Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਜਨਮ ਅਸ਼ਟਮੀ ਮੌਕੇ ਮੋਹਾਲੀ ਹਲਕੇ ਦੇ ਮੰਦਿਰਾਂ ਦੇ ਦਰਸ਼ਨ

August 17, 2025 08:13 PM
SehajTimes

ਸ਼ਰਧਾਲੂਆਂ ਵੱਲੋਂ ਥਾਂ-ਥਾਂ ਲਗਾਏ ਗਏ ਲੰਗਰ, ਕੱਢੀਆਂ ਗਈਆਂ ਸ਼ੋਭਾ ਯਾਤਰਾਵਾਂ ਅਤੇ ਲਗਾਏ ਗਏ ਸਵਾਗਤੀ ਗੇਟ


ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਦੇ ਮੌਕੇ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਨਾਲ ਸੰਬੰਧਿਤ ਮੰਦਰਾਂ ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ਦੇ ਵਿੱਚ ਸ਼ਮੂਲੀਅਤ ਕੀਤੀ ਗਈ। ਮੰਦਰਾਂ ਵਿਖੇ ਨਤਮਸਤਕ ਹੋ ਕੇ ਸ਼ਰਧਾਲੂਆਂ ਨਾਲ ਸਾਂਝ ਪਾਈ ਗਈ।
ਐਰੋਸਿਟੀ ਵਿਖੇ ਮੰਦਰ ਕਮੇਟੀਆਂ ਵੱਲੋਂ ਸਾਂਝੇ ਤੌਰ ਤੇ ਜਨਮ ਅਸ਼ਟਮੀ ਦੇ ਮੌਕੇ ਤੇ ਸ਼ੋਭਾ ਯਾਤਰਾ ਕੱਢੀ ਗਈ ਅਤੇ ਲੰਗਰ ਲਗਾਏ ਗਏ। ਇਸ ਤੋਂ ਇਲਾਵਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੰਦਰ ਠਾਕੁਰ ਦੁਆਰਾ - ਸੁਹਾਣਾ, ਮਟੌਰ ਵਿਖੇ ਸਥਿਤ ਮੰਦਿਰ ਬਾਲ ਭਾਰਤੀ, ਸ੍ਰੀ ਸੱਤ ਨਾਰਾਇਣ ਮੰਦਿਰ -ਮਟੌਰ, ਅਤੇ ਫੇਸ -10 ਵਿਖੇ ਸਥਿਤ ਸ੍ਰੀ ਦੁਰਗਾ ਮੰਦਰ ਵਿਖੇ ਵੀ ਹਾਜ਼ਰੀ ਭਰੀ ਗਈ।
ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਸ਼ਮੂਲੀਅਤ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਦੇਸ਼ ਭਰ ਦੇ ਕੋਨੇ- ਕੋਨੇ ਵਿੱਚ ਜਨਮ ਅਸ਼ਟਮੀ ਦੇ ਮੌਕੇ ਤੇ ਸ਼ਰਧਾਲੂਆਂ ਵੱਲੋਂ ਵੱਡੀ ਪੱਧਰ ਤੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਮਨਾਇਆ ਜਾ ਰਿਹਾ ਹੈ। ਭਗਵਾਨ ਕ੍ਰਿਸ਼ਨ ਜੀ ਨੇ ਗੀਤਾ ਦੇ ਵਿੱਚ ਜੋ ਉਪਦੇਸ਼ ਸਮੁੱਚੀ ਸਮਾਜਿਕ ਲੁਕਾਈ ਦੇ ਲਈ ਦਿੱਤੇ ਹਨ, ਸਾਨੂੰ ਉਹਨਾਂ ਤੇ ਅਮਲ ਕਰਨ ਦੀ ਜਰੂਰਤ ਹੈ, ਤਾਂ ਕਿ ਸਾਡਾ ਸਮਾਜਿਕ ਚੌਗਿਰਦਾ ਹਰਿਆ ਭਰਿਆ ਰਹੇੇ। ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਨੇ ਹਲਕੇ ਦੇ ਮੰਦਰਾਂ ਦੇ ਵਿੱਚ ਹੋਏ ਧਾਰਮਿਕ ਸਮਾਗਮਾਂ ਦੇ ਵਿੱਚ ਸ਼ਿਰਕਤ ਕੀਤੀ ਹੈ। ਲੋਕਾਂ ਵੱਲੋਂ ਬੜੀ ਹੀ ਸ਼ਰਧਾ ਦੇ ਨਾਲ ਸ਼ੋਭਾ ਯਾਤਰਾ ਕੱਢੀ ਗਈ ਹੈ, ਅਤੇ ਥਾਂ- ਥਾਂ ਤੇ ਲੰਗਰ ਲਗਾਏ ਗਏ ਹਨ। ਸ਼ਰਧਾਲੂਆਂ ਵੱਲੋਂ ਇਹਨਾਂ ਸ਼ੋਭਾ ਯਾਤਰਾ ਦੇ ਦੌਰਾਨ ਸਵਾਗਤੀ ਗੇਟਾਂ ਤੇ ਸ਼ਰਧਾਲੂਆਂ ਦੇ ਵਿੱਚ ਪਾਇਆ ਜਾ ਰਿਹਾ ਉਤਸ਼ਾਹ ਵੇਖਿਆ ਹੀ ਬਣਦਾ ਸੀ। ਸ਼ਰਧਾਲੂਆਂ ਵੱਲੋਂ ਆਪ ਮੁਹਾਰੇ ਇੱਕ ਦੂਸਰੇ ਤੋਂ ਮੋਹਰੇ ਹੋ ਕੇ ਸੇਵਾ ਕੀਤੀ ਜਾ ਰਹੀ ਸੀ।
ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਸ਼ਰਧਾਲੂਆਂ ਵੱਲੋਂ ਜਨਮ ਅਸ਼ਟਮੀ ਦਾ ਤਿਉਹਾਰ ਆਪਸੀ ਸਦਭਾਵਨਾ ਦਾ ਪ੍ਰਤੀਕ ਹੈ ਅਤੇ ਲੋਕਾਂ ਵਿੱਚ ਅਜਿਹੇ ਤਿਉਹਾਰ ਸਾਂਝੇ ਤੌਰ ਤੇ ਮਨਾਏ ਜਾਣ ਦੇ ਚਲਦਿਆਂ ਆਪਸੀ ਭਾਈਚਾਰਕ ਸਾਂਝ ਹੋਰ ਮਜਬੂਤ ਹੁੰਦੀ ਹੈ। ਮੌਕੇ ਤੇ ਆਪ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ, ਹਰਮੇਸ਼ ਸਿੰਘ ਕੁੰਬੜਾ, ਅਵਤਾਰ ਸਿੰਘ ਮੌਲੀ, ਭੁਪਿੰਦਰ ਸਿੰਘ, ਜਸਪਾਲ ਸਿੰਘ ਮਟੌਰ, ਬਲਜੀਤ ਸਿੰਘ ਹੈਪੀ ਵੀ ਹਾਜ਼ਰ ਸਨ

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ