Monday, August 18, 2025
BREAKING NEWS
ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼

Chandigarh

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ : ਸੌਂਦ

August 18, 2025 07:17 PM
SehajTimes

ਸੌਂਦ ਨੇ ਸਮਾਗਮਾਂ ਦੀ ਕਾਮਯਾਬੀ ਲਈ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਵਿਖੇ ਮੀਟਿੰਗਾਂ ਕੀਤੀਆਂ



ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਮਨਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਦੇ ਲਏ ਅਹਿਮ ਫੈਸਲੇ ਤਹਿਤ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਵਿਖੇ ਪ੍ਰਸ਼ਾਸ਼ਨਿਕ ਅਤੇ ਹੋਰ ਅਹਿਮ ਸਖਸ਼ੀਅਤਾਂ ਨਾਲ ਮੀਟਿੰਗਾਂ ਮੁਕੰਮਲ ਕਰ ਲਈਆਂ ਹਨ।

ਜ਼ਿਕਰਯੋਗ ਹੈ ਕਿ ਇਨ੍ਹਾਂ ਸਮਾਗਮਾਂ ਦੀ ਯੋਜਨਾਬੰਦੀ ਅਤੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਨਾਮਜ਼ਦ ਕੀਤਾ ਹੈ। ਤਰੁਨਪ੍ਰੀਤ ਸਿੰਘ ਸੌਂਦ ਤੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸਬੰਧਤ ਜ਼ਿਲ੍ਹਿਆਂ ਦੇ ਵਿਧਾਇਕਾਂ, ਅਧਿਕਾਰੀਆਂ, ਕੌਂਸਲਰਾਂ, ਵਪਾਰਕ ਪ੍ਰਤੀਨਿਧੀਆਂ ਅਤੇ ਹੋਰ ਪਤਵੰਤਿਆਂ ਨਾਲ ਅਹਿਮ ਬੈਠਕਾਂ ਕੀਤੀਆਂ ਹਨ।

ਸੌਂਦ ਨੇ ਦੱਸਿਆ ਕਿ 350ਵਾਂ ਸ਼ਹੀਦੀ ਦਿਹਾੜਾ 19 ਨਵੰਬਰ ਤੋਂ 25 ਨਵੰਬਰ 2025 ਤੱਕ ਰਾਜ ਪੱਧਰੀ ਸਮਾਗਮ ਕਰਵਾ ਕੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ `ਚ 135 ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਹਨ, ਜਿਨ੍ਹਾਂ `ਚੋਂ ਸਭ ਤੋਂ ਵਧੇਰੇ 35 ਅਸਥਾਨ ਪਟਿਆਲਾ ਜ਼ਿਲ੍ਹੇ ਅੰਦਰ ਸਥਿਤ ਹਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਵਰਗੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀਂ ਮਿਲਦੀ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕ ਰਹੀ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚਲੇ ਗੁਰੂ ਸਾਹਿਬ ਨਾਲ ਸਬੰਧਤ ਸਾਰੇ ਪਵਿੱਤਰ ਅਸਥਾਨਾਂ ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਤੋਂ ਇਲਾਵਾ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਵੀ ਵੱਡੇ ਪੱਧਰ `ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਚਾਰ ਸਥਾਨਾਂ ਤੋਂ ਯਾਤਰਾਵਾਂ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੀਆਂ, ਜੋ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਅਤੇ ਪ੍ਰਮੁੱਖ ਸ਼ਹਿਰਾਂ ਤੋਂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ।

ਉਨ੍ਹਾਂ ਦੱਸਿਆ ਕਿ ਵਿਰਾਸਤ-ਏ-ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ਵਿਚ ਦੇਸ਼ ਵਿਦੇਸ਼ ਤੋਂ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੇ ਰਹਿਣ ਲਈ ਟੈਂਟ ਸਿਟੀ ਅਤੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਜਾਣ ਵਾਸਤੇ ਈ-ਰਿਕਸ਼ਾ ਦੇ ਪ੍ਰਬੰਧ ਹੋਣਗੇ। ਇਸ ਤੋਂ ਇਲਾਵਾ ਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਨੂੰ ਪੂਰੀ ਤਰ੍ਹਾਂ ਲਾਈਟਾਂ ਨਾਲ ਸਜਾਇਆ ਜਾਵੇਗਾ।

 

Have something to say? Post your comment

 

More in Chandigarh

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲਾਂ ਦੇ ਇਸ਼ਾਰੇ ਤੇ ਆਪਹੁਦਰੀਆਂ ਕਰਨ ਤੋਂ ਬਾਜ ਆਵੇ

ਪਿੰਡ ਸਰੰਗੜਾ ਦੇ ਗਾਲੀ-ਗਲੋਚ ਕਾਂਡ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਪੰਜਾਬ ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ

ਬਿਜਲੀ ਮੰਤਰੀ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ

ਬਜ਼ੁਰਗਾਂ ਦੀ ਇੱਜ਼ਤ ਤੇ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

ਐਸ.ਈ.ਸੀ ਨੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਬੀਜੇਪੀ ਦੀ 'ਕਿਸਾਨ ਮਜ਼ਦੂਰ ਫਤਿਹ ਰੈਲੀ' – ਆਪ-ਕਾਂਗਰਸ 'ਤੇ ਲੈਂਡ ਪੂਲਿੰਗ ਨੀਤੀ ਦੇ ਨਾਂ 'ਤੇ ਪੰਜਾਬੀਆਂ ਦੇ ਹਿਤ ਵੇਚਣ ਅਤੇ ਗੱਠਜੋੜ ਦਾ ਆਰੋਪ  

ਪੰਜਾਬ ਸਰਕਾਰ ਨੇ ਉਦਯੋਗ ਜਗਤ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ ਸਜੈਸ਼ਨਜ਼ ਟੂ ਸੌਲੂਸ਼ਨਜ਼’’ ਲੜੀ ਦੀ ਕੀਤੀ ਸ਼ੁਰੂਆਤ

ਸਪਰੇਅ ਕਰਦੇ ਸਮੇਂ ਦਵਾਈ ਚੜ੍ਹਨ ਨਾਲ ਨੌਜਵਾਨ ਕਿਸਾਨ ਦੀ ਮੌਤ, ਪਰਿਵਾਰ ‘ਚ ਸੋਗ