ਚੰਡੀਗੜ੍ਹ : ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਨੇ ਵੱਖ-ਵੱਖ ਜਨਭਲਾਈਕਾਰੀ ਯੋਜਨਾਵਾਂ ਲਾਗੂ ਕੀਤੀਆਂ ਹਨ। ਸਰਕਾਰ ਦਾ ਟੀਚਾ ਹੈ ਕਿ ਜਨਹਿੱਤ ਦੀ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਦੇ ਆਖੀਰੀ ਵਿਅਕਤੀ ਤੱਕ ਜਰੂਰ ਪਹੁੰਚੇ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੂਬੇ ਦੇ ਵਿਕਾਸ ਨੂੰ ਲੈ ਕੇ ਪ੍ਰਤੀਬੱਧ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਸੂਬਾ ਸਰਕਾਰ ਬਿਨ੍ਹਾਂ ਕਿਸੇ ਭੇਦਭਾਵ ਦੇ ਸਮਾਨ ਵਿਕਾਸ ਵਿੱਚ ਵਿਸ਼ਵਾਸ ਰੱਖਦੀ ਹੈ।
ਸ੍ਰੀ ਰਾਣਾ ਅੱਜ ਯਮੁਨਾਨਗਰ ਜਿਲ੍ਹਾ ਦੇ ਵੱਖ-ਵੱਖ ਪਿੰਡ ਦਾ ਦੌਰਾ ਕਰ ਰਹੇ ਸਨ। ਉਨ੍ਹਾਂ ਨੇ 25 ਸਤੰਬਰ ਨੂੰ ਰਾਦੌਰ ਅਨਾਜ ਮੰਡੀ ਵਿੱਚ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜੈਯੰਤੀ ਸਮਾਰੋਹ ਲਈ ਲੋਕਾਂ ਨੂੰ ਸੱਦਾ ਦਿੱਤਾ।
ਉਨ੍ਹਾਂ ਨੇ ਯਮੁਨਾਨਗਰ ਜਿਲ੍ਹਾ ਦੇ ਪਿੰਡ ਫਤਿਹਪੁਰ, ਸਾਰਣ, ਕੁਲਪੁਰ, ਫਰੀਦਪੁਰ ਅਤੇ ਦੌਲਤਪੁਰ ਸਮੇਤ ਕਈ ਪਿੰਡਾਂ ਵਿੱਚ ਪਹੁੰਚ ਕੇ ਪਿੰਡਵਾਸੀਆਂ ਨੂੰ ਸੰਬੋਧਿਤ ਕੀਤਾ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਿੰਡ ਤੇ ਸ਼ਹਿਰਾਂ ਵਿੱਚ ਵਿਕਾਸ ਕੰਮਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਰੁਜਗਾਰ ਸ੍ਰਿਜਨ ਵਿੱਚ ਵੀ ਸੂਬਾ ਸਰਕਾਰ ਨੇ ਪਿਛਲੀ ਸਰਕਾਰਾਂ ਦੀ ਤੁਲਣਾ ਵਿੱਚ ਕਈ ਗੁਣਾ ਵੱਧ ਕੰਮ ਕੀਤਾ। ਉਨ੍ਹਾਂ ਨੇ ਮਹਿਲਾਵਾਂ ਨੂੰ ਆਤਮਨਿਰਭਰ ਬਨਾਉਣ ਲਈ ਚੱਲ ਰਹੀ ਸਰਕਾਰੀ ਯੋਜਨਾਵਾਂ ਦਾ ਜਿਕਰ ਕਰਦੇ ਹੋਏ ਕਿਹਾ ਕਿ ਸਵੈ ਸਹਾਇਤਾ ਸਮੂਹਾਂ ਰਾਹੀਂ ਮਹਿਲਾਵਾਂ ਸਵੈਰੁਜਗਾਰ ਕਰ ਰਹੀਆਂ ਹਨ ਅਤੇ ਸਰਕਾਰ ਨੂੰ ਉਨ੍ਹਾਂ ਆਸਾਨ ਕਿਸ਼ਤਾਂ ਤੇ ਘੱਟ ਵਿਆਜ ਦਰ 'ਤੇ ਕਰਜਾ ਵੀ ਉਪਲਬਧ ਕਰਾ ਰਹੀ ਹੈ। ਇਸ ਮੌਕੇ 'ਤੇ ਉਨ੍ਹਾਂ ਨੇ ਗ੍ਰਾਮੀਣਾਂ ਦੀ ਸਮਸਿਆਵਾਂ ਵੀ ਸੁਣੀਆਂ।