ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਭਾਰਤੀ ਮਜਦੂਰ ਸੰਘ (ਬੀਐਮਐਸ) ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਆਯੋਜਿਤ ਹੋਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੇ ਹਿੱਤ ਵਿੱਚ ਮਹਤੱਵਪੂਰਣ ਵਿਸ਼ਿਆਂ 'ਤੇ ਚਰਚਾ ਕੀਤੀ ਗਈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਰਮਚਾਰੀਆਂ ਦੇ ਹਿੱਤ ਵਿੱਚ ਅਨੇਕ ਮਹਤੱਵਪੂਰਣ ਫੈਸਲੇ ਕੀਤੇ ਹਨ, ਜਿਸ ਦਾ ਸਿੱਧਾ ਲਾਭ ਕਰਮਚਾਰੀਆਂ ਨੂੰ ਮਿਲ ਰਿਹਾ ਹੈ। ਮੀਟਿੰਗ ਵਿੱਚ ਭਾਰਤੀ ਮਜਦੂਰ ਸੰਘ ਦੇ ਅਧਿਕਾਰੀਆਂ ਨੇ ਸੂਬੇ ਦੇ ਲਗਭਗ 1 ਲੱਖ 20 ਹਜਾਰ ਠੇਕਾ ਕਰਮਚਾਰੀਆਂ ਨੂੰ ਸੇਵਾ ਸੁਰੱਖਿਆ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਸ੍ਰੀ ਨਾਇਬ ਸਿੰਘ ਸੈਣੀ ਨੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰਿਆਣਾ ਕੌਸ਼ਲ ਰੁਜਗਾਰ ਨਿਗਮ (ਐਚਕੇਆਰਐਨ) ਰਾਹੀਂ ਲੱਗੇ ਜਿਨ੍ਹਾਂ ਕਰਮਚਾਰੀਆਂ ਨੂੰ ਡਾਟਾ ਐਚਆਰਐਮਐਸ 2.0 ਪੋਰਟਲ 'ਤੇ ਅਪਲੋਡ ਨਹੀਂ ਕੀਤਾ ਗਿਆ ਹੈ, ਅਜਿਹੇ ਕਰਮਚਾਰੀਆਂ ਦਾ ਡਾਟਾ ਪ੍ਰਾਥਮਿਕਤਾ ਆਧਾਰ 'ਤੇ ਪੋਰਟਲ 'ਤੇ ਜਲਦੀ ਅਪਲੋਡ ਕੀਤਾ ਜਾਵੇ। ਮੀਟਿੰਗ ਵਿੱਚ ਨਿਰਦੇਸ਼ ਦਿੱਤੇ ਗਏ ਕਿ ਸੂਬੇ ਦੇ ਜਿਨ੍ਹਾ ਕਰਮਚਾਰੀਆਂ ਨੇ ਚਿਰਾਯੂ ਯੋਜਨਾ ਤਹਿਤ ਪੈਸਾ ਜਮ੍ਹਾ ਕਰਵਾਇਆ ਹੋਇਆ ਹੈ ਊਨ੍ਹਾਂ ਦੇ ਕਾਰਡ ਜਲਦੀ ਜਾਰੀ ਕੀਤੇ ਜਾਣ, ਤਾਂ ਜੋ ਉਹ ਯੋਜਨਾ ਦਾ ਲਾਭ ਚੁੱਕ ਸਕਣ।
ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਨਿਰਦੇਸ਼ ਦਿੱਤੇ ਕਿ ਅਧਿਕਾਰੀ ਆਪਣੇ ਵਿਭਾਗਾਂ ਦੇ ਕਰਮਚਾਰੀਆਂ ਨਾਲ ਸਬੰਧਿਤ ਵਿਸ਼ਿਆਂ ਦੀ ਰਿਪੋਰਟ ਜਲਦੀ ਪੇਸ਼ ਕਰਨ।
ਇਸ ਮੌਕੇ 'ਤੇ ਮੱਛੀ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਰਾਜਾ ਸ਼ੇਖਰ ਵੁੰਡਰੂ, ਉੱਚੇਰੀ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਨੀਤ ਗਰਗ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜਯੇਂਦਰ ਸਿੰਘ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਸੂਚਨਾ, ਜਲਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ.ਐਮ. ਪਾਂਡੂਰੰਗ, ਮੁੱਖ ਮੰਤਰੀ ਦੇ ਓਐਯਡੀ ਸ੍ਰੀ ਬੀਬੀ ਭਾਰਤੀ, ਭਾਰਤੀ ਮਜਦੂਰ ਸੰਘ ਦੇ ਜੋਨਲ ਸਕੱਤਰ ਸ੍ਰੀ ਪਵਨ ਕੁਮਾਰ, ਬੀਐਮਐਸ ਹਰਿਆਣਾ ਇਕਾਈ ਦੇ ਚੇਅਰਮੈਨ ਸ੍ਰੀ ਅਸ਼ੋਕ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।