ਪਟਿਆਲਾ : ਨਗਰ ਨਿਗਮ ਵਿਖੇ 79ਵੇਂ ਆਜ਼ਾਦੀ ਦਿਵਸ ਮੌਕੇ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਹਿਰ ਵਿੱਚ ਸਵੱਛਤਾ, ਨਾਜਾਇਜ਼ ਕਬਜ਼ੇ ਹਟਾਉਣ, ਦਫ਼ਤਰੀ ਕੰਮ ਕਾਜ ਦੌਰਾਨ ਚੰਗਾ ਪ੍ਰਦਰਸ਼ਨ ਅਤੇ ਕਾਨੂੰਨੀ ਕਾਰਵਾਈਆਂ ਨੂੰ ਇਮਾਨਦਾਰੀ ਅਤੇ ਨਿਡਰਤਾ ਨਾਲ ਅੰਜ਼ਾਮ ਦੇਣ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ
ਨਗਰ ਨਿਗਮ ਇੰਸਪੈਕਟਰ ਵਿਸ਼ਾਲ ਵਰਮਾ ਨੂੰ ਲੈਂਡ ਐਂਡ ਐਡਵਰਟਾਈਜਮੈਂਟ ਵਿੱਚ ਉਨ੍ਹਾਂ ਦੀ ਵਿਸ਼ੇਸ਼ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।
ਦੱਸਣਯੋਗ ਹੈ ਕਿ ਇੰਸਪੈਕਟਰ ਵਿਸ਼ਾਲ ਵਰਮਾ ਨੇ ਪਿਛਲੇ ਸਮੇਂ ਵਿੱਚ ਰਜਿੰਦਰਾ ਹਸਪਤਾਲ, ਸਰਹਿੰਦ ਰੋਡ, ਰਾਘੋ ਮਾਜਰਾ ਅਤੇ ਭੁਪਿੰਦਰਾ ਰੋਡ ਸਮੇਤ ਕਈ ਥਾਵਾਂ 'ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈ ਦੀ ਅਗਵਾਈ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਨਿਗਮ ਟੀਮ ਅਤੇ ਪੁਲਿਸ ਨਾਲ ਮਿਲ ਕੇ ਸ਼ਹਿਰ ਵਿੱਚ ਟ੍ਰੈਫਿਕ ਅਤੇ ਸਫਾਈ ਪ੍ਰਬੰਧ ਨੂੰ ਸੁਚਾਰੂ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।
ਨਿਗਮ ਕਮਿਸ਼ਨਰ ਪਰਮਵੀਰ ਸਿੰਘ ਅਤੇ ਮੇਅਰ ਕੁੰਦਨ ਗੋਗੀਆ ਨੇ ਮੁਲਾਜਮਾਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਉਨ੍ਹਾਂ ਦੀ ਇਮਾਨਦਾਰ ਅਤੇ ਜ਼ਿੰਮੇਵਾਰ ਸੇਵਾ ਕਾਰਨ ਪਟਿਆਲਾ ਨਿਗਮ ਦੀ ਛਵੀ ਲੋਕਾਂ ਵਿੱਚ ਹੋਰ ਮਜ਼ਬੂਤ ਹੋਈ ਹੈ। ਉਹਨਾਂ ਕਿਹਾ ਕਿ ਅਜਿਹੇ ਅਧਿਕਾਰੀ ਹੀ ਸ਼ਹਿਰ ਦੇ ਵਿਕਾਸ ਅਤੇ ਸੁਚੱਜੇ ਪ੍ਰਬੰਧ ਲਈ ਪ੍ਰੇਰਣਾ ਸਰੂਪ ਹੁੰਦੇ ਹਨ।
ਇਸ ਮੌਕੇ ਵਿਸ਼ਾਲ ਵਰਮਾ ਨੇ ਕਿਹਾ ਕਿ ਇਹ ਸਨਮਾਨ ਸਿਰਫ਼ ਉਨ੍ਹਾਂ ਦਾ ਨਹੀਂ ਸਗੋਂ ਪੂਰੀ ਨਿਗਮ ਟੀਮ ਦਾ ਹੈ, ਜੋ ਹਮੇਸ਼ਾਂ ਲੋਕ-ਹਿਤ ਲਈ ਕੱਟੜ ਮਿਹਨਤ ਕਰਦੀ ਹੈ।