ਪਟਿਆਲਾ : ਜੈਮਸ ਪਬਲਿਕ ਸਕੂਲ ਵੱਲੋਂ 79ਵਾਂ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਅਤੇ ਰਾਸ਼ਟਰੀ ਗੀਤ ਗਾ ਕੇ ਕੀਤੀ।
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਨਾਚ ਅਤੇ ਨਾਟਕ ਸ਼ਾਮਲ ਸਨ। ਇਨ੍ਹਾਂ ਪ੍ਰਸਤੁਤੀਆਂ ਨੇ ਦਰਸ਼ਕਾਂ ਨੂੰ ਮੋਹਿਤ ਕਰ ਦਿੱਤਾ।
ਸਕੂਲ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਹ ਦਿਨ ਸਾਰੇ ਦੇਸ਼ ਵਾਸੀਆਂ ਲਈ ਮਾਣ ਦਾ ਦਿਨ ਹੈ ਕਿਉਂਕਿ 15 ਅਗਸਤ, 1947 ਨੂੰ ਸਾਡਾ ਭਾਰਤ ਗ਼ੁਲਾਮੀ ਦੀਆਂ ਜ਼ੰਜੀਰਾਂ ਤੋਂ ਮੁਕਤ ਹੋ ਕੇ ਆਜ਼ਾਦ ਰਾਸ਼ਟਰ ਬਣਿਆ ਸੀ। ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਦੇ ਅਸਲ ਮਤਲਬ ਆਪਣੇ ਚਰਿੱਤਰ ਦਾ ਨਿਰਮਾਣ ਕਰਨਾ ਅਤੇ ਇੱਕ ਚੰਗਾ ਨਾਗਰਿਕ ਬਣਨਾ ਹੈ।
ਡਾ. ਮੰਜਰੀ ਨੇ ਆਜ਼ਾਦੀ ਸੰਘਰਸ਼ ਦੇ ਸ਼ਹੀਦਾਂ ਅਤੇ ਕ੍ਰਾਂਤੀਕਾਰੀਆਂ ਨੂੰ ਨਮਨ ਕਰਦਿਆਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਕਿਹਾ ਕਿ ਭਾਰਤ ਨੇ ਖੇਡਾਂ, ਵਿਗਿਆਨ, ਕਾਰੋਬਾਰ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਮਹੱਤਵਪੂਰਨ ਪ੍ਰਾਪਤੀਆਂ ਕੀਤੀਆਂ ਹਨ।
ਅੰਤ ਵਿੱਚ ਪੂਰਾ ਸਕੂਲ "ਜੈ ਹਿੰਦ – ਜੈ ਭਾਰਤ" ਦੇ ਨਾਅਰਿਆਂ ਨਾਲ ਗੂੰਜ ਉਠਿਆ ਅਤੇ ਆਜ਼ਾਦੀ ਦਿਵਸ ਦਾ ਇਹ ਸਮਾਗਮ ਯਾਦਗਾਰ ਬਣ ਗਿਆ।