Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ

August 18, 2025 08:04 PM
SehajTimes

1158 ਭਰਤੀ ਨੂੰ ਸੁਰੱਖਿਅਤ ਰੱਖਣ ਲਈ ਮਜ਼ਬੂਤੀ ਨਾਲ ਕੇਸ ਲੜੇਗੀ ਪੰਜਾਬ ਸਰਕਾਰ : ਬੈਂਸ

ਚੰਡੀਗੜ੍ਹ : ਸੂਬੇ ਵਿੱਚ ਉਚੇਰੀ ਸਿੱਖਿਆ ਲਈ ਵੱਡੀ ਰਾਹਤ ਦਿੰਦਿਆਂ ਭਾਰਤ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਨਵੀਂ ਭਰਤੀ ਹੋਣ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਕਾਲਜਾਂ ਵਿੱਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਭਰ ਦੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਨਿਰਵਿਘਨ ਸਿੱਖਿਆ ਨੂੰ ਯਕੀਨੀ ਬਣਾਏਗਾ।

ਸਰਕਾਰੀ ਕਾਲਜਾਂ ਵਿੱਚ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਵਿੱਚ ਉਚੇਰੀ ਸਿੱਖਿਆ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਹ ਫ਼ੈਸਲਾ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੇ ਅਕਾਦਮਿਕ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਾਏਗਾ। ਜ਼ਿਕਰਯੋਗ ਹੈ ਕਿ 14 ਜੁਲਾਈ, 2025 ਨੂੰ ਸੁਪਰੀਮ ਕੋਰਟ  ਨੇ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਸੀ। ਪੰਜਾਬ ਸਰਕਾਰ ਨੇ ਇਸ ਸਬੰਧੀ ਤੁਰੰਤ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਪ੍ਰੋਫੈਸਰਾਂ ਦੇ ਹਟਾਏ ਜਾਣ ਨਾਲ ਸਰਕਾਰੀ ਕਾਲਜਾਂ ਵਿੱਚ ਸਿੱਖਿਆ ਦੇ ਸੰਭਾਵੀਂ ਨੁਕਸਾਨ ਨੂੰ ਉਜਾਗਰ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1,158 ਭਰਤੀ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ ਅਤੇ ਸੁਪਰੀਮ ਕੋਰਟ ਵਿੱਚ ਇਸ ਕੇਸ ਦੀ ਸਰਗਰਮੀ ਨਾਲ ਪੈਰਵੀ ਕਰ ਰਹੀ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਨ੍ਹਾਂ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਅਸੀਂ ਸੁਪਰੀਮ ਕੋਰਟ ਵਿੱਚ ਮਜ਼ਬੂਤੀ ਨਾਲ ਕੇਸ ਪੇਸ਼ ਕਰਾਂਗੇ।”

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ