Sunday, October 12, 2025

Chandigarh

ਪਲਾਸਟਿਕ ਨੂੰ ਕਹੋ ਨਾ' ; ਮੋਹਾਲੀ 'ਚ ਸਿੰਗਲ-ਯੂਜ਼ ਪਲਾਸਟਿਕ ਖਿਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ

August 16, 2025 06:33 PM
SehajTimes

ਆਓ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਸਭ ਮਿਲ ਕੇ ਪਲਾਸਟਿਕ ਮੁਕਤ ਵਾਤਾਵਰਨ ਬਣਾਉਣ ਦਾ ਪ੍ਰਣ ਲਈਏ: ਸਿੱਧੂ

ਐੱਸ.ਏ.ਐੱਸ ਨਗਰ : ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਸਿਲਵੀ ਪਾਰਕ, ਫੇਜ਼-10, ਮੋਹਾਲੀ ਵਿਖੇ 'Say No to Plastic' ਮੁਹਿੰਮ ਤਹਿਤ ਸਿੱਧੂ ਫਾਊਂਡੇਸ਼ਨ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਸਿੰਗਲ-ਯੂਜ਼ ਪਲਾਸਟਿਕ 'ਤੇ ਪਾਬੰਦੀ, ਜੂਟ ਬੈਗਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਇੱਕ ਪਲਾਸਟਿਕ-ਮੁਕਤ ਵਾਤਾਵਰਣ ਦੀ ਰਚਨਾ ਵੱਲ ਧਿਆਨ ਕੇਂਦਰਤ ਕੀਤਾ ਗਿਆ। 

ਸੈਮੀਨਾਰ ਦੌਰਾਨ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਾਈ ਅਤੇ ਪਲਾਸਟਿਕ ਖਿਲਾਫ਼ ਚੱਲ ਰਹੀ ਇਸ ਮੁਹਿੰਮ ਨੂੰ ਭਰਵਾਂ ਸਾਥ ਦਿੱਤਾ। ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਆਹਵਾਨ ਕੀਤਾ ਕਿ ਉਹ ਦੈਨਿਕ ਜੀਵਨ ਵਿੱਚ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਜੂਟ ਜਾਂ ਹੋਰ ਵਾਤਾਵਰਣ-ਮਿੱਤਰ ਬੈਗਾਂ ਦੀ ਵਰਤੋਂ ਕਰਨ। 

ਇਸ ਮੌਕੇ ਉੱਤੇ ਲੋਕਾਂ ਵਿਚ ਨਿਸ਼ੂਲਕ ਜੂਟ ਬੈਗ ਵੀ ਵੰਡੇ ਗਏ ਅਤੇ ਇਕ ਜਾਗਰੂਕਤਾ ਰੈਲੀ ਦਾ ਵੀ ਆਯੋਜਨ ਕੀਤਾ ਗਿਆ। 

ਇਸ ਦੌਰਾਨ ਸਿਲਵੀ ਪਾਰਕ ਵੈਲਫ਼ੇਅਰ ਐਸੋਸੀਏਸ਼ਨ ਦੇ ਮੈਂਬਰ ਜੀ. ਐੱਸ. ਛੀਨਾ ਚੇਅਰਮੈਨ, ਐੱਚ. ਐੱਸ.  ਸਰਾਂ ਪ੍ਰਧਾਨ, ਐੱਚ. ਐੱਸ. ਗਿੱਲ (ਜਨਰਲ ਸਕੱਤਰ), ਅਮਰਜੀਤ ਸਿੰਘ ਬਾਜਵਾ (ਸੀਨੀਅਰ ਮੀਤ ਪ੍ਰਧਾਨ), ਵਿਕਰਮ ਬਾਜਵਾ, ਮਨਜੀਤ ਸਿੰਘ ਲੋਟੇ, ਬਲਜੀਤ ਸਿੰਘ ਵਾਲੀਆ, ਵੀ. ਕੇ. ਦੁਰੇਜਾ, ਰਾਮ ਪ੍ਰਕਾਸ਼ ਭੱਟੀ ਮੌਜੂਦ ਰਹੇ। 

ਇਸ ਸੈਮੀਨਾਰ ਦੌਰਾਨ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਕੌਂਸਲਰ ਕੁਲਵਿੰਦਰ ਸੰਜੂ, ਮਾਸਟਰ ਚਰਨ ਸਿੰਘ, ਇੰਦਰਜੀਤ ਢਿੱਲੋਂ, ਕਮਲਪ੍ਰੀਤ ਬੰਨੀ, ਗੁਰਚਰਨ ਸਿੰਘ ਭਮਰਾ ਜਸਬੀਰ ਮੰਕੁ, ਸ. ਬਾਲਾ ਸਿੰਘ, ਡਿੰਪਲ ਸੱਭਰਵਾਲ, ਜਸਵਿੰਦਰ ਸ਼ਰਮਾ, ਸੰਨੀ ਗੰਡਾ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

 

ਅੰਤ ਵਿੱਚ, ਸਿੱਧੂ ਨੇ ਕਿਹਾ ਕਿ "ਸਾਫ਼-ਸੁਥਰਾ ਅਤੇ ਪਲਾਸਟਿਕ-ਮੁਕਤ ਮੋਹਾਲੀ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਆਓ, ਅਸੀਂ ਸਭ ਮਿਲ ਕੇ ਇਹ ਕਦਮ ਚੁੱਕੀਏ।"

Have something to say? Post your comment

 

More in Chandigarh

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ