Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਅੰਤਰਰਾਸ਼ਟਰੀ ਪੰਜਾਬੀ ਓਲੰਪਿਆਡ 2025 ਦਾ ਐਲਾਨ – ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ 18 ਅਗਸਤ ਤੋਂ ਸ਼ੁਰੂ

August 17, 2025 07:06 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਮਿੱਠੀ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ-ਪ੍ਰਸਾਰ ਅਤੇ ਵਿਦਿਆਰਥੀਆਂ ਵਿੱਚ ਭਾਸ਼ਾ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਇਸ ਸਾਲ “ਅੰਤਰਰਾਸ਼ਟਰੀ ਪੰਜਾਬੀ ਓਲੰਪਿਆਡ 2025” ਕਰਵਾ ਰਿਹਾ ਹੈ।

ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 18 ਅਗਸਤ ਤੋਂ 31 ਅਕਤੂਬਰ 2025 ਤੱਕ ਆਨਲਾਈਨ ਮੋਡ ਰਾਹੀਂ ਹੋਵੇਗੀ। ਇਸ ਲਈ ਖਾਸ ਵੈੱਬਲਿੰਕ https://olympiad.pseb.ac.in/ 18 ਅਗਸਤ ਨੂੰ ਲਾਈਵ ਕਰ ਦਿੱਤਾ ਜਾਵੇਗਾ।

ਵਿਦਿਆਰਥੀਆਂ ਲਈ ਸ਼੍ਰੇਣੀਵਾਰ ਫੀਸ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਵਰਗ (8–12 ਸਾਲ) vast ਰਜਿਸਟ੍ਰੇਸ਼ਨ ਫੀਸ 50 ਰੁਪਏ (ਪਹਿਲਾਂ 100 ਰੁਪਏ ਸੀ) ਹੋਵੇਗੀ। ਮਿਡਲ ਵਰਗ (12–14 ਸਾਲ) ਅਤੇ ਸੈਕੰਡਰੀ ਵਰਗ (14–17 ਸਾਲ) ਲਈ ਰਜਿਸਟ੍ਰੇਸ਼ਨ ਫੀਸ 100 ਰੁਪਏ ਰੱਖੀ ਗਈ ਹੈ। ਐਨ.ਆਰ.ਆਈ. ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਫੀਸ 800 ਰੁਪਏ ਹੋਵੇਗੀ।

ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਸਾਲਾਂ ਵਿੱਚ ਪ੍ਰਸ਼ਨਾਂ ਦਾ ਆਧਾਰ ਕੇਵਲ ਤਿਆਰ ਕੀਤੇ ਕੰਟੈਂਟ ਤੱਕ ਸੀਮਿਤ ਸੀ, ਪਰ ਇਸ ਵਾਰ ਕੰਟੈਂਟ ਦੇ ਨਾਲ-ਨਾਲ ਉਮਰ ਅਨੁਸਾਰ ਸਿਲੇਬਸ ਵਿੱਚੋਂ ਵੀ ਪ੍ਰਸ਼ਨ ਸ਼ਾਮਲ ਕੀਤੇ ਗਏ ਹਨ, ਤਾਂ ਜੋ ਓਲੰਪਿਆਡ, ਪਾਠਕ੍ਰਮ ਨਾਲ ਵੀ ਜੁੜਿਆ ਹੋਇਆ ਰਹੇ। ਇਸ ਤੋਂ ਇਲਾਵਾ, ਪਿਛਲੇ ਸਾਲਾਂ ਵਿੱਚ ਸਿਰਫ਼ ਆਨਲਾਈਨ ਪ੍ਰੀਖਿਆ ਹੀ ਕਰਵਾਈ ਗਈ ਸੀ, ਜਦਕਿ ਇਸ ਵਾਰ ਇਹ ਪ੍ਰੀਖਿਆ ਆਨਲਾਈਨ ਅਤੇ ਆਫਲਾਈਨ ਦੋਨੋਂ ਤਰੀਕਿਆਂ ਨਾਲ ਹੋਵੇਗੀ।

ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵਿੱਚ ਉਤਸ਼ਾਹ ਵਧਾਉਣ ਲਈ ਜੇਤੂਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਜ਼ਿਲ੍ਹਾ ਵਾਰ ਸਭ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਅਤੇ ਵਧੇਰੇ ਸਥਾਨ ਹਾਸਲ ਕਰਨ ਵਾਲੇ ਸਕੂਲਾਂ ਤੇ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਮਿਲੇਗਾ।

ਜ਼ਿਕਰਯੋਗ ਹੈ ਕਿ 2023 ਅਤੇ 2024 ਵਿੱਚ ਕਰਵਾਏ ਗਏ ਓਲੰਪਿਆਡਾਂ ਵਿੱਚ 35,000 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਸੀ। ਬੋਰਡ ਨੂੰ ਇਸ ਵਾਰ ਰਜਿਸਟ੍ਰੇਸ਼ਨ ਦਾ ਅੰਕੜਾ ਹੋਰ ਵਧਣ ਉਮੀਦ ਹੈ।

ਬੋਰਡ ਵਲੋਂ ਇਸ ਤੋਂ ਪਹਿਲਾਂ ਵੀ ਪੰਜਾਬੀ ਮਾਂ-ਬੋਲੀ ਨੂੰ ਪ੍ਰਫੁਲਿੱਤ ਕਰਨ ਲਈ “ਮਾਖਿਓਂ ਮਿਠੀ ਪੰਜਾਬੀ ਮਾਂ-ਬੋਲੀ ਕਿਵੇਂ ਬਣੇ ਨੌਜਵਾਨਾਂ ਦੇ ਦਿਲਾਂ ਦੀ ਧੜਕਣ” ਵਿਸ਼ੇ ‘ਤੇ ਕਾਨਫਰੈਂਸ ਕਰਵਾਈ ਗਈ ਸੀ, ਜਿਸ ਨੂੰ ਵਿਆਪਕ ਪ੍ਰਸ਼ੰਸਾ ਮਿਲੀ ਸੀ। “ਅੰਤਰਰਾਸ਼ਟਰੀ ਪੰਜਾਬੀ ਓਲੰਪਿਆਡ 2025” ਵੀ ਵਿਦਿਆਰਥੀਆਂ ਵਿੱਚ ਮਾਂ-ਬੋਲੀ ਪ੍ਰਤੀ ਰੁਚੀ ਪੈਦਾ ਕਰਨ, ਉਨ੍ਹਾਂ ਦੀ ਭਾਸ਼ਾਈ ਸਮਝ ਨੂੰ ਮਜ਼ਬੂਤ ਕਰਨ ਅਤੇ ਗਲੋਬਲ ਪੱਧਰ ‘ਤੇ ਪੰਜਾਬੀ ਦੀ ਪਹਿਚਾਣ ਨੂੰ ਹੋਰ ਮਜ਼ਬੂਤੀ ਦੇਣ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ