ਪਿਛਲੇ ਸਾਢੇ 10 ਸਾਲਾਂ ਵਿੱਚ ਸਰਕਾਰ ਨੇ ਸੂਬੇ ਦੀ ਜਨਤਾ ਨੂੰ ਭੇਦਭਾਵ ਕਰਨ ਵਾਲੀ ਵਿਵਸਥਾ ਤੋਂ ਕੀਤਾ ਮੁਕਤ : ਨਾਇਬ ਸਿੰਘ ਸੈਣੀ
ਹਰਿਆਣਾ ਖੁਸ਼ਹਾਲੀ ਦੀ ਲਿਖ ਰਿਹਾ ਨਵੀਂ ਪਰਿਭਾਸ਼ਾ, ਆਉਣ ਵਾਲਾ ਸਮੇਂ ਵੀ ਵਿਕਾਸ, ਉਨੱਤੀ ਅਤੇ ਖੁਸ਼ਹਾਲੀ ਦਾ ਬਣੇਗਾ ਉਦਾਹਰਣ : ਮੁੱਖ ਮੰਤਰੀ
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 79ਵੇਂ ਸੁਤੰਤਰਤਾ ਦਿਵਸ ਮੌਕੇ 'ਤੇ ਸੂਬਾਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਾਰਤ ਅੱਜ ਚੌਥੀ ਸੱਭ ਤੋਂ ਵੱਡੀ ਆਰਥਕ ਸ਼ਕਤੀ ਹੈ ਅਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਇਸ ਨੂੰ ਵਿਸ਼ਵ ਦੀ ਸੱਭ ਤੋਂ ਵੱਡੀ ਆਰਥਕ ਸ਼ਕਤੀ ਬਨਾਉਣਾ ਹੈ। ਇਸ ਦੇ ਲਈ ਆਤਮਨਿਰਭਰ ਭਾਰਤ ਜਨ ਅੰਦੋਲਨ ਬਨਾਉਣਾ ਹੋਵੇਗਾ। ਉਨ੍ਹਾਂ ਨੇ ਸਵਦੇਸ਼ੀ ਨੂੰ ਅਪਨਾਉਣ, ਵੋਕਲ ਫਾਰ ਲੋਕਲ ਅਤੇ ਲੋਕਲ ਫਾਰ ਗਲੋਬਲ ਦੇ ਮੰਤਰ 'ਤੇ ਜੋਰ ਦਿੱਤਾ। ਮੁੱਖ ਮੰਤਰੀ ਉਦਯੋਗਪਤੀਆਂ, ਨਿਵੇਸ਼ਕਾਂ, ਤਕਨੀਸ਼ਿਅਨਾਂ, ਵਿਗਿਆਨਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨੂੰ ਆਤਮਨਿਰਭਰ ਬਨਾਉਣ ਲਈ ਆਪਣੇ-ਆਪਣੇ ਸਕਿਲ ਦੀ ਵਰਤੋ ਕਰਨ।
ਮੁੱਖ ਮੰਤਰੀ ਸ਼ੁਕਰਵਾਰ ਨੂੰ ਜਿਲ੍ਹਾ ਰੋਹਤਕ ਵਿੱਚ ਆਯੋਜਿਤ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਉਨ੍ਹਾਂ ਨੇ ਰਾਸ਼ਟਰਗਾਨ ਦੀ ਧੁਨ ਦੇ ਨਾਲ ਝੰਡਾ ਲਹਿਰਾਇਆ ਅਤੇ ਸੂਬੇ ਦੇ ਦੇਸ਼ਵਾਸੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਸ਼ਹੀਦੀ ਸਮਾਰਕ 'ਤੇ ਵੀਰ ਸ਼ਹੀਦਾਂ ਨੂੰ ਪੁਸ਼ਪ ਚੱਕਰ ਅਰਪਿਤ ਕਰ ਉਨ੍ਹਾਂ ਨੂੰ ਨਮਨ ਕੀਤਾ। ਸਮਾਰੋਹ ਵਿੱਚ ਮੁੱਖ ਮੰਤਰੀ ਨੇ ਪਰੇਡ ਦੀ ਟੁੱਕੜੀਆਂ ਦਾ ਨਿਰੀਖਣ ਕੀਤਾ ਅਤੇ ਸਲਾਮੀ ਲਈ। ਉਨ੍ਹਾਂ ਨੇ ਸੁਤੰਤਰਤਾ ਸੈਨਾਨੀਆਂ ਦੇ ਪਰਿਜਨਾਂ ਅਤੇ ਆਸ਼ਰਿਤਾਂ ਨੂੰ ਸਨਮਾਨਿਤ ਕੀਤਾ।
ਮੁੱਖ ਮੰਤਰੀ ਨੇ ਦੇਸ਼ ਦੇ ਬੋਡਰਾਂ ਦੀ ਰੱਖਿਆ ਕਰਨ ਵਾਲੇ ਜਵਾਨਾਂ ਨੂੰ ਪ੍ਰਣਾਮ ਕੀਤਾ। ਉਨ੍ਹਾਂ ਨੇ ਸਾਰੇ ਜਾਣੇ-ਪਛਾਣੇ ਸ਼ਹੀਦਾਂ ਨੂੰ ਭਾਵਪੂਰਣ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਕਿਹਾ ਕਿ ਆਜਾਦੀ ਦਾ ਉਤਸਵ ਜਨ-ਜਨ ਦਾ ਉਤਸਵ ਹੈ ਅਤੇ ਸਾਡੇ ਲਈ ਮਾਣ ਦਾ ਦਿਨ ਹੈ। ਅੱਜ ਹਰ ਸਾਲ ਦੀ ਤਰ੍ਹਾ ਹਰ ਘਰ ਤਿਰੰਗਾ ਮੁਹਿੰਮ ਨਾਲ ਪੂਰਾ ਦੇਸ਼ ਦੇਸ਼ਭਗਤੀ ਦੇ ਰੰਗ ਵਿੱਚ ਰੰਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸੁਤੰਤਰਤਾ ਦਿਵਸ 'ਤੇ ਮੁੱਖ ਮੰਤਰੀ ਵਜੋ ਝੰਡਾ ਲਹਿਰਾਉਣ ਦਾ ਇਹ ਉਨ੍ਹਾਂ ਦਾ ਦੂਜਾ ਮੌਕਾ ਹੈ। ਰੋਹਤਕ ਦੀ ਇਤਿਹਾਸਕ ਅਤੇ ਵੀਰ ਧਰਤੀ 'ਤੇ ਝੰਡਾ ਲਹਿਰਾਉਂਦੇ ਹੋਏ ਬਹੁਤ ਮਾਣ ਹੋ ਰਿਹਾ ਹੈ। ਆਜਾਦੀ ਦੇ ਬਾਅਦ ਵੀ ਹਰਿਆਣਾ ਦੇ ਵੀਰਾਂ ਨੇ ਦੇਸ਼ ਦੇ ਬੋਡਰਾਂ ਦੀ ਸੁਰੱਖਿਆ ਵਿੱਚ ਅਨੇਕ ਬਲਿਦਾਨ ਦਿੱਤੇ ਹਨ। ਸਾਡੇ ਜਵਾਨਾਂ ਨੈ 1962, 1965, 1971 ਦੇ ਵਿਦੇਸ਼ੀ ਹਮਲਿਆਂ ਤੇ ਕਾਰਗਿੱਲ ਯੁੱਧ ਦੌਰਾਨ ਵੀਰਤਾ ਦੀ ਵਿਲੱਖਣ ਮਿਸਾਲ ਪੇਸ਼ ਕੀਤੀ ਹੈ। ਸਾਡੀ ਜਿਮੇਵਾਰੀ ਹੈ ਕਿ ਅਸੀਂ ਮਾਤਰਭੂਮੀ ਲਈ ਜਾਣ ਦੇਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਦਾ ਸਹਾਰਾ ਬਣੇ। ਇਸ ਦਿਸ਼ਾ ਵਿੱਚ ਸਰਕਾਰ ਨੇ ਸੁਤੰਤਰਤਾ ਸੈਨਾਨੀਆਂ ਤੇ ਉਨ੍ਹਾ ਦੀ ਵਿਧਵਾਵਾਂ ਦੀ ਪੈਸ਼ਨ ਵਧਾ ਕੇ 40 ਹਜਾਰ ਰੁਪਏ ਮਹੀਨਾ ਕੀਤੀ ਹੈ। ਯੁੱਧ ਵਿੱਚ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ਿਆ ਰਕਮ ਵੀ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਸ਼ਹੀਦ ਫੌਜੀਆਂ ਦੇ 410 ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਿਕਹਾ ਕਿ ਹਾਲ ਹੀ ਵਿੱਚ ਆਪ੍ਰੇਸ਼ਨ ਸਿੰਦੂਰ ਦੌਰਾਨ ਵੀ ਦੁਨੀਆ ਨੇ ਸਾਡੀ ਸਵਦੇਸ਼ੀ ਤਕਨੀਕ ਅਤੇ ਹਥਿਆਰਾਂ ਦੀ ਤਾਕਤ ਦੇਖੀ ਹੈ। ਸਾਡੀ ਸੇਨਾਵਾਂ ਨੇ ਆਪਣੇ ਹਿੰਮਤ ਅਤੇ ਬਹਾਦੁਰੀ ਨਾਲ ਪੂਰੀ ਦੁਨੀਆ ਨੂੰ ਭਾਰਤ ਦੀ ਰਣਨੀਤਕ ਸ਼ਕਤੀ ਅਤੇ ਤਾਕਤ ਦਾ ਪਰਿਚੈ ਦਿੱਤਾ ਹੈ। ਇਹੀ ਨਹੀਂ, ਸਾਡੀ ਸੇਨਾ ਨੇ ਆਪ੍ਰੇਸ਼ਨ ਮਹਾਦੇਵ ਚਲਾ ਕੇ ਪਹਿਲਗਾਮ ਦੇ ਗੁਨ੍ਹਾਗਾਰਾਂ ਨੂੰ ਉਨ੍ਹਾਂ ਦੀ ਕਰਨੀ ਦੀ ਸਜਾ ਵੀ ਦਿੱਤੀ ਹੈ। ਉਨ੍ਹਾਂ ਨੇ ਤਿੰਨਾਂ ਸੈਨਾਵਾਂ ਦੇ ਹਿੰਮਤ ਅਤੇ ਵੀਰਤਾ ਨੂੰ ਸੈਲਯੂਟ ਕੀਤਾ।
ਵਿਕਸਿਤ ਭਾਰਤ ਸੰਕਲਪ ਨਾਲ ਹਰਿਆਣਾ ਦਾ ਹੋਵੇਗਾ ਅਹਿਮ ਯੋਗਦਾਨ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਭਾਰਤ ਨੂੰ ਆਜਾਦੀ ਦੀ 100ਵੀਂ ਵਰ੍ਹੇਗੰਢ 'ਤੇ ਸਾਲ -2047 ਤੱਕ ਵਿਕਸਿਤ ਰਾਸ਼ਟਰ ਬਨਾਉਣ ਦਾ ਟੀਚਾ ਰੱਖਿਆ ਹੈ। ਇਸ ਟੀਚੇ ਨੂੰ ਹਾਸਲ ਕਰਨ ਵਿੱਚ ਹਰਿਆਣਾ ਦਾ ਵੀ ਅਹਿਮ ਯੋਗਦਾਨ ਰਹੇਗਾ। ਇਸ ਸਮੇਂ ਵੀ ਦੇਸ਼ ਦੇ ਅਨਾਜ ਭੰਡਾਰ ਵਿੱਚ ਯੋਗਦਾਨ ਦੇਣ ਵਿੱਚ ਹਰਿਆਣਾ ਦਾ ਮੋਹਰੀ ਸਥਾਨ ਹੈ। ਦੇਸ਼ ਦੀ ਸੜਕਾਂ 'ਤੇ ਦੌੜਨ ਵਾਲੀ ਹਰ ਦੂਜੀ ਕਾਰ ਹਰਿਆਣਾ ਵਿੱਚ ਬਣਦੀ ਹੈ। ਹਰਿਆਣਾ ਵਿੱਚ ਦੇਸ਼ ਦੇ 52 ਫੀਸਦੀ ਟਰੈਕਟਰਾਂ ਦਾ ਨਿਰਮਾਣ ਹੁੰਦਾ ਹੈ।
ਪਿਛਲੇ ਸਾਢੇ 10 ਸਾਲਾਂ ਵਿੱਚ ਸਰਕਾਰ ਨੇ ਸੂਬੇ ਦੀ ਜਨਤਾ ਨੂੰ ਭੇਦਭਾਵ ਕਰਨ ਵਾਲੀ ਵਿਵਸਥਾ ਤੋਂ ਕੀਤਾ ਮੁਕਤ
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਪਿਛਲੇ ਸਾਢੇ 10 ਸਾਲਾਂ ਵਿੱਚ ਸੂਬੇ ਦੀ ਜਨਤਾ ਨੂੰ ਭੇਦਭਾਵ ਕਰਨ ਵਾਲੀ ਵਿਵਸਥਾ ਤੋਂ ਮੁਕਤ ਕੀਤਾ ਹੈ। ਭ੍ਰਿਸ਼ਟਾਚਾਰ 'ਤੇ ਸਖਤ ਵਾਰ ਕਰਦੇ ਹੋਏ ਸਾਰੇ ਸਰਕਾਰੀ ਯੋਜਨਾਵਾਂ ਤੇ ਸੇਵਾਵਾਂ ਦਾ ਲਾਭ ਘਰ ਬੈਠੇ ਹੀ ਲੋਕਾਂ ਤੱਕ ਪਹੁੰਚਾਉਣ ਲਈ ਈ-ਗਵਰਨੈਂਸ ਦਾ ਇੱਕ ਨਵਾਂ ਮਾਡਲ ਅਪਣਾਇਆ ਹੈ। ਇਸ ਦੇ ਲਈ ਸਰਕਾਰੀ ਯੋਜਨਾਵਾਂ ਅਤੇ ਸੇਵਾਵਾਂ ਨੂੰ ਪਰਿਵਾਰ ਪਹਿਚਾਣ ਪੱਤਰ ਨਾਲ ਜੋੜਿਆ ਗਿਆ ਹੈ। ਹਰ ਸਰਕਾਰੀ ਯੋਜਨਾ ਅਤੇ ਪ੍ਰੋਗਰਾਮ ਨੂੰ 100 ਤੋਂ ਵੱਧ ਪੋਰਟਲ ਤੇ ਐਪ ਰਾਹੀਂ ਪਾਰਦਰਸ਼ੀ ਬਣਾਇਆ ਹੈ। ਸਰਕਾਰ ਦੀ ਬਿਨ੍ਹਾ ਖਰਚੀ-ਪਰਚੀ ਦੇ ਨੌਕਰੀ ਦੇਣ, ਆਨਲਾਇਨ ਟ੍ਰਾਂਸਫਰ, ਪੜੀ-ਲਿਖੀ ਪੰਚਾਇਤਾਂ ਅਤੇ ਅੰਤੋਂਦੇਯ ਮੁਹਿੰਮ ਦੀ ਅੱਜ ਪੂਰੇ ਦੇਸ਼ ਵਿੱਚ ਚਰਚਾ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਆਪਣੇ ਤੀਜੇ ਕਾਰਜਕਾਲ ਵਿੱਚ ਬਿਨ੍ਹਾ ਖਰਚੀ-ਪਰਚੀ ਦੇ 30 ਹਜਾਰ ਨੌਜੁਆਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇੰਨ੍ਹਾਂ ਨੂੰ ਮਿਲਾ ਕੇ ਪਿਛਲੇ ਸਾਢੇ 10 ਸਾਲ ਵਿੱਚ 1 ਲੱਖ 80 ਹਜਾਰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਹਾਲ ਹੀ ਵਿੱਚ ਕਾਮਨ ਯੋਗਤਾ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ ਹੈ। ਸਰਕਾਰ ਨੇ ਕਾਨੂੰਨ ਬਣਾ ਕੇ ਹਰਿਆਣਾ ਕੌਸ਼ਲ ਰੁਜਗਾਰ ਨਿਗਮ ਤਹਿਤ ਕੰਮ ਕਰ ਰਹੇ ਨੌਜੁਆਨਾਂ ਦੇ ਭਵਿੱਚ ਨੁੰ ਵੀ ਸੁਰੱਖਿਅਤ ਕੀਤਾ। ਇਸ ਦੇ ਇਲਾਵਾ, ਸਰਕਾਰ ਇਸ ਨਿਗਮ ਰਾਹੀਂ 5 ਹਜਾਰ ਤੋਂ ਵੱਧ ਨੌਜੁਆਨਾਂ ਨੁੰ ਵਿਦੇਸ਼ਾਂ ਵਿੱਚ ਰੁਜਗਾਰ ਦੇਣ ਜਾ ਰਹੀ ਹੈ।
ਦੋਸ਼ੀਆਂ ਦੇ ਮਨਸੂਬਿਆਂ ਨੂੰ ਤਬਾਹ ਕਰਨ ਲਈ ਸਰਕਾਰ ਹਰਦਮ ਤਿਆਰ ਸੀ, ਹੈ ਅਤੇ ਰਹੇਗੀ, ੧ੋ ਵੀ ਵਿਅਕਤੀ ਕਾਨੂੰਨ ਨੂੰ ਤੋੜੇਗਾ ਉਸ ਨੂੰ ਬਖਸ਼ਿਆਂ ਨਹੀਂ ਜਾਵੇਗੀ
ਮੁੱਖ ਮੰਤਰੀ ਨੇ ਕਿਹਾ ਕਿ ਵਿਕਾਸ ਤੇ ਜਨਭਲਾਈ ਦੇ ਨਾਲ-ਨਾਲ ਸੂਬੇ ਦੇ ਹਰ ਨਾਗਰਿਕ ਦੀ ਜਾਨ ਅਤੇ ਮਾਲ ਦੀ ਸੁਰੱਖਿਅਤ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ ਹੈ। ਕਿਸੇ ਵੀ ਵਿਅਕਤੀ ਨਾਲ, ਕਦੀ ਵੀ, ਕੋਈ ਵੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ, ਤਾਂ ਉਸ 'ਤੇ ਪੁਲਿਸ ਨੂੰ ਤੁਰੰਤ ਕਾਰਵਾਈ ਕਰਨ ਦੇ ਸਖਤ ਨਿਰਦੇਸ਼ ਹਨ। ਦੋਸ਼ੀਆਂ ਦੇ ਮਨਸੂਬਿਆਂ ਨੂੰਤਬਾਹ ਕਰਨ ਲਈ ਸਰਕਾਰ ਹਰਦਮ ਤਿਆਰ ਸੀ, ਤਿਆਰ ਹੈ ਅਤੇ ਤਿਆਰ ਰਹੇਗੀ। ਉਨ੍ਹਾਂ ਨੇ ਆਜਾਦੀ ਦੇ ਇਸ ਉਤਸਵ ਵਿੱਚ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਹਰਿਆਣਾ ਨੂੰ ਅਪਰਾਧ ਅਤੇ ਦੋਸ਼ੀਅ ਾਂ ਤੋਂ ਆਜਾਦੀ ਦਿਵਾ ਕੇ ਰਹਾਂਗੇ ਜੋ ਵੀ ਵਿਅਕਤੀ ਕਾਨੂੰਨ ਨੂੰ ਤੋੜੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗੀ।
ਕਿਸਾਨ ਭਲਾਈ ਲਈ ਚੁੱਕੇ ਕਈ ਕਦਮ
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਹਿੱਤ ਸਰਕਾਰ ਦੀ ਨੀਤੀਆਂ ਦੇ ਕੇਂਦਰ ਵਿੱਚ ਹਨ। ਅੱਜ ਕਿਸਾਨਾਂ ਦੀ ਸਾਰੇ ਫਸਲਾਂ ਦੀ ਖਰੀਦ ਘੱਟੋ ਘੱਟ ਸਹਾਇਕ ਮੁੱਲ 'ਤੇ ਕੀਤੀ ਜਾ ਰਹੀ ਹੈ। ਹੁਣ ਤੱਕ 12 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਫਸਲ ਖਰੀਦ ਦੇ 1 ਲੱਖ 48 ਹਜਾਰ ਰੁਪਏ ਵੀ ਪਾਏ ਜਾ ਚੁੱਕੇ ਹਨ।ਪਿਛਲੇ ਸਾਢੇ 10 ਸਾਲਾਂ ਵਿੱਚ ਕਿਸਾਨਾਂ ਨੂੰ ਫਸਲ ਖਰਾਬ ਦੇ ਮੁਆਵਜੇ ਵਜੋ 15 ਹਜਾਰ 465 ਕਰੋੜ ਰੁਪਏ ਦਿੱਤੇ ਹਨ। ਇਸੀ ਤਰ੍ਹਾ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਵੀ ਲਗਭਗ 7 ਹਜਾਰ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ ਗਏ ਹਨ। ਸਰਕਾਰ ਨੇ ਅੰਗੇ੍ਰਜਾਂ ਦੇ ਜਮਾਨੇ ਤੋਂ ਚੱਲੇ ਆ ਰਹੇ ਅਆਬਿਆਨੇ ਨੂੰ ਜੜ ਤੋਂ ਖਤਮ ਕੀਤਾ ਹੈ। ਖੇਤੀਬਾੜੀ ਭੁਮੀ ਪੱਟਾ ਐਕਟ ਲਾਗੂ ਕਰ ਕੇ ਪੱਟੇਦਾਰ ਕਿਸਾਨਾਂ ਅਤੇ ਭੂਮੀ ਮਾਲਕਾਂ ਦੇ ਵਿੱਚ ਭਰੋਸਾ ਬਹਾਲ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਆਜਾਦੀ ਤੋਂ ਲੈ ਕੇ ਲੰਬੇ ਸਮੇਂ ਤੱਕ ਗਰੀਬ ਭਲਾਈ ਦੀ ਗੱਲਾਂ ਤਾਂ ਕੀਤੀਆਂ ਜਾਂਦੀਆਂ ਰਹੀਆਂ, ਪਰ ਲਾਭ ਉਲ੍ਹਾਂ ਤੱਕ ਨਹੀਂ ਪਹੁੰਚ ਪਾਉਂਦਾ ਸੀ। ਜਦੋਂ ਕਿ ਮੌਜੂਦ ਸਰਕਾਰ ਨੇ ਗਰੀਬਾਂ ਦੇ ਉਥਾਨ ਲਈ ਕਈ ਯੋਜਨਾਵਾਂ ਚਲਾਈ ਹਨ। ਅਨੁਸੂਚਿਤ ਜਾਤੀਆਂ ਦੇ ਰਾਖਵਾਂ ਨੁੰ ਦੋ ਵਰਗਾਂ ਵਿੱਚ ਵੰਡ ਕੇ ਹੁਣ ਤੱਕ ਵਾਂਝੇ ਰਹਿ ਗਏ ਲੋਕਾਂ ਨੂੰ ਉਨ੍ਹਾਂ ਦਾ ਅਧਿਕਾਰ ਦਿੱਤਾ ਹੈ। ਪਿਛੜਾ ਵਰਗ ਦੀ ਕ੍ਰੀਮੀਲੇਅਰ ਆਮਦਨ ਸੀਮਾ ਨੂੰ 6 ਲੱਖ ਤੋਂ ਵਧਾ ਕੇ 8 ਲੱਖ ਰੁਪਏ ਕੀਤਾ ਹੈ। ਪਿਛੜਾ ਵਰਗ-ਬੀ ਨੂੰ ਪੰਚਾਇਤੀ ਰਾਜ ਅਦਾਰਿਆਂ ਤੇ ਸ਼ਹਿਰੀ ਸਥਾਨਕ ਨਿਗਮਾਂ ਵਿੱਚ ਰਾਖਵਾਂ ਦਿੱਤਾ ਹੈ। ਸਰਕਾਰ ਨੇ ਪ੍ਰਜਾਪਤੀ ਸਮਾਜ ਨੂੰ ਮਿੱਟੀ ਦੇ ਭਾਂਡੇ ਦਾ ਕਾਰੋਬਾਰ ਚਲਾਉਣ ਲਈ 1700 ਪਿੰਡਾਂ ਵਿੱਚ ਜਮੀਨ ਦਿੱਤੀ ਹੈ। ਗਬੀਬ ਪਰਿਵਾਰਾਂ ਦੀ ਕੁੜੀਆਂ ਦੇ ਵਿਆਹ 'ਤੇ ਮੁੱਖ ਮੰਤਰੀ ਵਿਆਹ ਸ਼ਗਨ ਯੋਜਨਾ ਤਹਿਤ 71 ਹਜਾਰ ਰੁਪਏ ਤੱਕ ਸ਼ਗਨ ਦਿੱਤਾ ਜਾਂਦਾ ਹੈ। ਗਰੀਬਾਂ ਦੇ ਸਿਰ 'ਤੇ ਛੱਤ ਉਪਲਬਧ ਕਰਵਾਉਣ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 1 ਲੱਖ 47 ਹਜਾਰ ਮਕਾਨ ਦਿੱਤੇ ਗਏ ਹਨ। ਨਾਲ ਹੀ ਗਰੀਬ ਪਰਿਵਾਰਾਂ ਲਈ ਮੁੱਖ ਮੰਤਰੀ ਆਵਾਸ ਯੋ੧ਨਾ ਵੀ ਸ਼ੁਰੂ ਕੀਤੀ ਹੈ। ਇਸ ਦੇ ਤਹਿਤ 14 ਸ਼ਹਿਰਾਂ ਵਿੱਚ 15 ਹਜਾਰ 256 ਗਰੀਬ ਪਰਿਵਾਰਾਂ ਨੂੰ ਪਲਾਟ ਦਿੱਤੇ ਹਨ। ਅਸੀਂ 58 ਪਿੰਡ ਪੰਚਾਇਤਾਂ ਵਿੱਚ ਵੀ 3 ਹਜਾਰ 884 ਪਲਾਟ ਦਿੱਤੇ ਹਨ। ਇਸ ਯੋਜਨਾ ਦੇ ਦੂਜੇ ਪੜਾਅ ਵਿੱਚ 1 ਲੱਖ 59 ਹਜਾਰ ਪਰਿਵਾਰਾਂ ਨੈ ਰਜਿਸਟ੍ਰੇਸ਼ਣ ਕਰਵਾਇਆ ਹੈ। ਪਿੰਡਾਂ ਵਿੱਚ ਪੰਚਾਇਤੀ ਜਮੀਨ 'ਤੇ ਬਣੇ 500 ਵਰਗ ਗਜ ਤੱਕ ਦੇ ਮਕਾਨਾਂ 'ਤੇ ਕਾਬਿਜ ਲੋਕਾਂ ਨੂੰ ਉਨ੍ਹਾਂ ਦਾ ਮਾਲਿਕਾਨਾ ਹੱਕ ਦਿੱਤਾ ਹੈ। ਸਮਾਜਿਕ ਸੁਰੱਖਿਆ ਪੈਸ਼ਨ ਵਧਾ ਕੇ 3 ਹਜਾਰ ਰੁਪਏ ਮਹੀਨਾ ਕੀਤੀ ਹੈ। ਦਿਵਆਂਗ ਪੈਂਸ਼ਨ ਦਾ ਲਾਭ 10 ਹੋਰ ਸ਼੍ਰੇਣੀਆਂ ਨੂੰ ਵੀ ਦਿੱਤਾ ਹੈ।
ਉਨ੍ਹਾਂ ਨੇ ਕਿਹਾ ਕਿ ਆਯੂਸ਼ਮਾਨ ਭਾਰਤ-ਚਿਰਾਯੂ ਯੋਜਨਾ ਵਿੱਚ ਲਗਭਗ 22 ਲੱਖ ਲੋਕਾਂ ਦਾ ਇਲਾਜ ਮੁਫਤ ਕਰਵਾਇਆ ਹੈ। ਕਿਡਨੀ ਦੇ ਰੋਗ ਨਾਲ ਪੀੜਤ ਰੋਗੀਆਂ ਲਈ ਸਾਰੀ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਮੁਫਤ ਡਾਇਲਸਿਸ ਦੀ ਸੇਵਾਵਾਂ ਸ਼ੁਰੂ ਕੀਤੀਆਂ ਹਨ। ਇਸ ਨਾਲ ਗਰੀਬ ਲੋਕਾਂ ਨੂੰ ਬਹਹੁਤ ਰਾਹਤ ਮਿਲੀ ਹੈ। ਪ੍ਰਧਾਨ ਮੰਤਰੀ ਦੇ ਦੇਸ਼ ਨੂੰ ਮੈਡੀਕਲ ਹੱਬ ਬਨਾਉਣ ਦੇ ਵਿਜਨ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਹਰ ਜਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਖੋਲ ਰਹੀ ਹੈ