Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗ

August 18, 2025 09:24 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹੇ ਦੀ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ਤੇ ਬੀ.ਐਲ.ਏ ਲਗਾਏ ਜਾਣ ਹਨ। ਬੀ.ਐਲ.ਏ-1 ਸਬੰਧੀ ਪ੍ਰੋਫਾਰਮਾ ਪਾਰਟੀ ਦੇ ਪ੍ਰਧਾਨ/ਸੈਕਟਰੀ ਵੱਲੋਂ ਭਰਿਆ ਜਾਣਾ ਹੈ। ਇਸ ਪ੍ਰੋਫਾਰਮੇ ਵਿੱਚ ਪ੍ਰਧਾਨ/ਸੈਕਟਰੀ ਜ਼ਿਲ੍ਹਾ ਹਲਕਾ ਪੱਧਰ ਤੇ ਬੀ.ਐਲ.ਏ ਨਿਯੁਕਤ ਕਰਨ ਲਈ ਅਧਿਕਾਰਿਤ ਵਿਅਕਤੀ ਦੀ ਨਿਯੁਕਤੀ ਕਰੇਗਾ ।
ਬੀ.ਐਲ.ਏ-1 ਪ੍ਰੋਫਾਰਮੇ ਵਿੱਚ ਨਿਯੁਕਤ ਕੀਤੇ ਗਏ ਅਧਿਕਾਰਿਤ ਵਿਅਕਤੀ ਵੱਲੋਂ ਬੀ.ਐਲ.ਏ-2 ਪ੍ਰੋਫਾਰਮਾ ਭਰਕੇ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ। ਜਿਸ ਵਿੱਚ ਉਹ ਬੂਥ ਲੈਵਲ ਤੇ ਬੀ.ਐਲ.ਏ ਦੀ ਨਿਯੁਕਤੀ ਕਰੇਗਾ।
ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮਾਂ ਬਾਰੇ ਵੀ ਦੱਸਿਆ ਗਿਆ ਕਿ ਫਾਰਮ ਨੰ. 6 ਵੋਟਰ ਸੂਚੀ ਵਿੱਚ ਨਵੀਂ ਰਜਿਸਟ੍ਰੇਸ਼ਨ ਲਈ, ਫਾਰਮ ਨੰ.6-ਏ ਵੋਟਰ ਸੂਚੀ ਵਿੱਚ ਪ੍ਰਵਾਸੀ ਭਾਰਤੀ ਵੋਟਰ (ਐਨ.ਆਰ.ਆਈ) ਨੂੰ ਸ਼ਾਮਲ ਕਰਨ ਲਈ, ਫਾਰਮ ਨੰ. 7 ਕਿਸੇ ਵਿਅਕਤੀ ਨੂੰ ਆਪਣੇ ਹਲਕੇ ਦੀ ਵੋਟਰ ਸੂਚੀ ਵਿੱਚ ਦਰਜ ਨਾਵਾਂ ਤੇ ਇਤਰਾਜ਼ ਹੈ ਜਾਂ ਕੋਈ ਨਾਮ ਕਟਵਾਉਣ ਲਈ, ਫਾਰਮ ਨੰ. 8 ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਲਈ, ਇੱਕ ਹਲਕੇ ਵਿੱਚੋਂ ਦੂਜੇ ਹਲਕੇ ਵਿੱਚ ਰਿਹਾਇਸ ਬਦਲਣ ਕਰਕੇ ਵੋਟਰ ਸੂਚੀ ਵਿੱਚ ਦਰਜ ਪਤਾ ਬਦਲਣ ਲਈ, ਮੌਜੂਦਾ ਹਲਕੇ ਅੰਦਰ ਰਿਹਾਇਸ਼ ਬਦਲਣ ਲਈ ਅਤੇ ਡੁਪਲੀਕੇਟ ਵੋਟਰ ਕਾਰਡ ਲਈ ਭਰਿਆ ਜਾਵੇ। ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਮੀਟਿੰਗ ਵਿੱਚ ਸ੍ਰੀ ਬਹਾਦਰ ਸਿੰਘ ਚਹਿਲ, ਆਮ ਆਦਮੀ ਪਾਰਟੀ, ਸ੍ਰੀ ਸਤਨਾਮ ਸਿੰਘ ਸ੍ਰੋਮਣੀ ਅਕਾਲੀ ਦਲ, ਸ੍ਰੀ ਮਨਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ, ਸ੍ਰੀ ਅਜੈਬ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ, ਸ੍ਰੀ ਅਨਿਲ ਕੁਮਾਰ, ਭਾਰਤੀ ਜਨਤਾ ਪਾਰਟੀ, ਸ੍ਰੀ ਸੰਜੇ ਕੁਮਾਰ, ਚੋਣ ਤਹਿਸੀਲਦਾਰ ਅਤੇ ਸ੍ਰੀ ਸੁਰਿੰਦਰ ਕੁਮਾਰ,ਚੋਣ ਕਾਨੂੰਗੋ, ਡੇਰਾ ਬੱਸੀ , ਸ਼੍ਰੀ ਰਾਜ ਕੁਮਾਰ, ਕਲਰਕ ਮੀਟਿੰਗ ਵਿੱਚ ਹਾਜ਼ਰ ਆਏ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ