Friday, October 03, 2025

Chandigarh

'ਯੁੱਧ ਨਸ਼ਿਆਂ ਵਿਰੁੱਧ': ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ 'ਤੇ ਛਾਪੇਮਾਰੀ : 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ  

August 18, 2025 10:29 PM
SehajTimes

ਸੇਫ ਪੰਜਾਬ ਐਂਟੀ-ਡਰੱਗ ਚੈਟਬੋਟ 'ਤੇ ਜਨਤਾ ਤੋਂ ਮਿਲੀ ਜਾਣਕਾਰੀ ਉਪਰੰਤ 5000 ਤੋਂ ਵੱਧ ਐਫਆਈਆਰਜ਼ ਦਰਜ ਕੀਤੀਆਂ ਗਈਆਂ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਅਣਥੱਕ ਯਤਨਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੇ 170ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹਾਟਸਪਾਟਸ - ਨਸ਼ਿਆਂ ਅਤੇ ਮਨੋਰੋਗ ਪਦਾਰਥਾਂ ਦੀ ਵਿਕਰੀ ਵਾਲੇ ਸਥਾਨਾਂ - 'ਤੇ ਇੱਕ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ।

ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕਾਸੋ ਮੁਹਿੰਮ ਚਲਾਈ ਗਈ।

ਦੱਸਣਯੋਗ ਹੈ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਨਸ਼ੀਲੇ ਪਦਾਰਥਾਂ ਸਬੰਧੀ 272 ਹਾਟਸਪਾਟਾਂ 'ਤੇ ਛਾਪੇਮਾਰੀ ਕੀਤੀ, ਜਿਸ ਵਿੱਚ 164 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 196 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.4 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਅਫੀਮ, 30 ਕਿਲੋਗ੍ਰਾਮ ਗਾਂਜਾ, 13,451 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15,020 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਕਾਰਵਾਈ ਦੀ ਨਿਗਰਾਨੀ ਕਰ ਰਹੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਦੇ ਨਤੀਜੇ ਵਜੋਂ ਰਾਜ ਭਰ ਵਿੱਚ 16705 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 26085 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹਨਾਂ ਦੇ ਕਬਜ਼ੇ ਵਿੱਚੋਂ 1076 ਕਿਲੋ ਹੈਰੋਇਨ, 372 ਕਿਲੋ ਅਫੀਮ, 217 ਕੁਇੰਟਲ ਭੁੱਕੀ, 415 ਕਿਲੋ ਗਾਂਜਾ, 32.53 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 6 ਕਿਲੋ ਆਈਸੀਈ ਅਤੇ 12.38 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ 'ਸੇਫ ਪੰਜਾਬ' ਐਂਟੀ-ਡਰੱਗ ਵਟਸਐਪ ਚੈਟਬੋਟ 97791-00200 ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਤਹਿਤ ਆਮ ਲੋਕਾਂ ਦੇ ਸੁਝਾਵਾਂ ਤੋਂ ਬਾਅਦ 5000 ਤੋਂ ਵੱਧ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

ਸਪੈਸ਼ਲ ਡੀਜੀਪੀ ਨੇ ਸੂਬਾ ਵਾਸੀਆਂ ਨੂੰ ਸੇਫ਼ ਪੰਜਾਬ ਹੈਲਪਲਾਈਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ, ਜੋ ਨਾਗਰਿਕਾਂ ਨੂੰ ਆਪਣਾ ਨਾਮ ਦੱਸੇ ਬਿਨਾਂ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਰਿਪੋਰਟ ਕਰਨ ਯੋਗ ਬਣਾਉਂਦੀ ਹੈ।

 
 

Have something to say? Post your comment

 

More in Chandigarh

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁੱਧ ਦੇ ਸੱਤ ਮਹੀਨੇ ਮੁਕੰਮਲ: 1359 ਕਿਲੋਗ੍ਰਾਮ ਹੈਰੋਇਨ ਸਮੇਤ 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ "ਪਹਿਲ ਮਾਰਟ" ਦਾ ਉਦਘਾਟਨ

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ- ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ