Saturday, October 04, 2025

Chandigarh

ਪੰਜਾਬ ਸਰਕਾਰ ਨੇ ਉਦਯੋਗ ਜਗਤ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ ਸਜੈਸ਼ਨਜ਼ ਟੂ ਸੌਲੂਸ਼ਨਜ਼’’ ਲੜੀ ਦੀ ਕੀਤੀ ਸ਼ੁਰੂਆਤ

August 17, 2025 09:36 PM
SehajTimes

ਚੰਡੀਗੜ : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀ ਦਿ੍ਰਸਟੀਕੋਣ ਤਹਿਤ “ ਰਾਈਜ਼ਿੰਗ ਪੰਜਾਬ - ਸਜੈਸ਼ਨਜ਼ ਟੂ ਸੌਲੂਸ਼ਨਜ਼ ’’ ਥੀਮ ਵਾਲੇ ਸਮਾਗਮਾਂ ਦੀ ਇੱਕ ਵਿਸ਼ੇਸ਼ ਲੜੀ ਦਾ ਐਲਾਨ ਕੀਤਾ । ਇਸ ਪਹਿਲਕਦਮੀ ਦੀ ਅਗਵਾਈ ਉਦਯੋਗ ਅਤੇ ਵਣਜ-ਕਮ-ਨਿਵੇਸ਼ ਪ੍ਰਮੋਸ਼ਨ ਮੰਤਰੀ ਸ੍ਰੀ ਸੰਜੀਵ ਅਰੋੜਾ ਕਰ ਰਹੇ ਹਨ। ਇਹ ਸਮਾਗਮ ਰਾਜ ਦੀਆਂ ਨਵੀਆਂ ਉਦਯੋਗ-ਅਨੁਕੂਲ ਨੀਤੀਆਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਸਰਕਾਰ ਅਤੇ ਉਦਯੋਗ ਜਗਤ ਦੇ ਆਗੂਆਂ ਵਿਚਕਾਰ ਗੱਲਬਾਤ ਲਈ ਸਿੱਧਾ ਪਲੇਟਫਾਰਮ ਪ੍ਰਦਾਨ ਕਰਨ ਲਈ ਤਿਆਰ ਕੀਤੇ ਗਏ ਹਨ।

ਮੁੱਖ ਖੇਤਰ

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸਮਾਗਮ ਉਦਯੋਗ ਅਤੇ ਵਣਜ ਵਿਭਾਗ, ਪੀਐਸਆਈਈਸੀ, ਅਤੇ ਨਿਵੇਸ਼ ਪ੍ਰਮੋਸ਼ਨ ਵਿਭਾਗ ਦੇ ਮੁੱਖ ਸੁਧਾਰਾਂ ਨੂੰ ਉਜਾਗਰ ਕਰਨਗੇ। ਭਾਈਵਾਲਾਂ ਨੂੰ ਕਲੱਬਿੰਗ/ਡੀ-ਕਲੱਬਿੰਗ ਨੀਤੀ, ਪਲਾਟ ਫਰੈਗਮੈਂਟੇਸਨ ਨੀਤੀ, ਰੱਦ ਕੀਤੇ ਪਲਾਟਾਂ ਦੀ ਬਹਾਲੀ ਸਬੰਧੀ ਨੀਤੀ (ਅਪੀਲੇਟ ਅਥਾਰਟੀ ਰਾਹੀਂ), ਲੀਜਹੋਲਡ ਟੂ ਫ੍ਰੀਹੋਲਡ ਨੀਤੀ ਅਤੇ ਬਕਾਇਆਂ ਲਈ ਇੱਕ ਮੁਸ਼ਤ ਨਿਪਟਾਰਾ  (ਓਟੀਐਸ) ਸਕੀਮ ਤੋਂ ਕਿਵੇਂ ਲਾਭ ਉਠਾਉਣਾ ਹੈ, ਇਸ ਬਾਰੇ ਵਿਸਤਿ੍ਰਤ ਜਾਣਕਾਰੀ ਦਿੱਤੀ ਜਾਵੇਗੀ।

ਇਸ ਪਹਿਲਕਦਮੀ ਬਾਰੇ ਬੋਲਦਿਆਂ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ “ਰਾਈਜਿੰਗ ਪੰਜਾਬ ਸਿਰਫ ਨੀਤੀਆਂ ਬਾਰੇ ਨਹੀਂ ਹੈ - ਇਹ ਸਾਡੇ ਉਦਯੋਗਾਂ ਦੀ ਆਵਾਜ ਬਣਨ, ਉਨਾਂ ਦੀਆਂ ਜਰੂਰਤਾਂ ਨੂੰ ਸੁਣਨ ਅਤੇ ਜਮੀਨੀ ਪੱਧਰ ਤੇ ਉਹਨਾਂ ਦੇ ਅਸਲ ਹੱਲ ਲੱਭਣ ਬਾਰੇ ਹੈ। ਸਾਡਾ ਉਦੇਸ਼ ਪੰਜਾਬ ਨੂੰ ਨਿਵੇਸ਼ਕਾਂ ਅਤੇ ਉੱਦਮੀਆਂ ਲਈ ਮੌਕਿਆਂ ਦਾ ਕੇਂਦਰ ਬਣਾਉਣਾ ਹੈ, ਅਸੀਂ ਪੰਜਾਬ ਵਿੱਚ ਉਦਯੋਗ ਕ੍ਰਾਂਤੀ ਲਿਆ ਰਹੇ ਹਾਂ।”

ਪੰਜਾਬ ਦੇ ਵਿਕਾਸ ਨੂੰ ਸਸ਼ਕਤ ਬਣਾਉਣਾ

“ਰਾਈਜਿੰਗ ਪੰਜਾਬ” ਸਮਾਗਮ ਪੰਜਾਬ ਦੇ ਉਦਯੋਗਿਕ ਵਾਤਾਵਰਣ ਪ੍ਰਣਾਲੀ ਵਿੱਚ ਕ੍ਰਾਂਤੀ ਲਿਆਉਣ, ਕਾਰੋਬਾਰਾਂ ਵਿੱਚ ਵਿਸਥਾਰ, ਨਵੀਨਤਾ ਅਤੇ ਰੁਜ਼ਗਾਰ ਪੈਦਾ ਕਰਨ ਲਈ ਸਸ਼ਕਤ ਬਣਾਉਣ ਵਿੱਚ ਅਗਲੇਰਾ ਕਦਮ ਹੈ। ਉਨਾਂ ਅੱਗੇ ਕਿਹਾ ਕਿ ਇਸ ਨਾਲ, ਪੰਜਾਬ ਸਰਕਾਰ ਇੱਕ ਪ੍ਰਗਤੀਸੀਲ, ਨਿਵੇਸ਼-ਅਨੁਕੂਲ ਅਤੇ ਵਿਕਾਸ-ਅਧਾਰਤ ਅਰਥਵਿਵਸਥਾ ਬਣਾਉਣ ਦੇ ਆਪਣੇ ਵਾਅਦੇ ਦੀ ਪੁਸ਼ਟੀ ਕਰਦੀ ਹੈ।

ਕੈਬਨਿਟ ਮੰਤਰੀ ਸ੍ਰੀ. ਸੰਜੀਵ ਅਰੋੜਾ ਨੇ ਕਿਹਾ ਕਿ ਸਮਾਗਮਾਂ ਦਾ ਸ਼ੈਡਿਊਲ ਇਸ ਪ੍ਰਕਾਰ ਹੈ

ਇਵੈਂਟ ਸ਼ੈਡਿਊਲ
- ਅੰਮਿ੍ਰਤਸਰ - 19 ਅਗਸਤ
- ਜਲੰਧਰ - 20 ਅਗਸਤ
- ਲੁਧਿਆਣਾ - 21 ਅਗਸਤ
- ਐਸਏਐਸ ਨਗਰ - 25 ਅਗਸਤ
- ਬਠਿੰਡਾ - 27 ਅਗਸਤ

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ