰਕੋਟਿਕਸ ਕੰਟਰੋਲ ਬਿਊਰੋ (NCB) ਵੱਲੋਂ ਸ਼ੁੱਕਰਵਾਰ ਨੂੰ ਇਤਿਹਾਸਕ ਜਲਿਆਂਵਾਲਾ ਬਾਗ ਵਿਖੇ ਇੱਕ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਵਿਭਾਗ ਦੇ ਉੱਤਰ ਪੱਛਮੀ ਜ਼ੋਨ ਦੇ ਡਿਪਟੀ ਡਾਇਰੈਕਟਰ ਜਨਰਲ ਅਤੇ ਜੁਆਇੰਟ ਡਾਇਰੈਕਟਰ ਖ਼ਾਸ ਤੌਰ 'ਤੇ ਮੌਜੂਦ ਰਹੇ। ਇਸ ਪ੍ਰੋਗਰਾਮ ਦਾ ਮੁੱਖ ਵਿਸ਼ਾ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਮਾਜਿਕ ਰਿਸ਼ਤਿਆਂ ਦੇ ਹੋ ਰਹੇ ਘਾਣ ਸਬੰਧੀ ਜਾਗਰੂਕ ਕਰਨਾ ਸੀ।
 
ਇਸ ਮੌਕੇ ਐਨਸੀਬੀ ਦੇ ਮੁੱਖ ਬੁਲਾਰੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਅੰਗਰੇਜ਼ਾਂ ਤੋਂ ਤਾਂ ਆਜ਼ਾਦੀ ਮਿਲ ਗਈ ਸੀ ਪਰ ਸਾਡੇ ਲੋਕ ਇਹਨਾਂ ਨਸ਼ਿਆਂ ਦੇ ਗੁਲਾਮ ਬਣ ਗਏ ਹਨ। ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਇੱਕ ਗੰਭੀਰ ਵਿਸ਼ਵਵਿਆਪੀ ਮੁੱਦਾ ਬਣਿਆ ਹੋਇਆ ਹੈ। ਇਹ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ, ਪਰਿਵਾਰਾਂ ਨੂੰ ਤੋੜਦਾ ਹੈ ਅਤੇ ਭਾਈਚਾਰਿਆਂ ਨੂੰ ਕਮਜ਼ੋਰ ਕਰਦਾ ਹੈ। ਇਸਦੇ ਪ੍ਰਭਾਵ ਸਿਰਫ਼ ਨਸ਼ੇ ਤੱਕ ਸੀਮਿਤ ਨਹੀਂ ਹਨ। ਇਹ ਲੰਬੇ ਸਮੇਂ ਲਈ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨ ਦਾ ਕਾਰਨ ਬਣਦਾ ਹੈ। ਅੱਜ ਦੇ ਸਮੇਂ ਵਿੱਚ ਨੌਜਵਾਨ ਨਸ਼ੇ ਕਾਰਨ ਆਪਣੀ ਜ਼ਿੰਦਗੀ ਨੂੰ ਹਨੇਰਾ ਬਣਾ ਰਹੇ ਹਨ। ਉਨ੍ਹਾਂ ਨੂੰ ਇਸ ਤਰ੍ਹਾਂ ਦਾ ਕੰਮ ਛੱਡ ਕੇ ਦੇਸ਼ ਲਈ ਕੁਝ ਚੰਗਾ ਕਰਨਾ ਚਾਹੀਦਾ ਹੈ ਅਤੇ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਨਾਲ ਹੀ, ਲੋਕਾਂ ਨੂੰ ਜ਼ਿੰਦਗੀ ਦੀ ਕੀਮਤ ਨੂੰ ਸਮਝਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਆਪਣੇ ਆਲੇ ਦੁਆਲੇ ਦੇ ਹੋਰ ਲੋਕਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕਰਨਾ ਚਾਹੀਦਾ ਹੈ।
 
ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਰਾਹੀਂ ਸਮਾਜ ’ਤੇ ਨਸ਼ਿਆਂ ਦੇ ਤਬਾਹੀਭਰੇ ਪ੍ਰਭਾਵ, ਪਰਿਵਾਰਕ ਟੁੱਟ-ਫੁੱਟ ਅਤੇ ਜਵਾਨੀ ਦੇ ਭਟਕਾਅ ਨੂੰ ਦਰਸਾਇਆ ਗਿਆ। ਨਾਲ ਹੀ ਇਹ ਵੀ ਦਰਸਾਇਆ ਗਿਆ ਕਿ ਕਿਵੇਂ ਗੈਰ-ਕਾਨੂੰਨੀ ਨਸ਼ਾ ਤਸਕਰੀ ਨਾ ਸਿਰਫ਼ ਵਿਅਕਤੀਗਤ ਜੀਵਨ, ਸਗੋਂ ਦੇਸ਼ ਦੀ ਸੁਰੱਖਿਆ ਅਤੇ ਆਰਥਿਕਤਾ ਲਈ ਵੀ ਵੱਡਾ ਖ਼ਤਰਾ ਹੈ।
 
ਨੁੱਕੜ ਨਾਟਕ ਦੌਰਾਨ ਦਰਸ਼ਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਸ਼ੱਕੀ ਗਤੀਵਿਧੀਆਂ ਦੀ ਜਾਣਕਾਰੀ ਫੌਰੀ ਤੌਰ 'ਤੇ NCB ਜਾਂ ਸਥਾਨਕ ਪ੍ਰਸ਼ਾਸਨ ਨੂੰ ਦੇਣ ਦੀ ਅਪੀਲ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਸ਼ਹਿਰ ਵਾਸੀਆਂ, ਵਿਦਿਆਰਥੀਆਂ ਅਤੇ ਯੁਵਾ ਅਦਾਰਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਨਾਟਕ ਦੀ ਸ਼ਲਾਘਾ ਕੀਤੀ। ਬੱਚਿਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ ‘ਤੇ ਵੀ ਜ਼ੋਰ ਦਿੱਤਾ ਗਿਆ।
 
ਨਾਰਕੋਟਿਕਸ ਕੰਟਰੋਲ ਬਿਊਰੋ ਦੇ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਸ਼ਨੀਵਾਰ ਨੂੰ ਅਟਾਰੀ ਸਰਹੱਦ ਦੇ ਮੰਚ ਤੋਂ ਵੀ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਨਸ਼ਿਆਂ ਦੀ ਸਮੱਸਿਆ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇ।

Have something to say? Post your comment

 

More in Majha

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ : ਮੁੱਖ ਮੰਤਰੀ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ