Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ਦਾ ਅਟਾਰੀ ਸਰਹੱਦ 'ਤੇ ਸਮਾਪਨ

August 16, 2025 07:08 PM
SehajTimes
ਆਖਰੀ ਦਿਨ ਬੀਓਪੀ ਫਤਿਹਪੁਰ ਤੇ ਅਟਾਰੀ- ਵਾਹਗਾ ਸਰਹੱਦ 'ਤੇ ਪ੍ਰੋਗਰਾਮ ਦਾ ਆਯੋਜਨ
 
ਅੰਮ੍ਰਿਤਸਰ : ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦਾ ਆਖਰੀ ਦਿਨ ਅੱਜ ਅਟਾਰੀ ਵਾਹਗਾ ਸਰਹੱਦ 'ਤੇ ਮਨਾਇਆ ਗਿਆ। ਇਸ ਮੌਕੇ ‘ਤੇ ਇੱਕ ਨੁੱਕੜ ਨਾਟਕ ਪੇਸ਼ ਕੀਤਾ ਗਿਆ, ਜਿਸ ਵਿੱਚ ਨਸ਼ਿਆਂ ਦੇ ਘਾਤਕ ਪ੍ਰਭਾਵਾਂ, ਤਸਕਰੀ ਦੇ ਖ਼ਤਰੇ ਅਤੇ ਨਸ਼ਿਆਂ ਨਾਲ ਜੁੜੇ ਸਮਾਜਿਕ-ਆਰਥਿਕ ਨੁਕਸਾਨਾਂ ਨੂੰ ਜੀਵੰਤ ਢੰਗ ਨਾਲ ਦਰਸਾਇਆ ਗਿਆ। ਐਨ.ਸੀ.ਬੀ ਦੇ ਡਿਪਟੀ ਡਾਇਰੈਕਟਰ ਜਨਰਲ (ਉੱਤਰ ਪੱਛਮੀ ਖੇਤਰ) ਸੰਬਿਤ ਮਿਸ਼ਰਾ ਅਤੇ ਐਡੀਸ਼ਨਲ ਡਾਇਰੈਕਟਰ ਸ਼ਾਂਤੇਸ਼ਵਰ ਸਵਾਮੀ ਇਸ ਪ੍ਰੋਗਰਾਮ ਵਿੱਚ ਖ਼ਾਸ ਤੌਰ 'ਤੇ ਮੌਜੂਦ ਰਹੇ।  ਆਖਰੀ ਦਿਨ ਬੀਐਸਐਫ ਦੇ ਸਹਿਯੋਗ ਨਾਲ ਕੁੱਲ ਦੋ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਪਹਿਲਾ ਪ੍ਰੋਗਰਾਮ ਬੀਓਪੀ ਫਤਿਹਪੁਰ ਅਤੇ ਦੂਜਾ ਪ੍ਰੋਗਰਾਮ ਅਟਾਰੀ ਵਾਹਗਾ ਸਰਹੱਦ 'ਤੇ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ, ਮਾਨਸ ਪੋਰਟਲ, ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਅਤੇ 1933 ਹੈਲਪਲਾਈਨ ਆਦਿ ਬਾਰੇ ਜਾਗਰੂਕ ਕੀਤਾ ਗਿਆ। 
 
ਇਸ ਮੌਕੇ ਐਨਸੀਬੀ ਦੇ ਮੁੱਖ ਬੁਲਾਰੇ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਪ੍ਰਸਾਸ਼ਨ ਦਾ ਸਾਥ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਿੰਡਾਂ, ਸ਼ਹਿਰਾਂ ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ‘ਚ ਗ੍ਰਸਤ ਲੋਕਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਅਜਿਹੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਜਿਉਣ ਦਾ ਮੌਕਾ ਦਿੱਤਾ ਜਾ ਸਕੇ। ਇਸ ਪ੍ਰੋਗਰਾਮ ਵਿੱਚ ਦੇਸ਼-ਵਿਦੇਸ਼ ਤੋਂ ਪਹੁੰਚੇ ਯਾਤਰੀ, ਸੈਲਾਨੀ ਅਤੇ ਸਥਾਨਕ ਲੋਕ ਸ਼ਾਮਲ ਹੋਏ। ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਨੇ ਦਰਸ਼ਕਾਂ ਨੂੰ ਡੂੰਘਾਈ ਨਾਲ ਝੰਝੋੜਿਆ ਅਤੇ ਨਸ਼ਾ ਵਿਰੋਧੀ ਸੁਨੇਹੇ ਨੂੰ ਉਨ੍ਹਾਂ ਤੱਕ ਸਿੱਧੇ ਤੇ ਸਧਾਰਨ ਢੰਗ ਨਾਲ ਪਹੁੰਚਾਇਆ। ਮੁਹਿੰਮ ਦੌਰਾਨ ਪਿਛਲੇ ਕਈ ਦਿਨਾਂ ਵਿੱਚ ਦੇਸ਼ ਭਰ ਦੇ ਵੱਖੋ ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਨੁੱਕੜ ਨਾਟਕ, ਸੈਮੀਨਾਰਾਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਹਰ ਥਾਂ ਲੋਕਾਂ ਨੇ ਇਸ ਅਹਿਦ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ ਅੰਦੋਲਨ ਬਣਾਉਣ ਦਾ ਸੰਕਲਪ ਕੀਤਾ। ਅਟਾਰੀ ਸਰਹੱਦ ‘ਤੇ ਹੋਏ ਅੰਤਿਮ ਨੁੱਕੜ ਨਾਟਕ ਵਿੱਚ ਖ਼ਾਸ ਤੌਰ ‘ਤੇ ਦਰਸਾਇਆ ਗਿਆ ਕਿ ਨਸ਼ਾ ਤਸਕਰੀ ਦੇਸ਼ ਦੀ ਸੁਰੱਖਿਆ ਲਈ ਵੀ ਵੱਡਾ ਖ਼ਤਰਾ ਹੈ ਅਤੇ ਇਸਦੇ ਰੋਕਥਾਮ ਲਈ ਸਾਰੇ ਨਾਗਰਿਕਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਸਮਾਪਨ ਮੌਕੇ ਅਧਿਕਾਰੀਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ ਕਿਸੇ ਇਕ ਅਦਾਰੇ ਜਾਂ ਸਰਕਾਰੀ ਵਿਭਾਗ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਸੁਨੇਹੇ ਨੂੰ ਘਰ-ਘਰ ਤੱਕ ਲੈ ਜਾਣ ਅਤੇ ਨਵੀਂ ਪੀੜ੍ਹੀ ਨੂੰ ਨਸ਼ਾ ਮੁਕਤ ਭਵਿੱਖ ਦੇਣ ਵਿੱਚ ਆਪਣਾ ਯੋਗਦਾਨ ਪਾਉਣ।

Have something to say? Post your comment

 

More in Majha

ਅਜਨਾਲਾ ਸ਼ਹਿਰ ‘ਚ 1.21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਾਫ ਸਫਾਈ ਦਾ ਵਿਕਾਸ ਕਾਰਜ 15 ਅਗਸਤ ਤੱਕ ਹੋਵੇਗਾ ਮੁਕੰਮਲ : ਧਾਲੀਵਾਲ

ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਨੂੰ ਸਦਮਾ; ਜੀਜਾ ਸ੍ਰ. ਹਰਭਜਨ ਸਿੰਘ ਅਕਾਲ ਚਲਾਣਾ ਕਰ ਗਏ

ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਮਹੱਲਾ ਅੱਜ ਕੱਢਿਆ ਜਾਵੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਅਪ੍ਰੈਲ ਨੂੰ ਦਾਣਾ ਮੰਡੀ ਅਟਾਰੀ ਵਿਖੇ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣਗੇ

ਜੀ.ਆਰ.ਪੀ. ਅੰਮ੍ਰਿਤਸਰ ਦੀ ਵੱਡੀ ਕਾਰਵਾਈ: 60 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਰੋਬੋਟਿਕ ਸਰਜਰੀ ਦਾ ਮੀਲ ਪੱਥਰ: ਅਮਨਦੀਪ ਹਸਪਤਾਲ ਨੇ ਉਜਾਲਾ ਸਿਗਨਸ ਨਾਲ ਸਾਂਝੇਦਾਰੀ ਵਿੱਚ ਭਾਰਤ ਵਿੱਚ ਪਹਿਲੀ ਵਾਰ ਗੁੰਝਲਦਾਰ ਪ੍ਰਕਿਰਿਆ ਕੀਤੀ

ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਡਾਇੰਗ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ

ਐਨਸੀਸੀ ਕੈਂਪ ਵਿੱਚ ਆਫ਼ਤ ਪ੍ਰਬੰਧਨ, ਫਾਇਰਿੰਗ ਅਤੇ ਪਰਮਾਣੂ ਊਰਜਾ ਬਾਰੇ ਵਿਸ਼ੇਸ਼ ਸੈਸ਼ਨ

ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ

ਅਜਨਾਲਾ ਸ਼ਹਿਰ ‘ਚ 1.21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਾਫ ਸਫਾਈ ਦਾ ਵਿਕਾਸ ਕਾਰਜ 15 ਅਗਸਤ ਤੱਕ ਹੋਵੇਗਾ ਮੁਕੰਮਲ-ਧਾਲੀਵਾਲ