Friday, October 03, 2025

National

ਮੁੱਖ ਮੰਤਰੀ ਵੱਲੋਂ ਆਬਕਾਰੀ ਅਫ਼ਸਰ ਸਰੂਪਇੰਦਰ ਸਿੰਘ ਸੰਧੂ ਦਾ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਪਾਏ ਸ਼ਲਾਘਾਯੋਗ ਯੋਗਦਾਨ ਬਦਲੇ ਰਾਜ ਪੱਧਰੀ ਸਨਮਾਨ ਨਾਲ ਸਨਮਾਨ

August 16, 2025 08:11 PM
Rozana Sehaj times

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਮੌਕੇ ਆਬਕਾਰੀ ਵਿਭਾਗ ਦੇ ਇੰਚਾਰਜ ਸਪ਼ੈਸ਼ਲ ਆਪਰੇਸ਼ਨ ਗਰੁੱਪ, ਆਬਕਾਰੀ ਅਫ਼ਸਰ ਸਰੂਪਇੰਦਰ ਸਿੰਘ ਸੰਧੂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਪਾਏ ਸ਼ਲਾਘਾਯੋਗ ਯੋਗਦਾਨ ਬਦਲੇ ਰਾਜ ਪੱਧਰੀ ਸਨਮਾਨ ਨਾਲ ਸਨਮਾਨ ਕੀਤਾ ਹੈ।ਪਟਿਆਲਾ ਰੇਂਜ, ਪਟਿਆਲਾ ਵਿਖੇ ਤਾਇਨਾਤ ਇਸ ਆਬਕਾਰੀ ਅਫ਼ਸਰ ਨੇ ਪੰਜਾਬ ਸਰਕਾਰ ਵਲੋਂ ਨਜਾਇਜ਼ ਸ਼ਰਾਬ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਜਨਤਕ ਸੁਰੱਖਿਆ ਤੇ ਗ਼ੈਰਕਾਨੂੰਨੀ ਸ਼ਰਾਬ ਦੀ ਤਸਕਰੀ ਤੇ ਬੂਟਲੈਗਿੰਗ ਦਾ ਮੁਕਾਬਲਾ ਕਰਨ ਲਈ ਦਿਖਾਈ ਬਹਾਦਰੀ ਦਿਖਾਈ ਹੈ, ਇਸ ਲਈ ਸਰੂਪਇੰਦਰ ਸਿੰਘ ਸੰਧੂ ਦੀ ਰਾਜ ਪੱਧਰੀ ਸਨਮਾਨ ਲਈ ਚੋਣ ਕੀਤੀ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ ਵਿਖੇ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਮੌਕੇ ਆਬਕਾਰੀ ਅਫ਼ਸਰ ਸਰੂਪਇੰਦਰ ਸਿੰਘ ਨੂੰ ਦਿਤੇ ਗਏ ਸਨਮਾਨ ਪੱਤਰ ਵਿੱਚ ਦਰਜ ਕੀਤਾ ਗਿਆ ਹੈ ਕਿ ਆਬਕਾਰੀ ਅਫ਼ਸਰ ਨੇ ਆਪਣੇ ਤਜ਼ਰਬੇ ਤੇ ਸੂਝਬੂਝ ਨਾਲ ਨਜਾਇਜ਼ ਸ਼ਰਾਬ ਦੇ ਨਿਰਮਾਤਾਵਾਂ ਦੇ ਢੰਗ ਤਰੀਕੇ ਦਾ ਪਰਦਾਫ਼ਾਸ ਕੀਤਾ ਹੈ ਅਤੇ ਲੋਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਅਜਿਹੇ ਸਮਾਜਿਕ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।ਇਸ ਅਧਿਕਾਰੀ ਨੇ ਸਹਾਇਕ ਕਮਿਸ਼ਨਰ ਆਬਕਾਰੀ ਰੇਂਜ ਪਟਿਆਲਾ ਵਿਖੇ ਤਾਇਨਾਤੀ ਦੌਰਾਨ ਇੰਚਾਰਜ ਸਪ਼ੈਸ਼ਲ ਗਰੁੱਪ ਆਬਕਾਰੀ ਵਜੋਂ ਆਪਣੀ ਡਿਊਟੀ ਨਿਭਾਉਣ ਸਮੇਂ ਬੇਮਿਸਾਲ ਸਾਹਸ, ਦ੍ਰਿੜਤਾ ਅਤੇ ਪੇਸ਼ੇਵਰਤਾ ਦਾ ਪ੍ਰਦਰਸ਼ਨ ਕੀਤਾ ਹੈ।

Have something to say? Post your comment

 

More in National

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰੇਗੀ : ਹਰਮੀਤ ਸਿੰਘ ਕਾਲਕਾ

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ : ਮੁੱਖ ਮੰਤਰੀ

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ : ਗੁਰਬਾਣੀ ਨਾਲ ਜੁੜਨ ਲਈ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਪੀਲ

ਮੁੰਬਈ ਪੁਲੀਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਏ ਆਈ ਦੁਆਰਾ ਅਪਮਾਨ ’ਤੇ ਐਫ ਆਈ ਆਰ ਦਰਜ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦਾ ਭਰੋਸਾ