ਕੁਰਾਲੀ : ਪਿੰਡ ਪੱਧਰ ਤੇ ਕਰਵਾਈਆਂ ਜਾਂਦੀਆਂ ਖੇਡਾਂ ਨਾਂ ਸਿਰਫ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਹਾਇਕ ਹੁੰਦੀਆਂ ਹਨ ਬਲਕਿ ਇਹ ਖੇਡਾਂ ਪਿੰਡਾਂ ਦੇ ਨੌਜਵਾਨਾਂ ਨੂੰ ਸਹੀ ਸੇਧ ਵੀ ਦਿੰਦੀਆਂ ਹਨ। ਇਹ ਵਿਚਾਰ ਉੱਘੇ ਸਮਾਜ ਸੇਵੀ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਅੱਜ ਸਥਾਨਕ ਸ਼ਹਿਰ ਦੀ ਹੱਦ ਵਿੱਚ ਪੈਂਦੇ ਪਿੰਡ ਪਡਿਆਲਾ ਵਿਖੇ ਇੱਥੋਂ ਨੇੜਲੇ ਪਿੰਡ ਸੁਹਾਲੀ ਦੇ ਨੌਜਵਾਨਾਂ ਵੱਲੋਂ ਕਰਵਾਏ ਜਾ ਰਹੇ ਨਿਰੋਲ ਕ੍ਰਿਕਟ ਟੂਰਨਾਮੈਂਟ ਦਾ ਪੋਸਟਰ ਰਿਲੀਜ਼ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਹਨਾਂ ਦੱਸਿਆ ਕਿ ਕਾਰਗਿਲ ਸ਼ਹੀਦ ਸੂਬੇਦਾਰ ਕੁਲਦੀਪ ਸਿੰਘ ਅਤੇ ਸ਼ਹੀਦ ਹੌਲਦਾਰ ਰਣਜੋਧ ਸਿੰਘ ਕਲੱਬ ਵੱਲੋਂ ਪਿੰਡ ਵਾਸੀਆਂ ਅਤੇ ਇਲਾਕੇ ਦੇ ਸਮਾਜ ਸੇਵੀਆਂ ਦੀ ਸਹਾਇਤਾ ਨਾਲ ਵੱਲੋਂ 6 ਅਤੇ 7 ਸਤੰਬਰ ਨੂੰ ਪਿੰਡ ਸੁਹਾਲੀ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਕ੍ਰਿਕਟ ਦੀਆਂ ਟੀਮਾਂ ਇਸ ਟੂਰਨਾਮੈਂਟ ਵਿੱਚ ਸ਼ਾਮਿਲ ਹੋਣਗੀਆਂ ਅਤੇ ਇਸ ਖੇਡ ਮੇਲੇ ਦੌਰਾਨ ਜੇਤੂ ਟੀਮਾਂ ਨੂੰ ਵੱਡੇ ਨਕਦ ਇਨਾਮ ਵੀ ਦਿੱਤੇ ਜਾ ਰਹੇ ਹਨ। ਇਸ ਮੌਕੇ ਕਲੱਬ ਦੇ ਪ੍ਰਧਾਨ ਰਣਜੋਧ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਪਰਮਿੰਦਰ ਸਿੰਘ ਗੋਲਡੀ ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ, ਚਰਨਜੀਤ ਸਿੰਘ ਕਾਲੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਸ਼ਰਨ ਸਿੰਘ ਬਿੰਦਰਖੀਆ ਸਮੇਤ ਹੋਰ ਸਮਾਜ ਸੇਵੀ ਵੀ ਵਿਸ਼ੇਸ਼ ਤੌਰ ਤੇ ਹਾਜਰੀ ਲਗਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਿੰਦਰ ਸਿੰਘ ਸਰਪੰਚ, ਰਣਯੋਧ ਸਿੰਘ ਪ੍ਰਧਾਨ, ਜਸਵਿੰਦਰ ਸਿੰਘ ਲੌਂਗੀਆ, ਰਾਣਾ ਸੁਹਾਲੀ ਵਾਈਸ ਪ੍ਰਧਾਨ, ਬਿੰਦੀ ਸਹਾਲੀ, ਸੀਮਾ ਸੁਹਾਲੀ, ਗਿਆਨੀ ਦੇਵ ਸਿੰਘ, ਮੋਹਣ ਸਿੰਘ, ਹਰਮਨ ਸਿੰਘ, ਸਾਬੀ ਪੰਚ, ਰਾਜੂ ਸੁਹਾਲੀ, ਸੋਨੂ ਸੁਹਾਲੀ, ਜੱਗੀ ਸੁਹਾਲੀ, ਡਾ. ਗੁਰਪ੍ਰੀਤ ਸਿੰਘ ਹਾਜ਼ਰ ਸਨ।