ਸੁਨਾਮ : ਆਜ਼ਾਦੀ ਦਿਹਾੜੇ ਦੀ 79ਵੀਂ ਵਰ੍ਹੇਗੰਢ ਮੌਕੇ ਨਗਰ ਕੌਂਸਲ ਦਫ਼ਤਰ ਸੁਨਾਮ ਵਿਖੇ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਬੋਲਦਿਆਂ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਕਿਹਾ ਕਿ ਸਾਡੇ ਪੁਰਖਿਆਂ ਦੀਆਂ ਮਹਾਨ ਸ਼ਹਾਦਤਾਂ ਅਤੇ ਘਾਲਣਾ ਸਦਕਾ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਆਖਿਆ ਕਿ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਦੀ ਤਰਜ਼ ਤੇ ਹੀ ਸਥਾਨਕ ਸਰਕਾਰਾਂ ਵਿਭਾਗ ਆਪੋ ਆਪਣੇ ਸ਼ਹਿਰਾਂ ਦੇ ਵਸਨੀਕਾਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਯਤਨ ਕਰਦੀਆਂ ਹਨ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਕਾਰਜ ਸਾਧਕ ਅਫ਼ਸਰ ਬਾਲ ਕ੍ਰਿਸ਼ਨ, ਕੌਂਸਲਰ ਆਸ਼ਾ ਬਜਾਜ਼, ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ, ਮੋਂਟੀ ਮਧਾਨ, ਸਾਬਕਾ ਕੌਂਸਲਰ ਪ੍ਰਭਸ਼ਰਨ ਸਿੰਘ ਬੱਬੂ, ਸਾਬਕਾ ਚੇਅਰਮੈਨ ਮੁਨੀਸ਼ ਸੋਨੀ, ਗੁਰਦੀਪ ਸਿੰਘ ਰੇਲਵੇ, ਰਣਬੀਰ ਸਿੰਘ ਰਾਣਾ, ਮਹਿਕਦੀਪ ਸਿੰਘ ਮਹਿਰੋਕ, ਚਮਕੌਰ ਸਿੰਘ ਮੋਰਾਂਵਾਲੀ, ਯਸ਼ਪਾਲ ਮੰਗਲਾ, ਪ੍ਰਿਤਪਾਲ ਸਿੰਘ ਕਾਲਾ, ਮੱਖਣ ਸਿੰਘ, ਸੰਜੀਵ ਕੁਮਾਰ ਸੰਜੂ, ਬਲਜਿੰਦਰ ਸਿੰਘ ਕਾਕਾ ਠੇਕੇਦਾਰ ਸਮੇਤ ਨਗਰ ਕੌਂਸਲ ਦੇ ਮੁਲਾਜ਼ਮ ਹਾਜ਼ਰ ਸਨ।