Tuesday, November 18, 2025

Chandigarh

ਪੰਜਾਬ ਭਰ ਵਿੱਚ ਸੁਤੰਤਰਤਾ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦਾ ਵਿਸ਼ੇਸ਼ ਸਨਮਾਨ

August 15, 2025 08:43 PM
SehajTimes

ਚੰਡੀਗੜ੍ਹ : ਅੱਜ ਦੇਸ਼ ਦਾ 79ਵਾਂ ਸੁਤੰਤਰਤਾ ਦਿਵਸ ਸਾਰੇ ਪੰਜਾਬ ਵਿੱਚ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜਿਲ੍ਹਿਆਂ ਵਿੱਚ ਰਾਜ ਪੱਧਰੀ ਸਮਾਗਮ ਆਯੋਜਿਤ ਕੀਤੇ ਗਏ। ਇਹਨਾਂ ਸਮਾਗਮਾਂ ਦੌਰਾਨ ਮੁੱਖ ਮੰਤਰੀ ਸਮੇਤ ਵੱਖ ਵੱਖ ਕੈਬਿਨਟ ਮੰਤਰੀਆਂ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ, ਗੈਲੈਂਟਰੀ ਅਵਾਰਡ ਜੇਤੂਆਂ ਅਤੇ ਉੱਘੇ ਸਾਬਕਾ ਸੈਨਿਕਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਰੱਖਿਆ ਸੇਵਾਵਾਂ ਭਲਾਈ, ਬਾਗ਼ਬਾਨੀ ਅਤੇ ਸੁਤੰਤਰਤਾ ਸੰਗਰਾਮੀ ਵਿਭਾਗਾਂ ਦੇ ਮੰਤਰੀ ਸ੍ਰੀ ਮੋਹਿੰਦਰ ਭਗਤ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ। ਸ੍ਰੀ ਭਗਤ ਵੱਲੋਂ ਪਹਿਲਾਂ ਹੀ ਵੱਖ ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਗਏ ਸਨ ਕਿ ਇਸ ਮਹੱਤਵਪੂਰਨ ਦਿਨ ‘ਤੇ ਦੇਸ਼ ਲਈ ਆਪਣੀ ਜਾਨ ਨਿਛਾਵਰ ਕਰਨ ਵਾਲਿਆਂ ਦੇ ਪਰਿਵਾਰਾਂ ਅਤੇ ਵੀਰਤਾ ਦੇ ਪ੍ਰਤੀਕ ਸਾਬਕਾ ਸੈਨਿਕਾਂ ਨੂੰ ਸਰਕਾਰ ਵਿਸ਼ੇਸ਼ ਸਨਮਾਨਿਤ ਕੀਤਾ ਜਾਵੇ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਬਹਾਦਰ ਸਾਬਕਾ ਸੈਨਿਕਾਂ ਦਾ ਸਨਮਾਨ ਕਰਨ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਸਨਮਾਨ ਚਿੰਨ੍ਹ ਤਿਆਰ ਕੀਤੇ ਗਏ ਸਨ। ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਚਿੰਨ੍ਹ ਮੁੱਖ ਮਹਿਮਾਨਾਂ ਵੱਲੋਂ ਸਮਾਰੋਹ ਦੌਰਾਨ ਉਨ੍ਹਾਂ ਨੂੰ ਭੇਂਟ ਕੀਤੇ ਗਏ।

ਪੰਜਾਬ ਦੇ ਸਮੂਹ ਜਿਲਿਆਂ ਵਿੱਚ ਆਯੋਜਿਤ ਇਨਾ ਸਮਾਗਮਾਂ ਵਿੱਚ ਸ਼ਹੀਦਾਂ ਦੇ ਪਰਿਵਾਰ ਅਤੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਬਹੁਤ ਹੀ ਉਤਸਾਹ ਨਾਲ ਹਿੱਸਾ ਲਿਆ ਅਤੇ ਇਸ ਇਤਿਹਾਸਕ ਦਿਨ ਨੂੰ ਯਾਦਗਾਰ ਬਣਾਇਆ। ਇਸ ਮੌਕੇ ਮੁੱਖ ਮਹਿਮਾਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ।

Have something to say? Post your comment

 

More in Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ : ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ 'ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ