ਸੁਨਾਮ : ਸਿਹਤ ਵਿਭਾਗ ਵੱਲੋਂ ਜਾਰੀ ਐਮ ਐਪ ਦਾ ਮੁਲਾਜ਼ਮ ਜਥੇਬੰਦੀਆਂ ਵੱਲੋਂ ਸੂਬਾ ਪੱਧਰ ਤੇ ਵਿਰੋਧ ਦਰਜ਼ ਕਰਵਾਇਆ ਗਿਆ ਹੈ। ਸਿਹਤ ਵਿਭਾਗ ਦੇ ਸਮੁੱਚੇ ਮੁਲਾਜਮ ਵਰਗ ਨੂੰ ਐੱਮ ਐਪ ਦੀ ਲਾਜ਼ਮੀ ਵਰਤੋਂ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਸਿਹਤ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਗੁਰਪ੍ਰੀਤ ਸਿੰਘ ਮੰਗਵਾਲ, ਹਰਵਿੰਦਰ ਸਿੰਘ ਛੀਨਾ, ਮਨਜੀਤ ਕੌਰ ਬਾਜਵਾ, ਸੁਖਜਿੰਦਰ ਸਿੰਘ ਫਾਜਿਲਕਾ, ਸੁਸ਼ਮਾ ਅਰੋੜਾ, ਵਿਰਸਾ ਸਿੰਘ ਪੰਨੂੰ, ਗੁਰਦੇਵ ਸਿੰਘ ਢਿੱਲੋਂ, ਰਣਦੀਪ ਸਿੰਘ, ਸੁਖਜੀਤ ਸਿੰਘ ਸੇਖੋਂ, ਨਰਿੰਦਰ ਸ਼ਰਮਾ, ਹਰਜੀਤ ਸਿੰਘ, ਅਵਤਾਰ ਸਿੰਘ ਗੰਢੂਆਂ, ਨਿਗਾਹੀ ਰਾਮ ਮਲੇਰਕੋਟਲਾ, ਜਸਵਿੰਦਰ ਪੰਧੇਰ, ਸੋਨੀ ਚੀਮਾਂ, ਬਲਜਿੰਦਰ ਬਰਨਾਲਾ, ਸਿੰਕਦਰ ਸਿੰਘ, ਬਿਕਰਮ ਸਿੰਘ, ਸਤਨਾਮ ਸਿੰਘ, ਦਲਜੀਤ ਢਿੱਲੋਂ, ਕੁਲਵਿੰਦਰ ਸਿੰਘ ਸਿੱਧੂ, ਬਲਜੀਤ ਸਿੰਘ, ਰਵਿੰਦਰ ਸ਼ਰਮਾ, ਕੰਟਰੈਕਟ ਮਲਟੀਪਰਪਜ ਹੈਲਥ ਵਰਕਰ ਫੀਮੇਲ ਐਸੋਸੀਏਸ਼ਨ ਦੀ ਪ੍ਰਧਾਨ ਸਰਬਜੀਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਹ ਐਪ ਬਿਨਾਂ ਕਿਸੇ ਵਿਚਾਰ ਵਟਾਂਦਰੇ ਅਤੇ ਸਲਾਹ ਤੋਂ ਜਲਦਬਾਜ਼ੀ ਵਿਚ ਲਾਗੂ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਮਹਿਕਮੇ ਵਿੱਚ ਬਹੁਤ ਸਾਰੀਆਂ ਅਸਾਮੀਆਂ ਖਾਲੀ ਪਈਆਂ ਹਨ ਮੁਲਾਜਮ ਇਧਰ ਉਧਰ ਡੈਪੂਟੇਸ਼ਨ ਤੇ ਲੱਗੇ ਹੋਏ ਹਨ ਫੀਲਡ ਦੇ ਮੁਲਾਜਮ ਪੰਜ ਤੋਂ ਵੀਹ ਕਿਲੋਮੀਟਰ ਦੇ ਘੇਰੇ ਵਿੱਚ ਡਿਊਟੀਆਂ ਆਪਣੇ ਨਿੱਜੀ ਸਾਧਨਾ ਤੇ ਕਰਦੇ ਹਨ ਉਨਾ ਦਾ ਸਫਰੀ ਭੱਤੇ ਸਮੇਤ ਹੋਰ ਵੀ ਸਤੰਬਰ 2021 ਤੋਂ ਬੰਦ ਹੈ ਇਹ ਐਪ ਜਰੀਏ ਮੁਲਾਜਮ ਸਿਰਫ ਇਕ ਜਗਾ ਕੰਮ ਕਰ ਸਕਦਾ ਹੈ। ਉਨ੍ਹਾਂ ਆਖਿਆ ਕਿ ਇਸ ਐਪ ਜਰੀਏ ਸਿਹਤ ਕਰਮਚਾਰੀਆਂ ਦੀ ਨਿਗਰਾਨੀ ਕਰਨ ਦਾ ਸਾਧਨ ਬਣਾਇਆ ਗਿਆ ਹੈ ਇਸ ਸਬੰਧੀ ਨਾ ਕੋਈ ਟਰੇਨਿੰਗ ਹੋਈ ਹੈ ਨਾ ਹੀ ਸਹੂਲਤਾਂ ਦਿੱਤੀਆਂ ਗਈਆਂ ਹਨ ਹਰੇਕ ਕਰਮਚਾਰੀ ਕੋਲ ਨਾ ਹੀ ਸਮਾਰਟਫੋਨ ਹੈ ਅਤੇ ਨਾ ਹੀ ਇੰਟਰਨੈੱਟ ਦੀ ਪੁਹੰਚ ਹੈ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਐਮ ਐਪ ਨੂੰ ਜਬਰਦਸਤੀ ਨਾ ਥੋਪਿਆ ਜਾਵੇ ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਕਰਮਚਾਰੀਆਂ ਅਤੇ ਜਥੇਬੰਦੀਆਂ ਨਾਲ ਪੂਰਾ ਵਿਚਾਰ-ਵਟਾਂਦਰਾ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਸ ਐਪ ਨੂੰ ਜ਼ਬਰਦਸਤੀ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸੂਬਾ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।