Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਿਹਤ, ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇਣ ਵਾਲੀ ਸਰਕਾਰ ਦੇ ਹਸਪਤਾਲਾਂ ਚ ਨਹੀਂ ਡਾਕਟਰ : ਸਿੱਧੂ 

August 18, 2025 08:32 PM
SehajTimes

ਲਹਿਰਾਗਾਗਾ : ਕਾਂਗਰਸ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਇੱਥੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਰਿਹਾਇਸ਼ ਤੇ ਇੱਕ ਵਿਸ਼ਾਲ ਵਰਕਰ ਮੀਟਿੰਗ ਰੱਖੀ ਗਈ। ਜਿਸ ਵਿਚ ਪੀਪੀਸੀਸੀ ਮੈਂਬਰ ਰਾਹੁਲਇੰਦਰ ਸਿੰਘ ਸਿੱਧੂ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਪਾਲ ਸਿੰਘ ਸਿਵੀਆ ਤੇ ਹਲਕਾ ਕੋਆਰਡੀਨੇਟਰ ਜਗਜੀਤ ਸਿੰਘ ਧੌਲਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਸੰਬੋਧਨ ਕੀਤਾ। ਇਸ ਸਮੇਂ ਵੱਡੇ ਪੱਧਰ ਤੇ ਹਲਕੇ ਦੇ ਸ਼ਹਿਰੀ ਤੇ ਬੂਥ ਕਮੇਟੀਆਂ ਦੇ ਵੱਡੀ ਗਿਣਤੀ ਵਿਚ ਅਹੁਦੇਦਾਰਾਂ ਨੇ ਹਿੱਸਾ ਲਿਆ। ਰਾਹੁਲਇੰਦਰ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ, ਕਿ ਸਿਹਤ ,ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਆਪ ਸਰਕਾਰ ਦੇ ਰਾਜ ਵਿੱਚ ਲਹਿਰਾਗਾਗਾ ਦਾ ਹਸਪਤਾਲ ਡਾਕਟਰਾਂ ਤੋਂ ਖਾਲੀ ਹੈ। ਡਾਕਟਰ ਨਾਂ ਹੋਣ ਦੇ ਚਲਦਿਆਂ ਇੱਕ ਮੰਗ ਪੱਤਰ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਜੇਕਰ ਜਲਦ ਡਾਕਟਰ ਨਿਯੁਕਤ ਨਾਂ ਕੀਤੇ ਗਏ ਤਾਂ ਹਸਪਤਾਲ ਨੂੰ ਤਾਲਾ ਲਗਾ ਕੇ ਸੰਘਰਸ਼ ਕੀਤਾ ਜਾਵੇਗਾ। ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਮਾਨ ਦੀ 5 ਸਤੰਬਰ ਦੀ ਲਹਿਰਾਗਾਗਾ ਫੇਰੀ ਤੋਂ ਪਹਿਲਾਂ ਬੰਦ ਪਏ ਬਾਬਾ ਹੀਰਾ ਸਿੰਘ ਭੱਠਲ ਕਾਲਜ ਵਿੱਚ ਮੈਡੀਕਲ ਕਾਲਜ਼ ਬਣਾਉਣ ਦੀ ਮੰਗ ਨੂੰ ਲੈ ਕੇ ਹਲਕੇ ਚੋਂ ਹਜ਼ਾਰਾਂ ਲੋਕਾਂ ਦੇ ਦਸਤਖ਼ਤ ਕਰਾ ਕੇ ਸਰਕਾਰ ਤੱਕ ਮੰਗ ਪੱਤਰ ਪਹੁੰਚਦਾ ਕੀਤਾ ਜਾਵੇਗਾ ਤਾਂ ਜੋ ਮੁੱਖ ਮੰਤਰੀ ਲਹਿਰਾਗਾਗਾ ਫੇਰੀ ਦੌਰਾਨ ਮੈਡੀਕਲ ਕਾਲਜ਼ ਬਣਾਉਣ ਦਾ ਐਲਾਨ ਕਰਕੇ ਜਾਣ।ਇਸ ਤੋਂ ਇਲਾਵਾ ਉਨਾਂ ਹਲਕੇ ਦੇ ਪਿੰਡ ਦੇਹਲਾ ਸੀਹਾਂ ਵਿਖੇ ਮੈਰਿਜ ਪੈਲੇਸ ਦੀ ਬਿਲਡਿੰਗ ਵਿੱਚ ਚੱਲ ਰਹੇ ਮਹਾਨ ਸ਼ਹੀਦ ਬਾਬਾ ਅਕਾਲੀ ਫੂਲਾ ਸਿੰਘ ਦੀ ਯਾਦ ਵਿੱਚ ਬਣੇ ਨੇਬਰਹੁੱਡ ਕੈਂਪਸ ਲਈ ਵੀ ਬਿਲਡਿੰਗ ਬਣਾਉਣ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰਪਾਲ ਸਿੰਘ ਸਿਵੀਆ ਨੇ ਆਪ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੇ ਵਾਇਰਲ ਬਿਆਨ, ਜਿਸ ਵਿੱਚ 2027 ਦੀਆਂ ਚੋਣਾਂ ਨੂੰ ਦਾਮ, ਸ਼ਾਮ, ਦੰਡ, ਭੇਦ ਲੜਾਈ ਝਗੜੇ ਨਾਲ ਜਿੱਤਣ ਦੇ ਮਨਸੇ ਨੂੰ ਲੈ ਕੇ ਕਿਹਾ ਕਿ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੀ ਹੈ ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਮੁੜ ਕਾਂਗਰਸ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੇ ਫਤਵੇ ਨਾਲ ਜਿਤਾ ਕੇ ਪੰਜਾਬ ਦੀ ਸੱਤਾ ਕਾਂਗਰਸ ਪਾਰਟੀ ਨੂੰ ਸੌਂਪਣ ਲਈ ਕਾਹਲੇ ਹਨ । ਇਸ ਮੌਕੇ ਬੀਬੀ ਭੱਠਲ ਦੇ ਓ.ਐਸ.ਡੀ ਰਵਿੰਦਰ ਸਿੰਘ ਟੁਰਨਾ, ਬਲਾਕ ਪ੍ਰਧਾਨ ਕਸ਼ਮੀਰ ਸਿੰਘ ਜਲੂਰ , ਸਾਬਕਾ ਚੇਅਰਮੈਨ ਰਵਿੰਦਰ ਰਿੰਕੂ ਗੁਰਨੇ , ਸਾਬਕਾ ਪ੍ਰਧਾਨ ਸੁਰੇਸ਼ ਕੁਮਾਰ ਠੇਕੇਦਾਰ, ਇੰਦਰਜੀਤ ਸਿੰਘ ਬੇਦੀ,ਐਡਵੋਕੇਟ ਪ੍ਰੇਮ ਪਾਲ ਅਲੀਸ਼ੇਰ, ਸ਼ਿਵਜੀ ਸੰਗਤਪੁਰਾ,ਕਰਮਜੀਤ ਸਿੰਘ ਟੌਹੜਾ, ਦਲਜੀਤ ਸਿੰਘ ਡਸਕਾ ਮੌਜੂਦ ਸਨ।

Have something to say? Post your comment

 

More in Malwa

ਹਾਈਵੇਅ ਜਾਮ ਤੇ ਪਥਰਾਅ ਕਰਨ ਵਾਲਿਆਂ 'ਤੇ 'ਇਰਾਦਾ-ਏ-ਕਤਲ' ਦਾ ਕੇਸ ਦਰਜ

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਵਿਦਾਇਗੀ ਸਮਾਰੋਹ ਦਾ ਆਯੋਜਨ

ਟੰਡਨ ਇੰਟਰਨੈਸ਼ਨਲ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਸਫ਼ਲਤਾਪੂਰਵਕ ਆਯੋਜਿਤ

ਭਾਸ਼ਾ ਵਿਭਾਗ ਪੰਜਾਬ ਦੀ ‘ਪ੍ਰੀਤ ਨਗਰ ਯਾਤਰਾ’ ਰਵਾਨਾ ਵੱਡੀ ਗਿਣਤੀ ’ਚ ਸਾਹਿਤਕਾਰ ਤੇ ਸਾਹਿਤ ਰਸੀਏ ਸ਼ਾਮਲ ਹੋਏ

ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਦੀ ਅਗਵਾਈ ਹੇਠ ਸਮਾਣਾ ਵਿਖੇ ‘ਆਪ’ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ

ਮੰਤਰੀ ਅਮਨ ਅਰੋੜਾ ਨੇ ਸੜਕਾਂ ਦਾ ਨਵੀਨੀਕਰਨ ਅਰੰਭਿਆ

" ਆਪ " ਸਾਂਸਦਾਂ ਦੀ ਮੈਂਬਰਸ਼ਿਪ ਰੱਦ ਕਰਾਉਣ ਲਈ ਕਰਾਂਗੇ ਕਾਨੂੰਨੀ ਕਾਰਵਾਈ : ਅਮਨ ਅਰੋੜਾ

ਪੈਨਸ਼ਨਰਾਂ ਨੇ ਸੂਬਾ ਸਰਕਾਰ ਤੋਂ ਮੰਗਿਆ ਬਕਾਇਆ 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ