ਚੰਡੀਗੜ੍ਹ : 79ਵੇਂ ਸੁਤੰਤਰਤਾ ਦਿਵਸ ਮੌਕੇ 'ਤੇ ਸ਼ੁਕਰਵਾਰ ਨੂੰ ਹਰਿਆਣਾ ਰਾਜਭਵਨ ਵਿੱਚ ਏਟ ਹੋਮ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 'ਤੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬਾਵਾਸੀਆਂ ਨੂੰ ਸੁਤੰਤਰਤਾ ਦਿਵਸ ਦੀ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ 'ਤੇ ਹਰਿਆਣਾ ਦੇ ਰਾਜਪਾਲ ਦੀ ਧਰਮਪਤਨੀ ਸ੍ਰੀਮਤੀ ਮਿਤਰਾ ਘੋਸ਼ ਤੇ ਹਰਿਆਣਾ ਦੇ ਮੁੱਖ ਮੰਤਰੀ ਦੀ ਧਰਮ ਪਤਨੀ ਸ੍ਰੀਮਤੀ ਸੁਮਨ ਸੈਣੀ ਵੀ ਮੌਜੂਦ ਰਹੀ।
ਹਰਿਆਣਾ ਰਾਜਭਾਵਨ ਦੇ ਓਡੀਟੋਰਿਅਮ ਵਿੱਚ ਆਯੋਜਿਤ ਏਟ ਹੋਮ ਪ੍ਰੋਗਰਾਮ ਦੌਰਾਨ ਦੇਸ਼ਭਗਤੀ ਦੇ ਗਤੀ ਵਜਾਏ ਗਏ। ਇਸ ਪ੍ਰੋਗਰਾਮ ਦੀ ਸ਼ੁਰੂਆਤ ਤੇ ਸਮਾਪਨ ਰਾਸ਼ਟਰੀ ਗੀਤ ਨਾਲ ਕੀਤਾ ਗਿਆ।
ਇਸ ਮੌਕੇ 'ਤੇ ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ, ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਰਾਜਸਭਾ ਸਾਂਸਦ ਸ੍ਰੀਮਤੀ ਰੇਖਾ ਸ਼ਰਮਾ ਅਤੇ ਵਿਧਾਇਕ ਸ੍ਰੀ ਜਗਮੋਹਨ ਆਨੰਦ ਮੌਜੂਦ ਰਹੇ।
ਇਸ ਤੋਂ ਇਲਾਵਾ ਪ੍ਰੋਗਰਾਮ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਮੱਛੀ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਰਾਜਾ ਸ਼ੇਖਰ ਵੁੰਡਰੂ, ਸੇਵਾ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਜੀ. ਅਨੁਪਮਾ, ਉਰਜਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਕੇ. ਸਿੰਘ, ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿੇਜੇਂਦਰ ਕੁਮਾਰ, ਪੁਲਿਸ ਡਾਇਰੈਕਟਰ ਜਨਰਲ ਸ੍ਰੀ ਸ਼ਤਰੂਜੀਤ ਕਪੂਰ, ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾਂਡੂਰੰਗ, ਰਾਜਪਾਲ ਦੇ ਸਕੱਤਰ ਸ੍ਰੀ ਦੁਸ਼ਯੰਤ ਕੁਮਾਰ ਬੇਹਰਾ ਸਮੇਤ ਹੋਰ ਪ੍ਰਸਾਸ਼ਨਿਕ ਅਧਿਕਾਰੀ ਤੇ ਮਾਣਯੋਗ ਵਿਅਕਤੀ ਮੌਜੂਦ ਰਹੇ।