Monday, August 18, 2025
BREAKING NEWS
ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼

Health

ਜਿ਼ਲ੍ਹੇ ਦੇ ਉੱਚ-ਜੋਖਮ ਖੇਤਰਾਂ ਵਿਚ ਡੇਂਗੂ ਮਾਸ ਸਰਵੇ ਜਾਰੀ

August 18, 2025 04:25 PM
SehajTimes

ਮੋਹਾਲੀ : ਜਿ਼ਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜਿ਼ਲ੍ਹੇ ਦੇ ਉੱਚ-ਜੋਖਮ ਖੇਤਰਾਂ ਵਿਚ ਵਿਆਪਕ ਡੇਂਗੂ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਕੀਤਾ ਜਾ ਰਿਹਾ ਹੈ।ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜਿ਼ਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਦਸਿਆ ਕਿ ਸਿਹਤ ਵਿਭਾਗ ਦੀਆਂ ਡੇਂਗੂ-ਵਿਰੋਧੀ ਟੀਮਾਂ ਵਲੋਂ ਜਿ਼ਲ੍ਹੇ ਦੇ ਉਨ੍ਹਾਂ ਖੇਤਰਾਂ ਵਿਚ ਲਗਾਤਾਰ ਮਾਸ ਸਰਵੇ ਕੀਤਾ ਜਾ ਰਿਹਾ ਹੈ ਜਿਥੇ ਪਿਛਲੇ ਸਾਲ ਡੇਂਗੂ ਬੁ਼ਖ਼ਾਰ ਦੇ ਮੁਕਾਬਲਤਨ ਵਧੇਰੇ ਮਾਮਲੇ ਸਾਹਮਣੇ ਆਏ ਸਨ।ਸਰਵੇ ਦਾ ਮੰਤਵ ਇਹੋ ਹੈ ਕਿ ਇਸ ਵਾਰ ਅਗਾਊਂ ਕਾਰਵਾਈ ਕਰਦਿਆਂ ਉੱਚ-ਜੋਖਮ ਖੇਤਰਾਂ ਵਿਚ ਡੇਂਗੂ ਦੀ ਰੋਕਥਾਮ ਕੀਤੀ ਜਾ ਸਕੇ।ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਮਾਸ ਸਰਵੇ ਜੁਲਾਈ ਮਹੀਨੇ ਤੋਂ ਹਰ ਸੋਮਵਾਰ ਅਤੇ ਵੀਰਵਾਰ ਨੂੰ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ, ੌਹਰ ਸ਼ੁੱਕਰਵਾਰ, ਡੇਂਗੂ ੌਤੇ ਵਾਰੌ ਮੁਹਿੰਮ ਵੀ ਲਗਾਤਾਰ ਚੱਲ ਰਹੀ ਹੈ, ਜਿਸ ਤਹਿਤ ਸਿਹਤ ਟੀਮਾਂ ਦੁਆਰਾ ਆਮ ਚੈਕਿੰਗ ਕੀਤੀ ਜਾ ਰਹੀ ਹੈ।ਡਾ. ਜੈਨ ਨੇ ਦਸਿਆ ਕਿ ਮਾਸ ਸਰਵੇ ਦੌਰਾਨ ਵੀ ਸਿਹਤ ਟੀਮਾਂ ਦੁਆਰਾ ਨਿਰੀਖਣ ਦੇ ਨਾਲ-ਨਾਲ ਲੋਕਾਂ ਨੂੰ ਡੇਂਗੂ ਬੁ਼ਖਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰ ਨਾਲ ਸਮਝਾਇਆ ਜਾ ਰਿਹਾ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋੑਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ।

        ਡਾ. ਜੈਨ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Health

ਪਿੰਡ ਕੰਗਣਵਾਲ ਵਿਖੇ 19 ਨੂੰ ਮੁਫਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

ਕੈਮਿਸਟਾਂ ਦੇ ਦਾਇਰੇ ਚੋਂ ਹਟਾਈਆਂ ਜਾਣ ਨਸ਼ੀਲੀਆਂ ਦਵਾਈਆਂ  

ਡੇਂਗੂ ਤੋਂ ਬਚਾਅ ਲਈ ਸਿਹਤ ਬਲਾਕ ਪੰਜਗਰਾਈਆਂ ਦੀਆਂ ਟੀਮਾਂ ਵੱਲੋਂ ਸਲੱਮ ਖੇਤਰਾਂ ਦਾ ਦੌਰਾ

ਜੇਕਰ ਤੁਹਾਨੂੰ ਸਿਹਤ ਸੰਬੰਧੀ ਕੋਈ ਸਮੱਸਿਆ ਆਉਂਦੀ ਹੈ, ਤਾਂ ਇਲਾਜ ਕਰਵਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰੋ: ਡਾ. ਹਰਜੀਤ ਸਿੰਘ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਫ਼ੇਜ਼ 1, 2 ਤੇ 3 ਦਾ ਪੈਦਲ ਦੌਰਾ; ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ; ਸਮਾਂਬੱਧ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਪੀ.ਐਚ.ਸੀ. ਬੂਥਗੜ੍ਹ ਅਧੀਨ ਆਮ ਆਦਮੀ ਕਲੀਨਿਕਾਂ ਵਿਚ ਵੀ ਐਂਟੀ-ਰੇਬੀਜ਼ ਵੈਕਸੀਨ ਉਪਲਭਧ : ਐਸ.ਐਮ.ਓ.

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਮਰੀਜਾਂ ਨੂੰ ਖੁਰਾਕ ਕਿੱਟਾਂ ਦਿੱਤੀਆਂ

ਹੋਮੀ ਭਾਭਾ ਕੈਂਸਰ ਹਸਪਤਾਲ ਵਿਖੇ ਸਾਰਕੋਮਾ ਜਾਗਰੂਕਤਾ ਪ੍ਰੋਗਰਾਮ ਅਤੇ ਅਨੱਸਥੀਸੀਆ ਵਰਕਸ਼ਾਪ ਦਾ ਆਯੋਜਨ ਕੀਤਾ

ਹੈਪਾਟਾਈਟਸ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਸੰਗੀਤਾ ਜੈਨ

ਏਡੀਸੀ ਵੱਲੋਂ ਡੇਂਗੂ ਕੇਸਾਂ ਦੇ ਮਾਮਲਿਆਂ ਦੀ ਸਮੀਖਿਆ