ਸੁਨਾਮ : ਕਾਂਗਰਸ ਕਮੇਟੀ ਸੁਨਾਮ ਵੱਲੋਂ ਆਜ਼ਾਦੀ ਦਿਹਾੜੇ ਦੀ 79ਵੀਂ ਵਰ੍ਹੇਗੰਢ ਮੌਕੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਦੀ ਅਗਵਾਈ ਹੇਠ ਕਾਂਗਰਸ ਭਵਨ ਵਿਖੇ ਸੀਨੀਅਰ ਕਾਂਗਰਸੀ ਆਗੂਆਂ ਰਾਜਿੰਦਰ ਦੀਪਾ, ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਸਮੇਤ ਹੋਰਨਾਂ ਆਗੂਆਂ ਨੇ ਕੌਮੀ ਝੰਡਾ ਲਹਿਰਾਇਆ ਅਤੇ ਲੱਡੂ ਵੰਡੇ ਗਏ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂਆਂ ਰਾਜਿੰਦਰ ਦੀਪਾ ਅਤੇ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਆਖਿਆ ਕਿ ਮਹਾਨ ਕ੍ਰਾਂਤੀਕਾਰੀ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਆਜ਼ਾਦੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਆਖਿਆ ਕਿ ਡਾਕਟਰ ਭੀਮ ਰਾਓ ਅੰਬੇਦਕਰ ਵੱਲੋਂ ਲਿਖੇ ਸੰਵਿਧਾਨ ਵਿੱਚ ਹਰ ਵਰਗ ਦਾ ਖਿਆਲ ਰੱਖਿਆ ਗਿਆ ਹੈ ਲੇਕਿਨ ਮੌਜੂਦਾ ਸਮੇਂ ਕੇਂਦਰ ਅਤੇ ਸੂਬਾ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀਆਂ ਹਨ। ਇਸ ਮੌਕੇ ਜਗਦੇਵ ਸਿੰਘ ਜੱਗਾ, ਜਸਵੰਤ ਸਿੰਘ ਭੰਮ, ਪਰਮਾਨੰਦ ਕਾਂਸਲ, ਕ੍ਰਿਸ਼ਨ ਸ਼ਰਮਾ, ਹਰਦੇਵ ਸਿੰਘ ਸੋਹਣੀ, ਗੁਰਮੀਤ ਸਿੰਘ, ਹੈਪੀ, ਹਾਕਮ ਸਿੰਘ ਸਾਬਕਾ ਐੱਮ ਸੀ, ਬਲਦੇਵ ਕ੍ਰਿਸ਼ਨ ਭੋਲਾ, ਕਰਮਜੀਤ ਕੌਰ ਮਾਡਲ ਟਾਊਨ, ਸ਼ਸ਼ੀ ਬਾਲਾ, ਡਾਕਟਰ ਸੋਮ ਨਾਥ ਸ਼ਰਮਾ, ਸੁਰੇਸ਼ ਕੁਮਾਰ, ਨੀਟੂ ਸਕਸੈਨਾ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।