ਸੁਨਾਮ : ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਿਖੇ 79ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਬੱਚਿਆਂ ਨੇ ਵੀ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਪਰਸਨ ਮੈਡਮ ਜਸਵੰਤ ਕੌਰ ਹਰੀਕਾ, ਮੈਨੇਜਿੰਗ ਡਾਇਰੈਕਟਰ ਗੁਰਚਰਨ ਸਿੰਘ ਹਰੀਕਾ , ਪ੍ਰਿੰਸੀਪਲ ਪ੍ਰਭਜੋਤ ਕੌਰ ਗਿੱਲ ਅਤੇ ਮਨਜੀਤ ਸਿੰਘ ਵੱਲੋ ਤਿਰੰਗਾ ਝੰਡਾ ਲਹਿਰਾਕੇ ਕੀਤੀ ਗਈ। ਝੰਡਾ ਲਹਿਰਾਉਣ ਮੌਕੇ ਬੱਚਿਆਂ ਵੱਲੋ ਰਾਸ਼ਟਰੀ ਗੀਤ ਗਾਇਆ ਗਿਆ। ਅਧਿਆਪਕ ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਆਜ਼ਾਦੀ ਬਾਰੇ ਦੱਸਿਆ ਤੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਮਹਾਨ ਯੋਧਿਆ ਦੀ ਜੀਵਨੀ ਤੇ ਚਾਨਣਾ ਪਾਇਆ। ਅੱਠਵੀਂ ਜਮਾਤ ਦੀ ਵਿਦਿਆਰਥਣ ਕੋਮਲ ਕੌਰ ਨੇ ਅਜ਼ਾਦੀ ਦੇ ਸੰਘਰਸ਼ ਨੂੰ ਆਪਣੇ ਭਾਸ਼ਣ ਰਾਹੀਂ ਪੇਸ਼ ਕੀਤਾ।ਪ੍ਰਿੰਸੀਪਲ ਪ੍ਰਭਜੋਤ ਕੌਰ ਗਿੱਲ ਨੇ ਬੱਚਿਆਂ ਨੂੰ ਭਾਰਤ ਦੇ ਇਤਿਹਾਸ ਬਾਰੇ ਦੱਸਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਆਪਣੇ ਦੇਸ਼ ਭਗਤਾਂ ਨੇ ਦੇਸ਼ ਨੂੰ ਅੰਗਰੇਜਾਂ ਤੋਂ ਆਜ਼ਾਦ ਕਰਵਾਉਣ ਲਈ ਮੁਹਿੰਮਾ ਆਰੰਭ ਕੀਤੀਆ। ਉਨ੍ਹਾਂ ਆਖਿਆ ਕਿ ਮਹਾਨ ਯੋਧਿਆਂ ਨੇ ਦੇਸ਼ ਤੋਂ ਜਿੰਦੜੀਆਂ ਕੁਰਬਾਨ ਕੀਤੀਆਂ। ਸਕੂਲ ਦੇ ਪ੍ਰਬੰਧਕਾਂ ਨੇ ਬੱਚਿਆਂ , ਸਟਾਫ ਅਤੇ ਸਮੂਹ ਪੰਜਾਬੀਆਂ ਨੂੰ ਅਜਾਦੀ ਦਿਵਸ ਦੀਆਂ ਵਧਾਈਆਂ ਦਿਤੀਆਂ ।