ਹੁਸ਼ਿਆਰਪੁਰ : ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਡਾ. ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਦੀਆ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ "ਯੁੱਧ ਨਸ਼ਿਆ ਵਿਰੁੱਧ' ਤਹਿਤ ਏ.ਐਸ.ਆਈ ਗੁਰਬਚਨ ਸਿੰਘ ਨੇ ਸਾਥੀ ਕਰਮਚਾਰੀਆ ਨਾਲ ਕਥਿਤ ਦੋਸ਼ੀਆਂ ਪਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਗੋਲੜਾ, ਰਣਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪੁਰੀਕਾ ਅਤੇ ਸੁਰਜੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਭੱਟੀਆ ਰਾਜਪੂਤਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਹਨਾ ਪਾਸੋਂ ਕੁੱਲ 104 ਖੁੱਲੀਆਂ ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਉਕਤ ਮੁਲਜਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁੰਘਾਈ ਨਾਲ ਹੋਰ ਪੁੱਛਗਿਛ ਕੀਤੀ ਜਾਵੇਗੀ।