Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

August 17, 2025 09:45 PM
SehajTimes
 
 
ਖਨੌਰੀ : ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ 'ਤੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਮੰਡੀ ਵਿਖੇ ਮੰਦਿਰ ਵਿੱਚ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਉਹ ਜਨਮ ਅਸ਼ਟਮੀ ਨੂੰ ਲੈ ਕੇ ਇੱਥੇ ਮੰਦਰ ਵਿਖੇ ਨਤਮਸਤਕ ਹੋਏ ਹਨ, ਜਿੱਥੇ ਜਨਮ ਅਸ਼ਟਮੀ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ ਤੇ ਭਜਨ ਮੰਡਲੀਆਂ ਵੱਲੋਂ ਭਜਨ ਸੁਣਾ ਕੇ ਹਾਜ਼ਰੀਨ ਸ਼ਰਧਾਲੂਆਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ ਤੇ ਸਾਨੂੰ ਇਹ ਸੁਨੇਹਾ ਮਨ ਵਿੱਚ ਵਸਾ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ ਤੇ ਨਾਲ ਹੀ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ। ਸ਼੍ਰੀ ਗੋਇਲ ਨੇ ਕਿਹਾ ਕਿ ਉਹ ਖੁਦ ਨੂੰ ਵੱਡੇ ਭਾਗਾਂ ਵਾਲੇ ਸਮਝਦੇ ਹਨ ਕਿ ਉਹਨਾਂ ਨੂੰ ਇੱਥੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੁਮਾਇੰਦੇ ਹਰ ਵੇਲੇ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਰਹਿੰਦੇ ਹਨ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ  ਜਾਣਕਾਰੀ ਰੱਖਦੇ ਹਨ ਤੇ ਉਹਨਾਂ ਸਮੱਸਿਆਵਾਂ ਦਾ ਦਾ ਸਥਾਈ ਹੱਲ ਕੀਤਾ ਜਾਂਦਾ ਹੈ। 
 
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਲਗਾਤਾਰ ਲੋਕਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾ ਰਹੀਆਂ ਹਨ। 
 
ਇਸ ਮੌਕੇ ਪੀ.ਏ.ਰਾਕੇਸ਼ ਕੁਮਾਰ ਗੁਪਤਾ, ਰਮੇਸ਼ਰ ਸ਼ਰਮਾ, ਜੀਵਨ ਕੁਮਾਰ, ਅਰਵਿੰਦਰ ਕੁਮਾਰ ਬੱਬੂ, ਸ਼੍ਰੀ ਲੱਭੀ, ਗੁਰਲਾਲ ਸਿੰਘ ਸਾਬਕਾ ਐਮ.ਸੀ., ਸਮੇਤ ਵੱਖ ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।
 
 
 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ