Sunday, March 08, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Malwa

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਮਿਤੀ 20 ਅਗਸਤ ਨੂੰ ਲੋਕਲ ਛੁੱਟੀ

August 18, 2025 09:09 PM
SehajTimes
 
ਸੰਗਰੂਰ : ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਮਿਤੀ 20 ਅਗਸਤ ਦਿਨ ਬੁੱਧਵਾਰ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਹੜੇ ਸਕੂਲਾਂ ਅਤੇ ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀ ਪ੍ਰੀਖਿਆ ਹੋਣੀ ਹੈ, 'ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।
ਇਸ ਸਬੰਧੀ ਡਿਪਟੀ ਕਮਿਸ਼ਨਰ, ਸੰਗਰੂਰ, ਸ਼੍ਰੀ ਸੰਦੀਪ ਰਿਸ਼ੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਰ ਸਾਲ ਵਾਂਗ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਮਿਤੀ 20 ਅਗਸਤ ਦਿਨ ਬੁੱਧਵਾਰ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਣੀ ਹੈ। ਇਸ ਮੌਕੇ ਲੋਕ, ਲੌਂਗੋਵਾਲ ਵਿਖੇ ਬਰਸੀ ਸਬੰਧੀ ਸਰਧਾਂਜਲੀ ਭੇਟ ਕਰਨ ਪੁੱਜਦੇ ਹਨ। ਇਸ ਲਈ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਮੇਤ ਸਮੂਹ ਵਿਦਿੱਅਕ ਅਦਾਰਿਆਂ (ਸਰਕਾਰੀ/ਗੈਰ ਸਰਕਾਰੀ) ਵਿੱਚ ਮਿਤੀ 20 ਅਗਸਤ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।

Have something to say? Post your comment