ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਕੀਤਾ ਸਨਮਾਨਿਤ
ਸੁਨਾਮ : ਸੁਨਾਮ ਸ਼ਹਿਰ ਵਿਖੇ ਇਤਿਹਾਸਕ ਗੁਰੂ ਘਰ ਪਾਤਸ਼ਾਹੀ ਪਹਿਲੀ ਦੀ ਪ੍ਰਧਾਨਗੀ ਦਾ ਰੇੜਕਾ ਖ਼ਤਮ ਕਰਦਿਆਂ ਸੰਗਤ ਨੇ ਸੰਗਰਾਂਦ ਵਾਲੇ ਦਿਨ ਸਾਧਾ ਸਿੰਘ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਦਾ ਪ੍ਰਧਾਨ ਚੁਣਿਆ। ਦੱਸ ਦੇਈਏ ਉਕਤ ਗੁਰੂ ਘਰ ਦੀ ਪ੍ਰਧਾਨਗੀ ਤੇ ਸਹਿਮਤੀ ਨਾ ਬਣਨ ਕਾਰਨ ਚਾਰ ਪੰਜ ਸਾਲ ਤੋਂ ਪ੍ਰਸ਼ਾਸ਼ਕ ਲੱਗਾ ਹੋਇਆ ਹੈ ਜਿਸ ਕਾਰਨ ਸੰਗਤ ਵਿੱਚ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪ੍ਰਸ਼ਾਸਨਿਕ ਅਧਿਕਾਰੀਆਂ ਕੋਲ ਹੋਣ ਕਰਕੇ ਨਰਾਜ਼ਗੀ ਪਾਈ ਜਾ ਰਹੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਨੇ ਦੱਸਿਆ ਕਿ ਸਾਧਾ ਸਿੰਘ ਨੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਸੁਨਾਮ ਦਾ ਪ੍ਰਧਾਨ ਬਣਨ ਉਪਰੰਤ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕੀਤੀ, ਉਸ ਤੋਂ ਬਾਅਦ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਦੇ ਘਰ ਪਹੁੰਚੇ। ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਣੇ ਸਾਧਾ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਮੇਨ ਦੇ ਪ੍ਰਧਾਨ ਮਨਦੀਪ ਜੋਸ਼ਨ, ਸ਼ਹੀਦ ਊਧਮ ਸਿੰਘ ਸਿੱਖ ਨੌਜਵਾਨ ਸਭਾ ਪ੍ਰਧਾਨ ਚਮਕੌਰ ਸਿੰਘ, ਭੈਣ ਨਾਨਕੀ ਇਸਤਰੀ ਸਭਾ ਤੋਂ ਇਲਾਵਾ ਮਾਸਟਰ ਕੇਹਰ ਸਿੰਘ ਜੋਸ਼ਨ, ਰਣਬੀਰ ਸਿੰਘ ਰਾਣਾ, ਸੁਰਿੰਦਰ ਸਿੰਘ, ਗੁਰਬਚਨ ਸਿੰਘ ,ਗੁਰਦੀਪ ਸਿੰਘ ਵਿੱਕੀ ,ਰਿੰਪੀ ਕੰਬੋਜ, ਗੁਰੂ ਜੋਸ਼ਨ ਸਮੇਤ ਹੋਰ ਮੈਂਬਰ ਹਾਜ਼ਰ ਸਨ।