Sunday, October 12, 2025

Haryana

ਪ੍ਰਧਾਨ ਮੰਤਰੀ ਨੇ ਇੱਕ ਬਾਰ ਫੇਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਕਾਰਜਸ਼ੈਲੀ ਦੀ ਕੀਤੀ ਸਲਾਂਘਾ

August 17, 2025 10:23 PM
SehajTimes

ਕਾਂਗ੍ਰੇਸ ਰਾਜ ਵਿੱਚ ਪਰਚੀ-ਖਰਚੀ ਨਾਲ ਮਿਲਦੀ ਸਨ ਨੌਕਰੀਆਂ, ਭਾਜਪਾ ਸਰਕਾਰ ਨੇ ਬਦਲੀ ਤਸਵੀਰ

ਚੰਡੀਗੜ੍ਹ : ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਬਾਰ ਫੇਰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਦੀ ਸਲਾਂਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਹਰਿਆਣਾ ਵਿੱਚ ਨੌਜੁਆਨਾਂ ਨੂੰ ਪੂਰੀ ਪਾਰਦਰਸ਼ਿਤਾ ਅਤੇ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਮੁਹੱਈਆ ਕਰਾਈ ਜਾ ਰਹੀਆਂ ਹਨ।

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅੱਜ ਨਵੀਂ ਦਿੱਲੀ ਤੋਂ ਲਗਭਗ 11000 ਕਰੋੜ ਰੁਪਏ ਦੀ ਲਾਗਤ ਨਾਲ ਦਿੱਲੀ ਅਤੇ ਹਰਿਆਣਾ ਨੂੰ ਜੋੜਨ ਵਾਲੇ ਦਵਾਰਕਾ ਐਕਸਪ੍ਰੇਸ -ਵੇ ਅਤੇ ਯੂਈਆਰ -2 ਰਾਸ਼ਟਰੀ ਰਾਜਮਾਰਗ ਸੜਕ ਪਰਿਯੋਜਨਾਵਾਂ ਦੇ ਉਦਘਾਟਨ ਮੌਕੇ 'ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਇੱਕ ਸਮੇ ਕਾਂਗੇ੍ਰਸ ਸਰਕਾਰ ਦਾ ਸੀ। ਉੁਸ ਸਮੇ ਦੀ ਕਾਂਗ੍ਰੇਸ ਦੀ ਸਰਕਾਰ ਦੌਰਾਨ ਹਰਿਆਣਾ ਵਿੱਚ ਨੌਜੁਆਨਾਂ ਲਈ ਬਿਨਾਂ ਖਰਚੀ ਅਤੇ ਪਰਚੀ ਦੇ ਇੱਕ ਸਰਕਾਰੀ ਨਿਯੂਕਤੀ ਤੱਕ ਮਿਲਣਾ ਅਸੰਭਵ ਸੀ। ਪਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਇਸ ਵਿਵਸਥਾ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਹਰਿਆਣਾ ਵਿੱਚ ਹੁਣ ਤੱਕ ਲੱਖਾਂ ਨੌਜੁਆਨਾਂ ਨੂੰ ਪੂਰੀ ਪਾਰਦਰਸ਼ਿਤਾ ਨਾਲ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਸ ਪਰੰਪਰਾ ਨੂੰ ਲਗਾਤਾਰ ਅੱਗੇ ਵਧਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਦੀ ਲਗਾਤਾਰ ਕੋਸ਼ਿਸ਼ ਰਹਿੰਦੀ ਹੈ ਕਿ ਜਨਤਾ ਦੇ ਜੀਵਨ ਨੂੰ ਆਸਾਨ ਬਣਾਇਆ ਜਾਵੇ ਅਤੇ ਇਹ ਸਾਡੀ ਨੀਤੀਆਂ ਅਤੇ ਫੈਸਲਿਆਂ ਵਿੱਚ ਸਾਫ਼ ਝਲਕਦਾ ਹੈ।

ਪ੍ਰਧਾਨ ਮੰਤਰੀ ਦਾ ਮਾਰਗਦਰਸ਼ਨ ਅਤੇ ਪ੍ਰੋਤਸਾਹਨ ਹੀ ਮੌਜ਼ੂਦਾ ਹਰਿਆਣਾ ਸਰਕਾਰ ਲਈ ਸਭ ਤੋਂ ਵੱਡੀ ਤਾਕਤ-ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਮਾਰਗਦਰਸ਼ਨ ਅਤੇ ਪ੍ਰੋਤਸਾਹਨ ਹੀ ਮੌਜ਼ੂਦਾ ਹਰਿਆਣਾ ਸਰਕਾਰ ਲਈ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨੇ ਕਿਹਾ ਕਿ ਨੌਜੁਆਨਾਂ ਨੂੰ ਪਾਰਦਰਸ਼ੀ ਅਤੇ ਯੋਗਤਾ ਅਧਾਰਿਤ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਹਰਿਆਣਾ ਇਸ ਦਿਸ਼ਾ ਵਿੱਚ ਦੇਸ਼ਭਰ ਵਿੱਚ ਇੱਕ ਨਵੀਂ ਮਿਸਾਲ ਕਾਇਮ ਕਰ ਰਿਹਾ ਹੈ। ਮੁੱਖ ਮੰਤਰੀ ਨੇ ਭਰੋਸਾ ਜਤਾਇਆ ਕਿ ਪ੍ਰਧਾਨ ਮੰਤਰੀ ਦੇ ਆਸ਼ੀਰਵਾਦ ਨਾਲ ਹਰਿਆਣਾ ਵਿਕਾਸ ਅਤੇ ਸੁਸ਼ਾਸਨ ਦੇ ਰਸਤੇ 'ਤੇ ਹੋਰ ਤੇਜੀ ਨਾਲ ਅੱਗੇ ਵਧੇਗਾ।

Have something to say? Post your comment

 

More in Haryana

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ